TSK

TSK · ਕਹਾਉਤਾਂ 28:1

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਇਹ ਤੇਰੇ ਸਭ ਟਹਿਲੂਏ ਮੇਰੀ ਵੱਲ ਉੱਤਰਨਗੇ ਅਤੇ ਮੇਰੇ ਅੱਗੇ ਮੱਥੇ ਰਗੜਨਗੇ ਇਹ ਆਖ ਕੇ ਕਿ ਤੂੰ ਜਾ ਅਤੇ ਤੇਰੇ ਸਾਰੇ ਲੋਕ ਜਿਹੜੇ ਤੇਰੀ ਪੈਰਵੀ ਕਰਦੇ ਹਨ ਅਤੇ ਉਸ ਦੇ ਪਿੱਛੋਂ ਮੈਂ ਨਿੱਕਲ ਜਾਂਵਾਂਗਾ। ਫੇਰ ਉਹ ਫ਼ਿਰਊਨ ਦੇ ਕੋਲੋਂ ਕ੍ਰੋਧ ਦੀ ਅੱਗ ਵਿੱਚ ਨਿੱਕਲ ਗਿਆ।

¶ ਤੁਹਾਡੇ ਵਿੱਚੋਂ ਜੋ ਜੀਉਂਦੇ ਅਤੇ ਆਪਣੇ ਵੈਰੀਆਂ ਦੇ ਦੇਸ਼ ਵਿੱਚ ਹੋਣ, ਮੈਂ ਉੱਥੇ ਉਨ੍ਹਾਂ ਦੇ ਮਨਾਂ ਨੂੰ ਢਿੱਲੇ ਕਰਾਂਗਾ ਅਤੇ ਉਹ ਪੱਤਿਆਂ ਦੀ ਖੜਕਾਰ ਸੁਣਦਿਆਂ ਹੀ ਭੱਜ ਜਾਣਗੇ। ਉਹ ਇਸ ਤਰ੍ਹਾਂ ਭੱਜਣਗੇ, ਜਿਵੇਂ ਕੋਈ ਤਲਵਾਰ ਤੋਂ ਭੱਜਦਾ ਹੈ ਅਤੇ ਭਾਵੇਂ ਕੋਈ ਪਿੱਛਾ ਨਾ ਕਰੇ ਤਾਂ ਵੀ ਉਹ ਡਿੱਗ ਪੈਣਗੇ।

ਯਹੋਵਾਹ ਤੁਹਾਨੂੰ ਤੁਹਾਡੇ ਵੈਰੀਆਂ ਦੇ ਅੱਗੇ ਮਰਵਾ ਸੁੱਟੇਗਾ। ਤੁਸੀਂ ਇੱਕ ਰਾਹ ਤੋਂ ਉਨ੍ਹਾਂ ਦੇ ਵਿਰੁੱਧ ਜਾਓਗੇ, ਪਰ ਸੱਤ ਰਾਹਾਂ ਤੋਂ ਹੋ ਕੇ ਉਨ੍ਹਾਂ ਦੇ ਸਾਹਮਣਿਓਂ ਭੱਜੋਗੇ ਅਤੇ ਤੁਸੀਂ ਧਰਤੀ ਦੇ ਸਾਰੇ ਰਾਜਾਂ ਲਈ ਇੱਕ ਡਰਾਉਣਾ ਨਮੂਨਾ ਹੋਵੋਗੇ।

ਅਜਿਹਾ ਇਸ ਲਈ ਹੋਇਆ ਕਿ ਪ੍ਰਭੂ ਨੇ ਅਰਾਮੀਆਂ ਦੀ ਫੌਜ ਨੂੰ ਰੱਥਾਂ ਦੀ ਅਵਾਜ਼, ਘੋੜਿਆਂ ਦੀ ਅਵਾਜ਼ ਅਤੇ ਇੱਕ ਵੱਡੇ ਲਸ਼ਕਰ ਦੀ ਅਵਾਜ਼ ਸੁਣਵਾਈ ਸੀ, ਤਦ ਉਹ ਇੱਕ ਦੂਜੇ ਨੂੰ ਕਹਿਣ ਲੱਗੇ ਕਿ ਵੇਖੋ, ਇਸਰਾਏਲ ਦੇ ਰਾਜਾ ਨੇ ਸਾਡੇ ਵਿਰੁੱਧ ਹਿੱਤੀਆਂ ਦੇ ਰਾਜਿਆਂ ਤੇ ਮਿਸਰੀਆਂ ਦੇ ਰਾਜਿਆਂ ਨੂੰ ਕਿਰਾਏ ਤੇ ਲਿਆ ਹੈ ਕਿ ਉਹ ਸਾਡੇ ਉੱਤੇ ਹਮਲਾ ਕਰਨ।

ਤਦ ਉਹ ਯਰਦਨ ਤੱਕ ਉਨ੍ਹਾਂ ਦੇ ਪਿੱਛੇ ਗਏ ਅਤੇ ਵੇਖੋ, ਸਾਰਾ ਰਾਹ ਕੱਪੜਿਆਂ ਤੇ ਭਾਂਡਿਆਂ ਨਾਲ ਭਰਿਆ ਪਿਆ ਸੀ, ਜਿਨ੍ਹਾਂ ਨੂੰ ਅਰਾਮੀਆਂ ਨੇ ਘਬਰਾਹਟ ਦੇ ਕਾਰਨ ਸੁੱਟ ਦਿੱਤਾ ਸੀ ਅਤੇ ਸੰਦੇਸ਼ਵਾਹਕਾਂ ਨੇ ਮੁੜ ਕੇ ਰਾਜਾ ਨੂੰ ਖ਼ਬਰ ਦਿੱਤੀ।

ਭੈਅ ਦੀ ਅਵਾਜ਼ ਉਹ ਦੇ ਕੰਨਾਂ ਵਿੱਚ ਗੂੰਜਦੀ ਰਹਿੰਦੀ ਹੈ, ਸ਼ਾਂਤੀ ਦੇ ਸਮੇਂ ਵੀ ਲੁਟੇਰਾ ਉਹਨਾਂ ਉੱਤੇ ਆ ਪੈਂਦਾ ਹੈ,

ਇਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਰਬਤ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ,

ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ-ਬਾਗ ਅਤੇ ਇਸਰਾਏਲ ਅਨੰਦ ਹੋਵੇਗਾ।

ਸਿੱਧਾ ਤੁਰਨ ਵਾਲਾ ਬੇਫ਼ਿਕਰ ਤੁਰਦਾ ਹੈ, ਅਤੇ ਜਿਹੜਾ ਟੇਢੀ ਚਾਲ ਚਲਦਾ ਹੈ ਉਹ ਉਜਾਗਰ ਹੋ ਜਾਵੇਗਾ।

ਜਿਹੜਾ ਤੇਰੇ ਵਿੱਚ ਲਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ।

ਤਦ ਸ਼ਦਰਕ, ਮੇਸ਼ਕ, ਅਤੇ ਅਬੇਦਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ, ਅਸੀਂ ਇਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜ਼ਰੂਰੀ ਨਹੀਂ ਸਮਝਦੇ ਹਾਂ।

¶ ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਵੇਖਿਆ ਅਤੇ ਅਚਰਜ਼ ਮੰਨਿਆ ਕਿ ਉਹ ਵਿਦਵਾਨ ਨਹੀਂ ਸਗੋਂ ਆਮ ਲੋਕ ਹੀ ਹਨ। ਫੇਰ ਉਹਨਾਂ ਨੂੰ ਪਛਾਣਿਆ, ਕਿ ਇਹ ਦੋਨੋ ਯਿਸੂ ਦੇ ਨਾਲ ਰਹੇ ਸਨ।

ਪਰ ਤੁਸੀਂ ਜਾਣਦੇ ਹੋ ਕਿ ਸ਼ੁਰੂਆਤ ਵਿੱਚ ਫ਼ਿਲਿੱਪੈ ਵਿੱਚ ਦੁੱਖ ਝੱਲਣ ਦੇ ਬਾਵਜੂਦ ਵੀ ਸਾਡੇ ਪਰਮੇਸ਼ੁਰ ਨੇ ਸਾਨੂੰ ਅਜਿਹੀ ਦਲੇਰੀ ਦਿੱਤੀ ਕਿ ਅਸੀਂ ਬਹੁਤ ਵਿਰੋਧ ਵਿੱਚ ਵੀ ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾ ਸਕੇ।