ਕਿਉਂ ਜੋ ਉਸ ਨੇ ਗਰੀਬਾਂ ਨੂੰ ਦਬਾਇਆ ਅਤੇ ਤਿਆਗ ਦਿੱਤਾ, ਉਸ ਨੇ ਘਰਾਂ ਨੂੰ ਖੋਹ ਲਿਆ ਜਿਹੜੇ ਉਸ ਨੇ ਨਹੀਂ ਉਸਾਰੇ।
TSK
TSK · ਕਹਾਉਤਾਂ 22:16
مراجع Treasury of Scripture Knowledge في ਪੰਜਾਬੀ IRV.
ਜਿਹੜਾ ਗਰੀਬ ਉੱਤੇ ਹਨੇਰ ਕਰਦਾ ਹੈ, ਉਹ ਆਪਣੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ।
ਜੋ ਕੰਗਾਲ ਮਨੁੱਖ ਗਰੀਬਾਂ ਨੂੰ ਦਬਾਉਂਦਾ ਹੈ, ਉਹ ਵਾਛੜ ਦੇ ਮੀਂਹ ਵਰਗਾ ਹੈ ਜਿਹੜਾ ਰੋਟੀ ਵੀ ਨਹੀਂ ਰਹਿਣ ਦਿੰਦਾ।
ਉਹ ਖੇਤਾਂ ਦਾ ਲੋਭ ਕਰਦੇ ਹਨ ਅਤੇ ਉਹਨਾਂ ਨੂੰ ਖੋਹ ਲੈਂਦੇ ਹਨ, ਨਾਲੇ ਘਰਾਂ ਦਾ ਲੋਭ ਕਰਕੇ ਉਹਨਾਂ ਨੂੰ ਵੀ ਲੈ ਲੈਂਦੇ ਹਨ। ਉਹ ਪੁਰਖ ਅਤੇ ਉਸ ਦੇ ਘਰਾਣੇ ਨੂੰ ਸਤਾਉਂਦੇ ਹਨ, ਸਗੋਂ ਪੁਰਖ ਅਤੇ ਉਸ ਦੀ ਵਿਰਾਸਤ ਉੱਤੇ ਅਨ੍ਹੇਰ ਕਰਦੇ ਹਨ।
‹ਅਤੇ ਜੇਕਰ ਤੁਸੀਂ ਸਿਰਫ਼ ਉਹਨਾਂ ਦਾ ਹੀ ਭਲਾ ਕਰੋ ਜਿਹੜੇ ਤੁਹਾਡਾ ਭਲਾ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ ਹੈ ਕਿਉਂ ਜੋ ਪਾਪੀ ਲੋਕ ਵੀ ਇਸੇ ਤਰ੍ਹਾਂ ਕਰਦੇ ਹਨ?›
‹ਤਦ ਉਸ ਨੇ ਅਵਾਜ਼ ਮਾਰ ਕੇ ਕਿਹਾ, ਹੇ ਪਿਤਾ ਅਬਰਾਹਾਮ ਮੇਰੇ ਉੱਤੇ ਦਯਾ ਕਰ ਅਤੇ ਲਾਜ਼ਰ ਨੂੰ ਭੇਜ ਜੋ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁਬੋ ਕੇ ਮੇਰੀ ਜੀਭ ਠੰਡੀ ਕਰੇ ਕਿਉਂ ਜੋ ਮੈਂ ਇਸ ਅੱਗ ਵਿੱਚ ਤੜਫ਼ਦਾ ਹਾਂ!›
¶ ਹੇ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ-ਮਾਰ ਕੇ ਰੋਵੋ!