TSK

TSK · ਕਹਾਉਤਾਂ 20:8

مراجع Treasury of Scripture Knowledge في ਪੰਜਾਬੀ IRV.

العودة إلى المقطع

ਉਹ ਸਵੇਰ ਦੇ ਚਾਨਣ ਵਰਗਾ ਹੋਵੇਗਾ ਜਦ ਸੂਰਜ ਨਿੱਕਲਦਾ ਹੀ ਹੈ, ਅਜਿਹੀ ਸਵੇਰ ਜਿਸ ਦੇ ਵਿੱਚ ਬੱਦਲ ਨਾ ਹੋਣ, ਅਤੇ ਘਾਹ ਵਰਗਾ ਜੋ ਮੀਂਹ ਦੇ ਪਿੱਛੋਂ ਤਿੱਖੀ ਧੁੱਪ ਦੇ ਕਾਰਨ ਧਰਤੀ ਵਿੱਚੋਂ ਉੱਗਦਾ ਹੈ।

ਵੇਖ, ਤੇਰੇ ਵੈਰੀ, ਹੇ ਯਹੋਵਾਹ, ਹਾਂ, ਵੇਖ, ਤੇਰੇ ਵੈਰੀ ਨਸ਼ਟ ਹੋ ਜਾਣਗੇ, ਅਤੇ ਸਾਰੇ ਕੁਕਰਮੀ ਖਿੰਡ ਪੁੰਡ ਜਾਣਗੇ!

ਮੇਰੀ ਨਿਗਾਹ ਦੇਸ ਦੇ ਸਚਿਆਰਾਂ ਉੱਤੇ ਰਹੇਗੀ ਕਿ ਓਹ ਮੇਰੇ ਨਾਲ ਵੱਸਣ, ਜਿਹੜਾ ਪੂਰੇ ਰਾਹ ਵਿੱਚ ਚੱਲਦਾ ਹੈ ਉਹ ਮੇਰੀ ਸੇਵਾ ਕਰੇਗਾ।

ਬੁੱਧਵਾਨ ਰਾਜਾ ਦੁਸ਼ਟਾਂ ਨੂੰ ਫਟਕ ਦਿੰਦਾ ਹੈ, ਅਤੇ ਉਹਨਾਂ ਉੱਤੇ ਪਹੀਆ ਚਲਾ ਦਿੰਦਾ ਹੈ।

ਜਿਹੜਾ ਰਾਜਾ ਗਰੀਬਾਂ ਦਾ ਸੱਚਾ ਨਿਆਂ ਕਰਦਾ ਹੈ, ਉਹ ਦੀ ਗੱਦੀ ਸਦਾ ਬਣੀ ਰਹੇਗੀ।