TSK

TSK · ਕਹਾਉਤਾਂ 28:8

مراجع Treasury of Scripture Knowledge في ਪੰਜਾਬੀ IRV.

العودة إلى المقطع

ਜੇ ਤੂੰ ਮੇਰੀ ਪਰਜਾ ਵਿੱਚੋਂ ਆਪਣੇ ਨਾਲ ਦੇ ਕਿਸੇ ਕੰਗਾਲ ਨੂੰ ਚਾਂਦੀ ਉਧਾਰ ਦੇਵੇਂ ਤਾਂ ਤੂੰ ਉਹ ਦਾ ਬਿਆਜੜੀਆ ਨਾ ਬਣ, ਤੂੰ ਉਸ ਉੱਤੇ ਬਿਆਜ ਨਾ ਲਾਵੀਂ।

ਇਸ ਲਈ ਉਹ ਮਨੁੱਖ ਉਸ ਲੇਲੀ ਦੀ ਕੀਮਤ ਦਾ ਚਾਰ ਗੁਣਾ ਉਹ ਨੂੰ ਵਾਪਿਸ ਕਰੇ ਕਿਉਂ ਜੋ ਉਸ ਨੇ ਅਜਿਹਾ ਕੰਮ ਕੀਤਾ ਅਤੇ ਕੁਝ ਦਯਾ ਨਾ ਕੀਤੀ।

ਉਹ ਤਿਆਰ ਤਾਂ ਕਰਾਵੇਗਾ ਪਰ ਧਰਮੀ ਉਸ ਨੂੰ ਪਾਉਣਗੇ, ਅਤੇ ਉਹ ਦੀ ਚਾਂਦੀ ਬੇਦੋਸ਼ੇ ਆਪਸ ਵਿੱਚ ਵੰਡ ਲੈਣਗੇ।

ਜਿਹੜਾ ਗਰੀਬ ਉੱਤੇ ਹਨੇਰ ਕਰਦਾ ਹੈ, ਉਹ ਆਪਣੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ।

ਕਿਉਂ ਜੋ ਪਰਮੇਸ਼ੁਰ ਉਸ ਮਨੁੱਖ ਨੂੰ ਜੋ ਉਸ ਦੀ ਨਜ਼ਰ ਵਿੱਚ ਭਲਾ ਹੈ, ਬੁੱਧ ਅਤੇ ਗਿਆਨ ਅਤੇ ਅਨੰਦ ਦਿੰਦਾ ਹੈ, ਪਰ ਪਾਪੀ ਨੂੰ ਦੁੱਖ ਦਿੰਦਾ ਹੈ ਤਾਂ ਜੋ ਉਹ ਇਕੱਠਾ ਕਰਕੇ ਅਤੇ ਜੋੜ ਕੇ ਉਸ ਨੂੰ ਦੇਵੇ, ਜਿਹੜਾ ਪਰਮੇਸ਼ੁਰ ਨੂੰ ਭਾਉਂਦਾ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!

ਵਿਆਜ ਉੱਤੇ ਲੈਣ-ਦੇਣ ਕਰੇ ਅਤੇ ਵਿਆਜ ਲਵੇ, ਤਾਂ ਕੀ ਉਹ ਜੀਉਂਦਾ ਰਹੇਗਾ? ਉਹ ਕਦੀ ਜੀਉਂਦਾ ਨਹੀਂ ਰਹੇਗਾ, ਉਸ ਨੇ ਇਹ ਸਾਰੇ ਘਿਣਾਉਣੇ ਕੰਮ ਕੀਤੇ, ਉਹ ਜ਼ਰੂਰ ਮਰੇਗਾ, ਉਸ ਦਾ ਖੂਨ ਉਹ ਦੇ ਉੱਤੇ ਹੋਵੇਗਾ।