ਪਰ ਕੁਝ ਹੋਰ ਕਹਿੰਦੇ ਸਨ, “ਅਸੀਂ ਆਪਣੇ ਖੇਤਾਂ ਅਤੇ ਆਪਣੇ ਅੰਗੂਰੀ ਬਾਗ਼ਾਂ ਨੂੰ ਗਿਰਵੀ ਰੱਖ ਕੇ ਰਾਜਾ ਦਾ ਲਗਾਨ ਚੁਕਾਉਣ ਲਈ ਚਾਂਦੀ ਉਧਾਰ ਲਈ ਹੈ।
TSK
TSK · ਕਹਾਉਤਾਂ 22:7
مراجع Treasury of Scripture Knowledge في ਪੰਜਾਬੀ IRV.
ਜਿਹੜਾ ਗਰੀਬ ਉੱਤੇ ਹਨੇਰ ਕਰਦਾ ਹੈ, ਉਹ ਆਪਣੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ।
ਜਿਹੜਾ ਆਪਣਾ ਧਨ ਵਧਾਉਣ ਲਈ ਗਰੀਬ ਉੱਤੇ ਅਨ੍ਹੇਰ ਕਰਦਾ, ਅਤੇ ਜੋ ਧਨਵਾਨ ਨੂੰ ਭੇਂਟ ਦਿੰਦਾ ਹੈ ਉਹਨਾਂ ਨੂੰ ਘਾਟਾ ਹੀ ਹੁੰਦਾ ਹੈ।
ਤਦ ਅਜਿਹਾ ਹੋਵੇਗਾ ਕਿ ਜਿਵੇਂ ਲੋਕ ਤਿਵੇਂ ਜਾਜਕ, ਜਿਵੇਂ ਦਾਸ ਤਿਵੇਂ ਉਹ ਦਾ ਮਾਲਕ, ਜਿਵੇਂ ਦਾਸੀ ਤਿਵੇਂ ਉਹ ਦੀ ਮਾਲਕਣ, ਜਿਵੇਂ ਮੁੱਲ ਲੈਣ ਵਾਲਾ ਤਿਵੇਂ ਮੁੱਲ ਦੇਣ ਵਾਲਾ, ਜਿਵੇਂ ਕਰਜਾ ਦੇਣ ਵਾਲਾ ਤਿਵੇਂ ਕਰਜਾ ਲੈਣ ਵਾਲਾ, ਜਿਵੇਂ ਬਿਆਜ ਲੈਣ ਵਾਲਾ ਤਿਵੇਂ ਬਿਆਜ ਦੇਣ ਵਾਲਾ ਹੋਵੇਗਾ।
¶ ਹੇ ਬਾਸ਼ਾਨ ਦੀਓ ਗਊਓ, ਇਹ ਬਚਨ ਸੁਣੋ! ਜਿਹੜੀਆਂ ਸਾਮਰਿਯਾ ਦੇ ਪਰਬਤ ਉੱਤੇ ਹੋ, ਤੁਸੀਂ ਗਰੀਬਾਂ ਨੂੰ ਸਤਾਉਂਦੀਆਂ ਹੋ, ਕੰਗਾਲਾਂ ਨੂੰ ਕੁਚਲਦੀਆਂ ਹੋ ਅਤੇ ਆਪਣੇ ਸੁਆਮੀਆਂ ਨੂੰ ਆਖਦੀਆਂ ਹੋ, “ਮਧ ਲਿਆਓ ਤਾਂ ਜੋ ਅਸੀਂ ਪੀ ਲਈ ਏ!”
¶ “ਤੁਸੀਂ ਜੋ ਕੰਗਾਲਾਂ ਨੂੰ ਨਿਗਲਣਾ ਚਾਹੁੰਦੇ ਹੋ ਅਤੇ ਦੇਸ਼ ਦੇ ਨਿਮਰ ਲੋਕਾਂ ਨੂੰ ਨਾਸ ਕਰਨਾ ਚਾਹੁੰਦੇ ਹੋ,” ਸੁਣੋ!
‹ਪਰ ਉਹ ਦੇ ਕੋਲ ਦੇਣ ਨੂੰ ਕੁਝ ਨਹੀਂ ਸੀ, ਉਹ ਦੇ ਮਾਲਕ ਨੇ ਹੁਕਮ ਦਿੱਤਾ ਜੋ ਉਹ ਅਤੇ ਉਹ ਦੀ ਪਤਨੀ, ਬਾਲ ਬੱਚੇ ਅਤੇ ਸਭ ਕੁਝ ਜੋ ਉਹ ਦਾ ਹੈ ਵੇਚਿਆ ਜਾਵੇ ਅਤੇ ਕਰਜ਼ ਭਰ ਲਿਆ ਜਾਵੇ।›
¶ ਹੇ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ-ਮਾਰ ਕੇ ਰੋਵੋ!