ਜੋ ਕੋਈ ਮੈਨੂੰ ਸੁਣਦਾ ਤਾਂ ਉਹ ਮੈਨੂੰ ਧੰਨ ਆਖਦਾ ਸੀ, ਅਤੇ ਜਦ ਕੋਈ ਮੈਨੂੰ ਵੇਖਦਾ ਤਦ ਮੇਰੇ ਵਿਖੇ ਉਹ ਸਾਖੀ ਦਿੰਦਾ ਸੀ,
TSK
TSK · ਕਹਾਉਤਾਂ 29:14
مراجع Treasury of Scripture Knowledge في ਪੰਜਾਬੀ IRV.
ਉਹ ਦੁਹਾਈ ਦੇਣ ਵਾਲੇ ਕੰਗਾਲ ਨੂੰ ਅਤੇ ਮਸਕੀਨ ਅਤੇ ਅਨਾਥ ਨੂੰ ਬਚਾਵੇਗਾ।
ਮੈਂ ਤਾਂ ਆਖਿਆ, ਤੇਰੀ ਦਯਾ ਸਦਾ ਤੋੜੀ ਬਣੀ ਰਹੇਗੀ, ਤੂੰ ਆਪਣੀ ਵਫ਼ਾਦਾਰੀ ਨੂੰ ਅਕਾਸ਼ ਵਿੱਚ ਕਾਇਮ ਕਰੇਂਗਾ।
ਦਯਾ ਅਤੇ ਸਚਿਆਈ ਰਾਜੇ ਦੀ ਰੱਖਿਆ ਕਰਦੀਆਂ ਹਨ, ਸਗੋਂ ਦਯਾ ਨਾਲ ਹੀ ਉਸ ਦੀ ਗੱਦੀ ਸੰਭਲਦੀ ਹੈ।
ਸਮਝਹੀਣ ਹਾਕਮ ਬਹੁਤਾ ਅਨ੍ਹੇਰ ਕਰਨ ਵਾਲਾ ਹੀ ਹੁੰਦਾ ਹੈ, ਪਰ ਜੋ ਲੋਭ ਤੋਂ ਘਿਣ ਕਰਦਾ ਹੈ ਉਹ ਆਪਣੇ ਦਿਨ ਲੰਮੇ ਕਰੇਗਾ।
ਨੇਕੀ ਕਰਨਾ ਸਿੱਖੋ, ਨਿਆਂ ਨੂੰ ਭਾਲੋ, ਜ਼ਾਲਮ ਨੂੰ ਸੁਧਾਰੋ, ਯਤੀਮ ਦਾ ਨਿਆਂ ਕਰੋ, ਵਿਧਵਾ ਦਾ ਮੁਕੱਦਮਾ ਲੜੋ।
ਪਰ ਉਹ ਗਰੀਬਾਂ ਦਾ ਨਿਆਂ ਧਰਮ ਨਾਲ, ਇਨਸਾਫ਼ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਕਰੇਗਾ, ਉਹ ਧਰਤੀ ਨੂੰ ਆਪਣੇ ਬਚਨ ਦੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲ੍ਹਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਸੁੱਟੇਗਾ।
ਉਸ ਮਸਕੀਨ ਅਤੇ ਕੰਗਾਲ ਦਾ ਇਨਸਾਫ਼ ਕੀਤਾ, ਤਦ ਹੀ ਉਹ ਦਾ ਭਲਾ ਹੋਇਆ। ਕੀ ਇਹ ਮੇਰਾ ਗਿਆਨ ਨਹੀਂ ਹੈ? ਯਹੋਵਾਹ ਦਾ ਵਾਕ ਹੈ।
ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ।