TSK

TSK · ਕਹਾਉਤਾਂ 20:25

مراجع Treasury of Scripture Knowledge في ਪੰਜਾਬੀ IRV.

العودة إلى المقطع

ਜੇ ਕੋਈ ਮਨੁੱਖ ਯਹੋਵਾਹ ਦੀਆਂ ਪਵਿੱਤਰ ਵਸਤੂਆਂ ਦੇ ਵਿਖੇ ਅਣਜਾਣ ਹੋ ਕੇ ਪਾਪ ਕਰੇ ਅਤੇ ਦੋਸ਼ੀ ਠਹਿਰੇ ਤਾਂ ਉਹ ਯਹੋਵਾਹ ਦੇ ਅੱਗੇ ਇੱਜੜਾਂ ਵਿੱਚੋਂ ਇੱਕ ਦੋਸ਼ ਰਹਿਤ ਭੇਡੂ ਲਿਆਵੇ ਅਤੇ ਉਸ ਦਾ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਓਨ੍ਹੇ ਹੀ ਚਾਂਦੀ ਦੇ ਸ਼ਕੇਲ ਹੋਵੇ, ਜਿੰਨਾਂ ਜਾਜਕ ਠਹਿਰਾਵੇ।

¶ ਜੇਕਰ ਉਹ ਉਨ੍ਹਾਂ ਪਸ਼ੂਆਂ ਵਿੱਚੋਂ ਹੋਵੇ, ਜਿਨ੍ਹਾਂ ਨੂੰ ਲੋਕ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ, ਤਾਂ ਉਹ ਸਭ ਕੁਝ ਜੋ ਉਨ੍ਹਾਂ ਪਸ਼ੂਆਂ ਵਿੱਚੋਂ ਯਹੋਵਾਹ ਦੇ ਅੱਗੇ ਚੜ੍ਹਾਇਆ ਜਾਂਦਾ ਹੈ, ਪਵਿੱਤਰ ਹੋਵੇਗਾ।

ਜਦ ਕੋਈ ਮਨੁੱਖ ਯਹੋਵਾਹ ਲਈ ਸੁੱਖਣਾ ਸੁੱਖੇ ਜਾਂ ਸਹੁੰ ਖਾਵੇ ਅਤੇ ਆਪਣੇ ਜੀਵਨ ਨੂੰ ਉਸ ਗੱਲ ਉੱਤੇ ਬੰਨ੍ਹ ਲਵੇ ਤਾਂ ਉਹ ਆਪਣਾ ਬਚਨ ਨਾ ਤੋੜੇ ਪਰ ਜੋ ਕੁਝ ਉਸ ਦੇ ਮੂੰਹ ਤੋਂ ਨਿੱਕਲਦਾ ਹੈ ਉਹ ਉਸ ਨੂੰ ਪੂਰਾ ਕਰੇ।

ਜੋ ਕੁਝ ਤੇਰੇ ਮੂੰਹ ਤੋਂ ਨਿੱਕਲੇ ਤੂੰ ਉਸ ਨੂੰ ਪੂਰਾ ਕਰੀਂ, ਜਿਵੇਂ ਤੂੰ ਆਪਣੇ ਮੂੰਹ ਤੋਂ ਬਚਨ ਕੱਢਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਖੁਸ਼ੀ ਦੀ ਭੇਟ ਸੁੱਖੀ, ਉਸੇ ਤਰ੍ਹਾਂ ਹੀ ਉਸ ਨੂੰ ਪੂਰਾ ਕਰੀਂ।

ਅਤੇ ਜਦ ਉਨ੍ਹਾਂ ਦੇ ਪਿਤਾ ਜਾਂ ਭਰਾ ਸਾਡੇ ਕੋਲ ਸ਼ਿਕਾਇਤ ਕਰਨ ਲਈ ਆਉਣਗੇ ਤਾਂ ਅਸੀਂ ਉਨ੍ਹਾਂ ਨੂੰ ਕਹਾਂਗੇ ਕਿ ਕਿਰਪਾ ਕਰਕੇ ਸਾਡੇ ਲਈ ਉਨ੍ਹਾਂ ਨੂੰ ਬਖ਼ਸ਼ ਦਿਉ ਕਿਉਂਕਿ ਅਸੀਂ ਲੜਾਈ ਵਿੱਚ ਕਿਸੇ ਮਨੁੱਖ ਦੇ ਲਈ ਪਤਨੀ ਨਾ ਛੱਡੀ, ਨਾ ਹੀ ਤੁਸੀਂ ਆਪ ਉਨ੍ਹਾਂ ਨੂੰ ਉਹ ਕੁੜੀਆਂ ਦਿੱਤੀਆਂ ਹਨ ਕਿ ਤੁਸੀਂ ਅਪਰਾਧੀ ਹੁੰਦੇ।”

ਗੱਲਾਂ ਕਰਨ ਵਿੱਚ ਜਲਦਬਾਜ਼ੀ ਨਾ ਕਰ ਅਤੇ ਤੇਰਾ ਮਨ ਪਰਮੇਸ਼ੁਰ ਦੇ ਸਾਹਮਣੇ ਛੇਤੀ ਨਾਲ ਕੁਝ ਨਾ ਆਖੇ, ਕਿਉਂ ਜੋ ਪਰਮੇਸ਼ੁਰ ਸਵਰਗ ਵਿੱਚ ਹੈ ਅਤੇ ਤੂੰ ਧਰਤੀ ਉੱਤੇ ਹੈਂ, ਇਸ ਲਈ ਤੇਰੀਆਂ ਗੱਲਾਂ ਥੋੜ੍ਹੀਆਂ ਹੀ ਹੋਣ।

ਕੀ ਕੋਈ ਆਦਮੀ ਪਰਮੇਸ਼ੁਰ ਨੂੰ ਠੱਗੇਗਾ? ਪਰ ਤੁਸੀਂ ਮੈਨੂੰ ਠੱਗ ਲਿਆ ਅਤੇ ਤੁਸੀਂ ਆਖਦੇ ਹੋ, ਕਿਹੜੀ ਗੱਲ ਵਿੱਚ ਅਸੀਂ ਤੈਨੂੰ ਠੱਗ ਲਿਆ? ਦਸਵੰਧਾਂ ਅਤੇ ਭੇਟਾਂ ਵਿੱਚ!