TSK

TSK · ਕਹਾਉਤਾਂ 23:4

مراجع Treasury of Scripture Knowledge في ਪੰਜਾਬੀ IRV.

العودة إلى المقطع

ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।

ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁੱਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ।

ਕਿਉਂ ਜੋ ਧਨ ਸਦਾ ਨਹੀਂ ਠਹਿਰਦਾ, ਭਲਾ, ਮੁਕਟ ਪੀੜ੍ਹੀਓਂ ਪੀੜ੍ਹੀ ਬਣਿਆ ਰਹਿੰਦਾ ਹੈ?

¶ ਇੱਕ ਵੱਡੀ ਬਿਪਤਾ ਹੈ ਜੋ ਮੈਂ ਸੂਰਜ ਦੇ ਹੇਠ ਵੇਖੀ ਕਿ ਧਨ ਆਪਣੇ ਮਾਲਕ ਦੀ ਹਾਨੀ ਦੇ ਲਈ ਸਾਂਭਿਆ ਜਾਂਦਾ ਹੈ

ਬੋਲੋ, ਯਹੋਵਾਹ ਦਾ ਵਾਕ ਇਸ ਤਰ੍ਹਾਂ ਹੈ, - ਆਦਮੀ ਦੀਆਂ ਲੋਥਾਂ ਖੁੱਲ੍ਹਿਆਂ ਖੇਤਾਂ ਵਿੱਚ ਮਲੀਹ ਵਾਂਗੂੰ ਡਿੱਗਣਗੀਆਂ, ਅਤੇ ਵਾਢਿਆਂ ਦੇ ਮਗਰ ਇੱਕ ਰੁੱਗ ਵਾਂਗੂੰ, ਜਿਸ ਨੂੰ ਕੋਈ ਇਕੱਠਾ ਨਹੀਂ ਕਰਦਾ।

‹ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”›

ਆਪਸ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਉ ਪਰ ਨੀਵੀਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ।

ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।