ਧਰਮੀ ਦੀ ਮਿਹਨਤ ਜੀਵਨ ਲਈ ਹੁੰਦੀ ਹੈ, ਪਰ ਦੁਸ਼ਟਾਂ ਦਾ ਨਫ਼ਾ ਪਾਪ ਲਈ ਹੈ।
TSK
TSK · ਕਹਾਉਤਾਂ 21:21
مراجع Treasury of Scripture Knowledge في ਪੰਜਾਬੀ IRV.
ਦੁਸ਼ਟ ਦੀ ਚਾਲ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਧਰਮ ਦਾ ਪਿੱਛਾ ਕਰਨ ਵਾਲੇ ਨਾਲ ਉਹ ਪ੍ਰੇਮ ਰੱਖਦਾ ਹੈ।
¶ ਹੇ ਧਰਮ ਉੱਤੇ ਚੱਲਣ ਵਾਲਿਓ, ਹੇ ਯਹੋਵਾਹ ਨੂੰ ਭਾਲਣ ਵਾਲਿਓ, ਮੇਰੀ ਸੁਣੋ! ਉਸ ਚੱਟਾਨ ਵੱਲ ਜਿੱਥੋਂ ਤੁਸੀਂ ਕੱਢੇ ਗਏ, ਅਤੇ ਉਸ ਖਦਾਨ ਦੇ ਵੱਲ ਜਿੱਥੋਂ ਤੁਸੀਂ ਪੁੱਟੇ ਗਏ, ਧਿਆਨ ਕਰੋ!
‹ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ,› ‹ਕਿਉਂ ਜੋ ਉਹ ਰਜਾਏ ਜਾਣਗੇ।›
ਸੋ ਚੱਲੋ ਅਸੀਂ ਉਹਨਾਂ ਗੱਲਾਂ ਦਾ ਪਿੱਛਾ ਕਰੀਏ ਜਿਨ੍ਹਾਂ ਤੋਂ ਮਿਲਾਪ ਅਤੇ ਇੱਕ ਦੂਜੇ ਦੀ ਤਰੱਕੀ ਹੋਵੇ।
¶ ਇਹ ਨਹੀਂ ਕੀ ਮੈਂ ਪਾ ਚੁੱਕਿਆ ਹਾਂ ਜਾਂ ਸਿੱਧ ਹੋ ਚੁੱਕਿਆ ਹਾਂ ਪਰ ਮੈਂ ਓਸ ਨਿਸ਼ਾਨੇ ਪਿੱਛੇ ਚੱਲਿਆ ਜਾਂਦਾ ਹਾਂ ਭਈ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ, ਜਿਹ ਦੇ ਲਈ ਮਸੀਹ ਯਿਸੂ ਨੇ ਮੈਨੂੰ ਵੀ ਹੱਥ ਪਾਇਆ ਸੀ।
¶ ਪਰ ਤੂੰ ਹੇ ਪਰਮੇਸ਼ੁਰ ਦੇ ਬੰਦੇ, ਇੰਨ੍ਹਾਂ ਗੱਲਾਂ ਤੋਂ ਦੂਰ ਰਹਿ ਅਤੇ ਧਰਮ, ਭਗਤੀ, ਵਿਸ਼ਵਾਸ, ਪਿਆਰ, ਧੀਰਜ ਅਤੇ ਨਰਮਾਈ ਦੇ ਭਾਲ ਵਿੱਚ ਲੱਗਾ ਰਹਿ।
ਮੈਂ ਚੰਗੀ ਲੜਾਈ ਲੜ ਚੁੱਕਾ ਹਾਂ, ਮੈਂ ਦੌੜ ਪੂਰੀ ਕਰ ਲਈ ਹੈ, ਮੈਂ ਵਿਸ਼ਵਾਸ ਦੀ ਸੰਭਾਲ ਕੀਤੀ ਹੈ।
ਤਾਂ ਜੋ ਤੁਹਾਡਾ ਪਰਖਿਆ ਹੋਇਆ ਵਿਸ਼ਵਾਸ ਅੱਗ ਵਿੱਚ ਤਾਏ ਹੋਏ ਨਾਸਵਾਨ ਸੋਨੇ ਨਾਲੋਂ ਅੱਤ ਭਾਰੇ ਮੁੱਲ ਦਾ ਹੈ ਅਤੇ ਪਰਖਿਆ ਹੋਇਆ ਵਿਸ਼ਵਾਸ ਯਿਸੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ।