TSK

TSK · ਕਹਾਉਤਾਂ 20:6

مراجع Treasury of Scripture Knowledge في ਪੰਜਾਬੀ IRV.

العودة إلى المقطع

ਹੇ ਯਹੋਵਾਹ, ਬਚਾ ਲੈ ਕਿਉਂ ਜੋ ਧਰਮੀ ਜਨ ਮੁੱਕ ਗਏ ਹਨ, ਅਤੇ ਆਦਮੀ ਦੀ ਸੰਤਾਨ ਵਿੱਚੋਂ ਵਫ਼ਾਦਾਰ ਜਾਂਦੇ ਰਹੇ ਹਨ।

ਜਿਹੜਾ ਦਾਨ ਦਿੱਤੇ ਬਿਨ੍ਹਾਂ ਹੀ ਫੋਕੀ ਵਡਿਆਈ ਮਾਰਦਾ ਹੈ, ਉਹ ਉਸ ਬੱਦਲ ਤੇ ਪੌਣ ਵਰਗਾ ਹੈ, ਜਿਹ ਦੇ ਵਿੱਚ ਵਰਖਾ ਨਾ ਹੋਵੇ।

ਜਿਸ ਨੂੰ ਹੁਣ ਤੱਕ ਮੇਰਾ ਮਨ ਭਾਲਦਾ ਰਹਿੰਦਾ ਹੈ, ਪਰ ਮੈਨੂੰ ਨਹੀਂ ਮਿਲਿਆ: ਹਜ਼ਾਰਾਂ ਵਿੱਚੋਂ ਮੈਂ ਇੱਕ ਮਨੁੱਖ ਨੂੰ ਲੱਭਿਆ ਹੈ ਪਰ ਇੱਕ ਵੀ ਇਸਤਰੀ ਮੈਨੂੰ ਇਹਨਾਂ ਸਾਰਿਆਂ ਵਿੱਚੋਂ ਨਹੀਂ ਲੱਭੀ।

¶ ਹਾਏ ਮੈਨੂੰ! ਮੈਂ ਤਾਂ ਅਜਿਹਾ ਹੋ ਗਿਆ, ਜਿਵੇਂ ਕੋਈ ਗਰਮ ਰੁੱਤ ਦੇ ਇਕੱਠੇ ਕਰੇ ਜਾਂ ਬਚੇ ਹੋਏ ਅੰਗੂਰੀ ਦਾਣੇ ਚੁੱਗਦਾ ਹੈ, ਖਾਣ ਲਈ ਕੋਈ ਗੁੱਛਾ ਨਹੀਂ, ਹੰਜ਼ੀਰ ਦਾ ਪਹਿਲਾ ਫਲ ਨਹੀਂ ਜਿਸ ਦੇ ਲਈ ਮੇਰਾ ਜੀ ਲੋਚਦਾ ਹੈ।

¶ ‹ਇਸ ਲਈ ਜਦੋਂ ਤੁਸੀਂ ਦਾਨ ਕਰੋਂ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾ ਚੁੱਕੇ।›

‹ਫ਼ਰੀਸੀ ਨੇ ਖੜ੍ਹ ਕੇ ਆਪਣੇ ਮਨ ਵਿੱਚ ਇਹ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ! ਮੈਂ ਤੇਰਾ ਸ਼ੁਕਰ ਕਰਦਾ ਹਾਂ ਕਿ ਮੈਂ ਦੂਸਰਿਆਂ ਵਰਗਾ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਵਿਭਚਾਰੀ ਹਨ ਅਤੇ ਨਾ ਇਸ ਚੂੰਗੀ ਲੈਣ ਵਾਲੇ ਵਰਗਾ ਹਾਂ!›

ਤਦ ਉਸ ਨੇ ਯਿਸੂ ਨੂੰ ਕਿਹਾ, ਪ੍ਰਭੂ ਜੀ ਮੈਂ ਤੇਰੇ ਨਾਲ ਕੈਦ ਵਿੱਚ ਜਾਣ ਅਤੇ ਮਰਨ ਲਈ ਵੀ ਤਿਆਰ ਹਾਂ।

¶ ਮੈਂ ਮੂਰਖ ਬਣਿਆ ਹਾਂ ਪਰ ਤੁਸੀਂ ਹੀ ਮੈਨੂੰ ਮਜ਼ਬੂਰ ਕੀਤਾ ਕਿਉਂਕਿ ਚਾਹੀਦਾ ਹੈ ਕਿ ਤੁਸੀਂ ਮੇਰੀ ਵਡਿਆਈ ਕਰੋ ਭਾਵੇਂ ਮੈਂ ਕੁਝ ਵੀ ਨਹੀਂ ਹਾਂ ਤਾਂ ਵੀ ਉਹਨਾਂ ਮਹਾਨ ਰਸੂਲਾਂ ਤੋਂ ਕੁਝ ਘੱਟ ਨਹੀਂ ਹਾਂ।