TSK

TSK · ਕਹਾਉਤਾਂ 28:15

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਉਨ੍ਹਾਂ ਨੇ ਔਖੀ ਟਹਿਲ ਨਾਲ ਅਰਥਾਤ ਗਾਰੇ, ਇੱਟਾਂ ਅਤੇ ਖੇਤਾਂ ਵਿੱਚ ਹਰ ਪਰਕਾਰ ਦੀ ਟਹਿਲ ਨਾਲ ਉਨ੍ਹਾਂ ਦਾ ਜੀਉਣ ਖੱਟਾ ਕਰ ਦਿੱਤਾ। ਜਿਹੜੀ ਟਹਿਲ ਉਨ੍ਹਾਂ ਤੋਂ ਕਰਾਉਂਦੇ ਸਨ ਉਹ ਸਖ਼ਤੀ ਨਾਲ ਸੀ।

ਫੇਰ ਰਾਜਾ ਨੇ ਉਨ੍ਹਾਂ ਸਿਪਾਹੀਆਂ ਨੂੰ ਜੋ ਉਹ ਦੇ ਕੋਲ ਖੜ੍ਹੇ ਸਨ ਆਗਿਆ ਕੀਤੀ, ਤੁਸੀਂ ਅੱਗੇ ਵਧੋ ਅਤੇ ਯਹੋਵਾਹ ਦੇ ਜਾਜਕਾਂ ਨੂੰ ਮਾਰ ਸੁੱਟੋ ਕਿਉਂ ਜੋ ਇਹ ਦਾਊਦ ਨਾਲ ਰਲੇ ਹੋਏ ਹਨ ਅਤੇ ਉਨ੍ਹਾਂ ਨੇ ਜਾਣ ਲਿਆ ਸੀ ਭਈ ਇਹ ਭੱਜਿਆ ਹੋਇਆ ਹੈ ਅਤੇ ਮੈਨੂੰ ਖ਼ਬਰ ਨਾ ਕੀਤੀ। ਪਰ ਰਾਜਾ ਦੇ ਸੇਵਕਾਂ ਨੇ ਯਹੋਵਾਹ ਦੇ ਜਾਜਕਾਂ ਉੱਤੇ ਹੱਥ ਨਾ ਚੁੱਕਿਆ।

ਤਦ ਮਨਹੇਮ ਨੇ ਤਿਰਸਾਹ ਤੋਂ ਜਾ ਕੇ ਤਿਫਸਹ ਨੂੰ ਅਤੇ ਉਨ੍ਹਾਂ ਸਭਨਾਂ ਨੂੰ ਜੋ ਉਹ ਦੇ ਵਿੱਚ ਸਨ, ਉਹ ਦੀਆਂ ਹੱਦਾਂ ਨੂੰ ਮਾਰਿਆ ਕਿਉਂ ਜੋ ਉਨ੍ਹਾਂ ਨੇ ਫਾਟਕ ਨਾ ਖੋਲ੍ਹੇ, ਇਸ ਲਈ ਉਹ ਨੇ ਉਨ੍ਹਾਂ ਨੂੰ ਮਾਰਿਆ ਅਤੇ ਉਹ ਨੇ ਉੱਥੇ ਦੀਆਂ ਸਾਰੀਆਂ ਗਰਭਵਤੀ ਔਰਤਾਂ ਨੂੰ ਚੀਰ ਦਿੱਤਾ।

ਪਰ ਇਕੱਲੇ ਮਾਰਦਕਈ ਉੱਤੇ ਹੱਥ ਪਾਉਣਾ, ਉਸ ਨੂੰ ਆਪਣੀ ਬੇਇੱਜ਼ਤੀ ਜਾਣ ਪਈ ਕਿਉਂਕਿ ਰਾਜਾ ਦੇ ਕਰਮਚਾਰੀਆਂ ਨੇ ਹਾਮਾਨ ਨੂੰ ਦੱਸ ਦਿੱਤਾ ਸੀ ਕਿ ਮਾਰਦਕਈ ਕਿਸ ਜਾਤੀ ਦਾ ਹੈ, ਇਸ ਲਈ ਹਾਮਾਨ ਨੇ ਰਾਜਾ ਅਹਸ਼ਵੇਰੋਸ਼ ਦੇ ਰਾਜ ਵਿੱਚ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਅਰਥਾਤ ਮਾਰਦਕਈ ਦੇ ਸਾਰੇ ਲੋਕਾਂ ਨੂੰ ਨਾਸ ਕਰਨ ਦੀ ਯੋਜਨਾ ਬਣਾਈ।

ਰਾਜੇ ਦਾ ਕਹਿਰ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਪਰ ਉਹ ਦੀ ਪ੍ਰਸੰਨਤਾ ਘਾਹ ਉੱਤੇ ਪਈ ਹੋਈ ਤ੍ਰੇਲ ਵਾਂਗੂੰ ਹੈ।

ਯਹੋਵਾਹ ਨੇ ਦੁਸ਼ਟਾਂ ਦੀ ਲਾਠੀ, ਅਤੇ ਹਾਕਮਾਂ ਦਾ ਆੱਸਾ ਭੰਨ ਸੁੱਟਿਆ,

ਇਫ਼ਰਾਈਮ ਦਬਾਇਆ ਗਿਆ ਹੈ, ਉਹ ਨਿਆਂ ਨਾਲ ਚਿੱਥਿਆ ਗਿਆ ਹੈ, ਕਿਉਂ ਜੋ ਉਹ ਜ਼ਿੱਦ ਨਾਲ ਵਿਅਰਥ ਬਿਧੀਆਂ ਦੇ ਪਿੱਛੇ ਲੱਗਾ ਰਿਹਾ।

¶ ਉਸ ਦੇ ਹਾਕਮ ਉਸ ਦੇ ਵਿੱਚ ਗੱਜਦੇ ਬੱਬਰ ਸ਼ੇਰ ਵਾਂਗੂੰ ਹਨ, ਉਸ ਦੇ ਨਿਆਈਂ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜ ਹਨ, ਜੋ ਸਵੇਰ ਤੱਕ ਕੁਝ ਨਹੀਂ ਛੱਡਦੇ!

ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ