TSK

TSK · ਕਹਾਉਤਾਂ 24:4

مراجع Treasury of Scripture Knowledge في ਪੰਜਾਬੀ IRV.

العودة إلى المقطع

ਸੁਲੇਮਾਨ ਦੀ ਇੱਕ ਦਿਨ ਦੀ ਇਹ ਰਸਤ ਸੀ ਅਰਥਾਤ ਛੇ ਹਜ਼ਾਰ ਛੇ ਸੌ ਕਿੱਲੋ ਮੈਦਾ, ਤੇਰ੍ਹਾਂ ਹਜ਼ਾਰ ਦੋ ਸੌ ਕਿੱਲੋ ਆਟਾ,

ਮੈਂ ਤਾਂ ਆਪਣੀ ਸਾਰੀ ਸ਼ਕਤੀ ਨਾਲ ਆਪਣੇ ਪਰਮੇਸ਼ੁਰ ਦੀ ਹੈਕਲ ਦੇ ਲਈ ਤਿਆਰੀ ਕੀਤੀ ਹੈ, ਸੋਨੇ ਦੀਆਂ ਵਸਤਾਂ ਦੇ ਲਈ ਸੋਨਾ, ਚਾਂਦੀ ਦੀਆਂ ਵਸਤਾਂ ਦੇ ਲਈ ਚਾਂਦੀ, ਪਿੱਤਲ ਦੀਆਂ ਵਸਤਾਂ ਦੇ ਲਈ ਪਿੱਤਲ, ਲੋਹੇ ਵਾਲੀਆਂ ਵਸਤਾਂ ਲਈ ਲੋਹਾ, ਲੱਕੜ ਗੜ੍ਹਾਂ ਦੇ ਲਈ ਲੱਕੜ, ਬਲੌਰੀ ਪੱਥਰ, ਜੜਨ ਘੜਨ ਲਈ ਭਾਂਤ-ਭਾਂਤ ਦੇ ਰੰਗੀਲੇ ਪੱਥਰ, ਹਰੇਕ ਪਰਕਾਰ ਦੇ ਅਨਮੋਲ ਪੱਥਰ ਅਤੇ ਬੇਅੰਤ ਚਿੱਟੇ ਪੱਥਰ ਤਿਆਰ ਕੀਤੇ।

ਉਸ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਹੀ ਉਸ ਦੇ ਪਿਤਾ ਅਮਸਯਾਹ ਨੇ ਕੀਤਾ ਸੀ

ਉਸ ਨੇ ਟੋਬੀਯਾਹ ਦੇ ਲਈ ਇੱਕ ਵੱਡੀ ਕੋਠੜੀ ਬਣਾਈ, ਜਿੱਥੇ ਪਹਿਲਾਂ ਮੈਦੇ ਦੀ ਭੇਟ ਅਤੇ ਲੁਬਾਨ ਅਤੇ ਭਾਂਡੇ ਅਤੇ ਅੰਨ ਅਤੇ ਨਵੀਂ ਮਧ ਅਤੇ ਤੇਲ ਦੇ ਦਸਵੰਧ, ਜੋ ਹੁਕਮ ਅਨੁਸਾਰ ਲੇਵੀਆਂ, ਗਾਇਕਾਂ ਅਤੇ ਦਰਬਾਨਾਂ ਦੇ ਹਿੱਸੇ ਦੀਆਂ ਸਨ, ਰੱਖੇ ਹੋਏ ਸਨ ਅਤੇ ਜਾਜਕਾਂ ਦੀਆਂ ਚੁੱਕਣ ਦੀਆਂ ਭੇਟਾਂ ਵੀ ਰੱਖੀਆਂ ਜਾਂਦੀਆਂ ਸਨ।

ਧਨ ਅਤੇ ਆਦਰ ਮੇਰੇ ਹੱਥ ਵਿੱਚ ਹਨ, ਸਗੋਂ ਸਦੀਪਕ ਧਨ ਤੇ ਧਰਮ ਵੀ।

ਧਰਮੀ ਦੇ ਘਰ ਵਿੱਚ ਵੱਡਾ ਧਨ ਹੈ, ਪਰ ਦੁਸ਼ਟ ਦੀ ਕਮਾਈ ਨਾਲ ਕਸ਼ਟ ਹੁੰਦਾ ਹੈ।

ਬੁੱਧਵਾਨ ਦੇ ਘਰ ਵਿੱਚ ਕੀਮਤੀ ਖ਼ਜ਼ਾਨਾ ਅਤੇ ਤੇਲ ਹੁੰਦਾ ਹੈ, ਪਰ ਮੂਰਖ ਆਦਮੀ ਉਹ ਨੂੰ ਉਡਾ ਦਿੰਦਾ ਹੈ।

ਤਦ ਉਸ ਨੇ ਉਨ੍ਹਾਂ ਨੂੰ ਕਿਹਾ, ‹ਇਸ ਲਈ ਹਰੇਕ ਉਪਦੇਸ਼ਕ ਜੋ ਸਵਰਗ ਰਾਜ ਦਾ ਚੇਲਾ ਬਣ ਗਿਆ ਹੈ, ਉਸ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜ਼ਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ।›