ਅਤੇ ਉਹਨਾਂ ਨੇ ਯਹੋਸ਼ੁਆ ਨੂੰ ਆਖਿਆ, ਸੱਚ-ਮੁੱਚ ਯਹੋਵਾਹ ਨੇ ਇਹ ਸਾਰਾ ਦੇਸ ਸਾਡੇ ਹੱਥ ਵਿੱਚ ਦੇ ਦਿੱਤਾ ਹੈ ਕਿਉਂ ਜੋ ਇਸ ਦੇਸ ਦੇ ਸਾਰੇ ਵਸਨੀਕ ਸਾਡੇ ਤੋਂ ਘਬਰਾ ਗਏ ਹਨ।
TSK
TSK · ਕਹਾਉਤਾਂ 27:17
مراجع Treasury of Scripture Knowledge في ਪੰਜਾਬੀ IRV.
ਸਗੋਂ ਸਾਰੇ ਇਸਰਾਏਲੀ ਫ਼ਲਿਸਤੀਆਂ ਦੇ ਕੋਲ ਸੱਭੇ ਆਪੋ ਆਪਣੇ ਹੱਲ੍ਹ ਫਾਲੇ ਅਤੇ ਆਪਣੀ ਕਹੀ ਅਤੇ ਆਪਣਾ ਕੁਹਾੜਾ ਅਤੇ ਆਪਣੀ ਦਾਤੀ ਤਿੱਖੇ ਕਰਾਉਣ ਲਈ ਜਾਂਦੇ ਸਨ।
ਅਤੇ ਆਖਿਆ, ਜੇਕਰ ਅਰਾਮੀ ਮੇਰੇ ਉੱਤੇ ਪਰਬਲ ਹੋਣ ਤਾਂ ਤੂੰ ਮੇਰੀ ਸਹਾਇਤਾ ਕਰੀਂ ਅਤੇ ਜੇ ਅੰਮੋਨੀ ਤੇਰੇ ਉੱਤੇ ਪਰਬਲ ਹੋਣ ਤਾਂ ਮੈਂ ਆ ਕੇ ਤੇਰੀ ਸਹਾਇਤਾ ਕਰਾਂਗਾ।
ਅਤਰ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ, ਓਵੇਂ ਹੀ ਮਿੱਤਰ ਦੀ ਮਨੋਂ ਦਿੱਤੀ ਹੋਈ ਸਲਾਹ ਦੀ ਮਿਠਾਸ ਹੈ।
ਢਿੱਲੇ ਹੱਥਾਂ ਨੂੰ ਤਕੜੇ ਕਰੋ, ਅਤੇ ਕੰਬਦੇ ਗੋਡਿਆਂ ਨੂੰ ਮਜ਼ਬੂਤ ਕਰੋ!
ਤਾਂ ਜੋ ਇਨ੍ਹਾਂ ਬਿਪਤਾਂਵਾਂ ਦੇ ਕਾਰਨ ਕੋਈ ਡੋਲ ਨਾ ਜਾਵੇ, ਕਿਉਂ ਜੋ ਤੁਸੀਂ ਆਪ ਜਾਣਦੇ ਹੋ ਕਿ ਅਸੀਂ ਇਸੇ ਲਈ ਠਹਿਰਾਏ ਹੋਏ ਹਾਂ।
ਅਤੇ ਇਸੇ ਕਰਕੇ ਮੈਂ ਇਹ ਦੁੱਖ ਵੀ ਝੱਲਦਾ ਹਾਂ, ਪਰ ਮੈਂ ਸ਼ਰਮਾਉਦਾ ਨਹੀਂ, ਕਿਉਂ ਜੋ ਮੈਂ ਉਹ ਨੂੰ ਜਾਣਦਾ ਹਾਂ ਜਿਹ ਦੇ ਉੱਤੇ ਮੈਂ ਭਰੋਸਾ ਕੀਤਾ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਉਹ ਮੇਰੀ ਅਮਾਨਤ ਦੀ ਉਸ ਦਿਨ ਤੱਕ ਰਖਵਾਲੀ ਕਰ ਸਕਦਾ ਹੈ।
ਜਿਸ ਦੇ ਲਈ ਮੈਂ ਅਪਰਾਧੀ ਵਾਂਗੂੰ ਬੰਧਨਾਂ ਤੱਕ ਦਾ ਦੁੱਖ ਭੋਗਦਾ ਹਾਂ, ਪਰੰਤੂ ਪਰਮੇਸ਼ੁਰ ਦਾ ਬਚਨ ਬੰਧਨਾਂ ਵਿੱਚ ਨਹੀਂ ਹੈ।
¶ ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ।