TSK

TSK · ਕਹਾਉਤਾਂ 23:9

مراجع Treasury of Scripture Knowledge في ਪੰਜਾਬੀ IRV.

العودة إلى المقطع

ਯਹੋਵਾਹ ਦਾ ਭੈਅ ਮੰਨਣਾ ਗਿਆਨ ਦਾ ਮੁੱਢ ਹੈ, ਮੂਰਖ ਹੀ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦੇ ਹਨ

ਮਖ਼ੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ।

¶ ਪਰ ਲੋਕਾਂ ਨੇ ਚੁੱਪ ਵੱਟ ਲਈ ਅਤੇ ਉਹ ਨੂੰ ਇੱਕ ਗੱਲ ਦਾ ਵੀ ਉੱਤਰ ਨਾ ਦਿੱਤਾ, ਕਿਉਂ ਜੋ ਰਾਜੇ ਦਾ ਹੁਕਮ ਇਹ ਸੀ ਕਿ ਤੁਸੀਂ ਉਸ ਨੂੰ ਉੱਤਰ ਨਾ ਦੇਣਾ।

¶ ਫ਼ਰੀਸੀ ਜੋ ਲਾਲਚੀ ਸਨ ਇਹ ਗੱਲਾਂ ਸੁਣ ਕੇ ਉਸ ਨੂੰ ਮਖ਼ੌਲ ਕਰਨ ਲੱਗੇ।

ਉਸ ਮਨੁੱਖ ਨੇ ਕਿਹਾ, “ਇਹ ਬਹੁਤ ਅਜ਼ੀਬ ਗੱਲ ਹੈ। ਤੁਸੀਂ ਨਹੀਂ ਜਾਣਦੇ ਕਿ ਯਿਸੂ ਕਿੱਥੋਂ ਆਇਆ ਹੈ। ਪਰ ਇਸ ਨੇ ਮੇਰੀਆਂ ਅੱਖਾਂ ਠੀਕ ਕੀਤੀਆਂ ਹਨ।

ਬਹੁਤਿਆਂ ਨੇ ਆਖਿਆ, “ਇਸ ਦੇ ਵਿੱਚ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਦੀ ਤਰ੍ਹਾਂ ਬੋਲ ਰਿਹਾ ਹੈ। ਤੁਸੀਂ ਇਸ ਨੂੰ ਕਿਉਂ ਸੁਣ ਰਹੇ ਹੋ?”

ਅਪਿਕੂਰੀ ਅਤੇ ਸਤੋਇਕੀ ਸ਼ਾਸਤਰੀਆਂ ਵਿੱਚੋਂ ਵੀ ਕੁਝ ਉਸ ਨਾਲ ਵਾਦ-ਵਿਵਾਦ ਕਰਨ ਲੱਗੇ ਅਤੇ ਕਈਆਂ ਨੇ ਆਖਿਆ ਕਿ ਇਹ ਬਕਵਾਦੀ ਕੀ ਆਖਣਾ ਚਾਹੁੰਦਾ ਹੈ? ਕਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਕੋਈ ਹੈ ਕਿਉਂ ਜੋ ਉਹ ਯਿਸੂ ਦੀ ਅਤੇ ਉਸ ਦੇ ਜੀ ਉੱਠਣ ਦੀ ਖੁਸ਼ਖਬਰੀ ਸੁਣਾਉਂਦਾ ਸੀ।

ਜਦੋਂ ਉਹ ਆਪਸ ਵਿੱਚ ਇੱਕ ਜ਼ਬਾਨ ਨਾ ਹੋਏ ਤਾਂ ਪੌਲੁਸ ਦੇ ਇਹ ਇੱਕ ਗੱਲ ਕਹਿੰਦੇ ਹੀ ਉਹ ਚੱਲੇ ਗਏ ਕਿ ਪਵਿੱਤਰ ਆਤਮਾ ਨੇ ਤੁਹਾਡੇ ਵੱਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ,

ਅਸੀਂ ਮਸੀਹ ਦੇ ਲਈ ਮੂਰਖ ਹਾਂ ਪਰ ਤੁਸੀਂ ਮਸੀਹ ਵਿੱਚ ਸਿਆਣੇ ਹੋ। ਅਸੀਂ ਨਿਰਬਲ ਹਾਂ ਪਰ ਤੁਸੀਂ ਬਲਵੰਤ ਹੋ। ਤੁਸੀਂ ਪਰਤਾਪ ਵਾਲੇ ਹੋ ਪਰ ਅਸੀਂ ਬੇਪਤ ਹਾਂ।