TSK

TSK · ਕਹਾਉਤਾਂ 23:34

مراجع Treasury of Scripture Knowledge في ਪੰਜਾਬੀ IRV.

العودة إلى المقطع

ਮੁਬਾਰਕ ਤੇਰੀ ਮੱਤ ਅਤੇ ਮੁਬਾਰਕ ਤੂੰ ਹੈਂ ਕਿਉਂ ਜੋ ਅੱਜ ਦੇ ਦਿਨ ਤੂੰ ਮੈਨੂੰ ਲਹੂ ਵਗਾਉਣੋਂ ਅਤੇ ਆਪਣੇ ਹੱਥ ਦੇ ਬਦਲਾ ਲੈਣ ਤੋਂ ਹਟਾਇਆ।

¶ ਜਦ ਉਹ ਉਸ ਨੂੰ ਉੱਥੇ ਲੈ ਗਿਆ ਤਾਂ ਵੇਖੋ, ਉਹ ਸਾਰੀ ਧਰਤੀ ਉੱਤੇ ਖਿੰਡੇ ਹੋਏ ਸਨ ਅਤੇ ਉਸ ਢੇਰ ਸਾਰੀ ਲੁੱਟ ਦੇ ਕਾਰਨ ਜੋ ਉਨ੍ਹਾਂ ਨੇ ਫ਼ਲਿਸਤੀਆਂ ਦੇ ਦੇਸ ਅਤੇ ਯਹੂਦਾਹ ਦੇ ਦੇਸ ਵਿੱਚੋਂ ਲੁੱਟੀ ਸੀ ਖਾਂਦੇ-ਪੀਂਦੇ ਅਤੇ ਨੱਚਦੇ ਸਨ।

ਜਦ ਉਹ ਤਿਰਸਾਹ ਵਿੱਚ ਅਰਸਾ ਦੇ ਘਰ ਵਿੱਚ ਜੋ ਤਿਰਸਾਹ ਵਿੱਚ ਉਹ ਦੇ ਘਰ ਦਾ ਦੀਵਾਨ ਸੀ ਪੀ-ਪੀ ਕੇ ਮਸਤ ਹੋ ਰਿਹਾ ਸੀ, ਤਾਂ ਉਹ ਦੇ ਟਹਿਲੂਏ ਜ਼ਿਮਰੀ ਨੇ ਜੋ ਉਹ ਦੇ ਅੱਧੇ ਰਥਾਂ ਦਾ ਸਰਦਾਰ ਸੀ ਉਹ ਦੇ ਵਿਰੁੱਧ ਗੋਸ਼ਟ ਮੇਲੀ।

ਰਾਜਿਆਂ ਨੂੰ, ਹੇ ਲਮੂਏਲ, ਰਾਜਿਆਂ ਨੂੰ ਦਾਖ ਮਧੂ ਦਾ ਪੀਣਾ ਜੋਗ ਨਹੀਂ, ਅਤੇ ਨਾ ਰਾਜ ਪੁੱਤਰਾਂ ਨੂੰ ਆਖਣਾ, ਸ਼ਰਾਬ ਕਿੱਥੇ ਹੈ

‹ਕਿਉਂਕਿ ਜਿਸ ਤਰ੍ਹਾਂ ਪਰਲੋ ਤੋਂ ਪਹਿਲਾਂ ਦੇ ਦਿਨਾਂ ਵਿੱਚ ਲੋਕ ਖਾਂਦੇ-ਪੀਂਦੇ ਵਿਆਹ ਕਰਦੇ ਅਤੇ ਕਰਾਉਂਦੇ ਸਨ, ਉਸ ਦਿਨ ਤੱਕ ਜਦ ਤੱਕ ਨੂਹ ਕਿਸ਼ਤੀ ਉੱਤੇ ਚੜ੍ਹਿਆ।›

¶ ‹ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ!›