TSK

TSK · ਕਹਾਉਤਾਂ 25:5

مراجع Treasury of Scripture Knowledge في ਪੰਜਾਬੀ IRV.

العودة إلى المقطع

ਇਸ ਲਈ ਉਨ੍ਹਾਂ ਦਾ ਖ਼ੂਨ ਯੋਆਬ ਦੇ ਸਿਰ ਉੱਤੇ ਅਤੇ ਉਸ ਦੀ ਅੰਸ ਦੇ ਸਿਰ ਉੱਤੇ ਸਦਾ ਤੱਕ ਰਹੇ, ਪਰ ਦਾਊਦ ਉੱਤੇ, ਉਹ ਦੀ ਅੰਸ ਉੱਤੇ, ਉਹ ਦੇ ਘਰ ਉੱਤੇ ਅਤੇ ਉਹ ਦੀ ਰਾਜ ਗੱਦੀ ਉੱਤੇ ਸਦਾ ਤੱਕ ਯਹੋਵਾਹ ਵੱਲੋਂ ਸੁੱਖ-ਸਾਂਦ ਰਹੇਗੀ।

ਤਦ ਹਾਮਾਨ ਉਸੇ ਥੰਮ੍ਹ ਉੱਤੇ ਜਿਹੜਾ ਉਸ ਨੇ ਮਾਰਦਕਈ ਲਈ ਬਣਵਾਇਆ ਸੀ, ਲਟਕਾ ਦਿੱਤਾ ਗਿਆ। ਤਦ ਰਾਜਾ ਦਾ ਗੁੱਸਾ ਸ਼ਾਂਤ ਹੋਇਆ।

ਛਲੀਆ ਮੇਰੇ ਘਰ ਵਿੱਚ ਨਾ ਵੱਸੇਗਾ, ਝੂਠਾ ਮੇਰੀਆਂ ਅੱਖਾਂ ਦੇ ਅੱਗੇ ਕਾਇਮ ਨਾ ਰਹੇਗਾ।

ਰਾਜਾ ਜਿਹੜਾ ਨਿਆਂ ਦੀ ਗੱਦੀ ਉੱਤੇ ਬਹਿੰਦਾ ਹੈ, ਉਹ ਆਪਣੀ ਨਜ਼ਰ ਨਾਲ ਹੀ ਸਾਰੀ ਬੁਰਿਆਈ ਨੂੰ ਜਾਣ ਲੈਂਦਾ ਹੈ।

ਜਿਹੜਾ ਰਾਜਾ ਗਰੀਬਾਂ ਦਾ ਸੱਚਾ ਨਿਆਂ ਕਰਦਾ ਹੈ, ਉਹ ਦੀ ਗੱਦੀ ਸਦਾ ਬਣੀ ਰਹੇਗੀ।

ਤਦ ਇੱਕ ਸਿੰਘਾਸਣ ਦਯਾ ਨਾਲ ਕਾਇਮ ਕੀਤਾ ਜਾਵੇਗਾ ਅਤੇ ਉਹ ਦੇ ਉੱਤੇ ਦਾਊਦ ਦੇ ਤੰਬੂ ਵਿੱਚ ਸਚਿਆਈ ਨਾਲ ਉਹ ਬੈਠੇਗਾ, ਜਿਹੜਾ ਸਚਿਆਈ ਨਾਲ ਨਿਆਂ ਕਰੇਗਾ, ਅਤੇ ਧਰਮ ਦੇ ਕੰਮ ਕਰਨ ਵਿੱਚ ਫੁਰਤੀ ਕਰੇਗਾ।