TSK

TSK · ਕਹਾਉਤਾਂ 28:13

مراجع Treasury of Scripture Knowledge في ਪੰਜਾਬੀ IRV.

العودة إلى المقطع

ਫੇਰ ਆਦਮ ਨੇ ਜਵਾਬ ਦਿੱਤਾ ਕਿ ਜਿਹੜੀ ਇਸਤਰੀ ਤੂੰ ਮੈਨੂੰ ਦਿੱਤੀ, ਉਸ ਨੇ ਉਸ ਰੁੱਖ ਦਾ ਫਲ ਮੈਨੂੰ ਦਿੱਤਾ ਇਸ ਲਈ ਮੈਂ ਖਾ ਲਿਆ।

ਤਾਂ ਫ਼ਿਰਊਨ ਨੇ ਛੇਤੀ ਨਾਲ ਮੂਸਾ ਤੇ ਹਾਰੂਨ ਨੂੰ ਬੁਲਾ ਕੇ ਆਖਿਆ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਅਤੇ ਤੁਹਾਡਾ ਪਾਪ ਕੀਤਾ ਹੈ।

ਫੇਰ ਇਸਰਾਏਲੀਆਂ ਨੇ ਯਹੋਵਾਹ ਨੂੰ ਕਿਹਾ, “ਅਸੀਂ ਪਾਪ ਕੀਤਾ ਹੈ, ਇਸ ਲਈ ਜੋ ਕੁਝ ਤੇਰੀ ਨਜ਼ਰ ਵਿੱਚ ਚੰਗਾ ਹੈ, ਉਹ ਹੀ ਸਾਡੇ ਨਾਲ ਕਰ, ਪਰ ਹੁਣ ਸਾਡਾ ਛੁਟਕਾਰਾ ਕਰ!”

¶ ਸ਼ਾਊਲ ਨੇ ਸਮੂਏਲ ਨੂੰ ਆਖਿਆ, ਮੈਂ ਪਾਪ ਕੀਤਾ ਕਿਉਂ ਜੋ ਯਹੋਵਾਹ ਦੀ ਆਗਿਆ ਨੂੰ ਅਤੇ ਤੇਰੀਆਂ ਗੱਲਾਂ ਨੂੰ ਮੋੜ ਦਿੱਤਾ ਮੈਂ ਲੋਕਾਂ ਤੋਂ ਜੋ ਡਰਿਆ ਅਤੇ ਉਹਨਾਂ ਦੀ ਗੱਲ ਸੁਣੀ

ਤਦ ਦਾਊਦ ਨੇ ਨਾਥਾਨ ਨੂੰ ਆਖਿਆ, ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਅਤੇ ਨਾਥਾਨ ਨੇ ਦਾਊਦ ਨੂੰ ਆਖਿਆ, ਯਹੋਵਾਹ ਨੇ ਵੀ ਤੇਰਾ ਪਾਪ ਮਾਫ਼ ਕੀਤਾ ਸੋ ਤੂੰ ਨਾ ਮਰੇਂਗਾ।

ਤਾਂ ਉਸ ਆਖਿਆ ਕਿ ਉਨ੍ਹਾਂ ਨੇ ਤੇਰੇ ਮਹਿਲ ਵਿੱਚ ਕੀ-ਕੀ ਵੇਖਿਆ? ਤਦ ਹਿਜ਼ਕੀਯਾਹ ਨੇ ਆਖਿਆ ਕਿ ਜੋ ਕੁਝ ਮੇਰੇ ਮਹਿਲ ਵਿੱਚ ਹੈ ਉਹ ਸਭ ਉਨ੍ਹਾਂ ਨੇ ਵੇਖਿਆ ਹੈ। ਮੇਰਿਆਂ ਖਜ਼ਾਨਿਆਂ ਵਿੱਚ ਕੋਈ ਚੀਜ਼ ਨਹੀਂ ਜੋ ਮੈਂ ਉਨ੍ਹਾਂ ਨੂੰ ਨਹੀਂ ਵਿਖਾਈ।

ਤਦ ਏਲਾਮ ਦੇ ਪੁੱਤਰਾਂ ਵਿੱਚੋਂ, ਯਹੀਏਲ ਦੇ ਪੁੱਤਰ ਸ਼ਕਨਯਾਹ ਨੇ ਅਜ਼ਰਾ ਨੂੰ ਕਿਹਾ, “ਅਸੀਂ ਇਸ ਦੇਸ਼ ਦੇ ਲੋਕਾਂ ਵਿੱਚੋਂ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰਕੇ ਆਪਣੇ ਪਰਮੇਸ਼ੁਰ ਨਾਲ ਧੋਖਾ ਤਾਂ ਕੀਤਾ ਹੈ, ਪਰ ਇਸ ਸਥਿਤੀ ਵਿੱਚ ਵੀ ਇਸਰਾਏਲ ਦੇ ਲਈ ਇੱਕ ਉਮੀਦ ਹੈ।

ਉਹ ਮਨੁੱਖਾਂ ਦੇ ਅੱਗੇ ਗਾਉਣ ਲੱਗਦਾ ਅਤੇ ਆਖਣ ਲੱਗਦਾ ਹੈ, - ਮੈਂ ਪਾਪ ਕੀਤਾ ਅਤੇ ਸਿੱਧੀ ਗੱਲ ਨੂੰ ਉਲੱਦ ਦਿੱਤਾ ਪਰ ਉਸ ਦਾ ਬਦਲਾ ਮੈਥੋਂ ਨਾ ਲਿਆ ਗਿਆ।

ਜਦੋਂ ਮੈਂ ਚੁੱਪ ਰਿਹਾ ਮੇਰੀਆਂ ਹੱਡੀਆਂ ਸਾਰਾ ਦਿਨ ਹੂੰਗਣ ਨਾਲ ਗਲ਼ ਗਈਆਂ,

ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ!

ਵੈਰ ਝਗੜੇ ਛੇੜਦਾ ਹੈ, ਪਰੰਤੂ ਪ੍ਰੇਮ ਸਾਰਿਆਂ ਅਪਰਾਧਾਂ ਨੂੰ ਢੱਕ ਲੈਂਦਾ ਹੈ।

ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖ਼ਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਦੇ ਉੱਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ,

ਤੂੰ ਆਖਦੀ ਹੈ, ਮੈਂ ਬੇਦੋਸ਼ ਹਾਂ! ਸੱਚ-ਮੁੱਚ ਉਸ ਦਾ ਕ੍ਰੋਧ ਮੈਥੋਂ ਟਲ ਗਿਆ ਹੈ। ਕਿਉਂਕਿ ਤੂੰ ਆਖਿਆ, ਮੈਂ ਪਾਪ ਨਹੀਂ ਕੀਤਾ

¶ ਮੈਂ ਇਹ ਕਹਿੰਦਾ ਹੋਇਆ ਬੇਨਤੀ ਕਰਦਾ ਸੀ ਅਤੇ ਆਪਣਿਆਂ ਪਾਪਾਂ, ਆਪਣੇ ਲੋਕਾਂ ਦੇ ਪਾਪਾਂ ਨੂੰ ਮੰਨਦਾ ਹੀ ਸੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਪਰਮੇਸ਼ੁਰ ਦੇ ਪਵਿੱਤਰ ਪਰਬਤ ਲਈ ਆਪਣੇ ਤਰਲੇ ਪਾਉਂਦਾ ਹੀ ਸੀ।

ਅਤੇ ਆਪਣੇ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ।

ਅਤੇ ਬੋਲਿਆ, ਮੈਂ ਪਾਪ ਕੀਤਾ, ਜੋ ਨਿਰਦੋਸ਼ ਜਾਨ ਨੂੰ ਫੜ੍ਹਵਾ ਦਿੱਤਾ। ਪਰ ਉਹ ਬੋਲੇ, ਸਾਨੂੰ ਕੀ? ਤੂੰ ਹੀ ਜਾਣ।

ਸਗੋਂ ਪਹਿਲਾਂ ਦੰਮਿਸ਼ਕ ਦੇ ਰਹਿਣ ਵਾਲਿਆਂ ਨੂੰ, ਫਿਰ ਯਰੂਸ਼ਲਮ, ਸਾਰੇ ਯਹੂਦਿਯਾ ਦੇਸ ਵਿੱਚ ਅਤੇ ਪਰਾਈਆਂ ਕੌਮਾਂ ਨੂੰ ਵੀ ਉਪਦੇਸ਼ ਕੀਤਾ ਕਿ ਤੋਬਾ ਕਰੋ ਅਤੇ ਪਰਮੇਸ਼ੁਰ ਦੀ ਵੱਲ ਮੁੜੋ ਅਤੇ ਤੋਬਾ ਦੇ ਯੋਗ ਕੰਮ ਕਰੋ।