TSK

TSK · ਕਹਾਉਤਾਂ 23:29

مراجع Treasury of Scripture Knowledge في ਪੰਜਾਬੀ IRV.

العودة إلى المقطع

ਉਹ ਦੀਆਂ ਅੱਖਾਂ ਮਧ ਨਾਲ ਲਾਲ ਅਤੇ ਉਹ ਦੇ ਦੰਦ ਦੁੱਧ ਨਾਲੋਂ ਚਿੱਟੇ ਹਨ।

ਅਬਸ਼ਾਲੋਮ ਨੇ ਆਪਣੇ ਜੁਆਨਾਂ ਨੂੰ ਹੁਕਮ ਦੇ ਦਿੱਤਾ ਸੀ ਕਿ ਸੁਚੇਤ ਰਹੋ। ਜਦ ਅਮਨੋਨ ਦਾ ਦਿਲ ਸ਼ਰਾਬ ਪੀ ਕੇ ਮਤਵਾਲਾ ਹੋਵੇ ਅਤੇ ਮੈਂ ਤੁਹਾਨੂੰ ਆਖਾਂ ਕਿ ਅਮਨੋਨ ਨੂੰ ਮਾਰ ਦਿਓ! ਤਾਂ ਤੁਸੀਂ ਉਹ ਨੂੰ ਮਾਰ ਸੁੱਟਣਾ। ਬਿਲਕੁਲ ਨਾ ਡਰਿਓ! ਭਲਾ, ਮੈਂ ਤੁਹਾਨੂੰ ਹੁਕਮ ਨਹੀਂ ਦਿੱਤਾ? ਸੋ ਤਕੜੇ ਹੋਵੋ, ਹੱਥ ਮਜ਼ਬੂਤ ਕਰੋ!

ਮੈਅ ਠੱਠੇ ਵਾਲੀ ਤੇ ਸ਼ਰਾਬ ਝਗੜੇ ਵਾਲੀ ਚੀਜ਼ ਹੈ, ਜੋ ਕੋਈ ਉਹਨਾਂ ਤੋਂ ਧੋਖਾ ਖਾਂਦਾ ਹੈ ਉਹ ਬੁੱਧਵਾਨ ਨਹੀਂ!

ਹਾਏ ਉਹਨਾਂ ਉੱਤੇ ਜਿਹੜੇ ਸਵੇਰੇ ਉੱਠ ਬੈਠਦੇ, ਤਾਂ ਜੋ ਸ਼ਰਾਬ ਦੇ ਪਿੱਛੇ ਦੌੜਨ, ਜਿਹੜੇ ਸ਼ਾਮ ਤੱਕ ਠਹਿਰਦੇ ਹਨ, ਤਾਂ ਜੋ ਮਧ ਉਹਨਾਂ ਨੂੰ ਮਸਤ ਕਰ ਦੇਵੇ!

¶ ਇਹ ਵੀ ਮਧ ਨਾਲ ਝੂਲਦੇ ਫਿਰਦੇ ਹਨ, ਅਤੇ ਸ਼ਰਾਬ ਨਾਲ ਡਗਮਗਾਉਂਦੇ ਹਨ, - ਜਾਜਕ ਅਤੇ ਨਬੀ ਸ਼ਰਾਬ ਨਾਲ ਝੂਲਦੇ ਫਿਰਦੇ ਹਨ, ਉਹ ਮਧ ਨਾਲ ਮਸਤਾਨੇ ਹਨ, ਉਹ ਸ਼ਰਾਬ ਨਾਲ ਡਗਮਗਾਉਂਦੇ ਹਨ, ਉਹ ਦਰਸ਼ਣ ਵੇਖਦੇ ਹੋਏ ਵੀ ਭੁਲੇਖਾ ਖਾਂਦੇ ਹਨ, ਨਿਆਂ ਕਰਨ ਵਿੱਚ ਭੁੱਲ ਕਰਦੇ ਹਨ!

‹ਅਤੇ ਆਪਣੇ ਨਾਲ ਦੇ ਨੌਕਰਾਂ ਨੂੰ ਮਾਰਨ ਲੱਗੇ ਅਤੇ ਸ਼ਰਾਬੀਆਂ ਨਾਲ ਖਾਏ ਪੀਏ।›

ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ।