ਮੈਂ ਤੁਹਾਡੇ ਤਰਲੇ ਕਰਦੀ ਹਾਂ ਜੋ ਮੇਰਾ ਮਹਾਰਾਜ ਇਸ ਬੁਰੇ ਮਨੁੱਖ ਵੱਲ ਅਰਥਾਤ ਉਸ ਨਾਬਾਲ ਵੱਲ ਧਿਆਨ ਨਾ ਕਰੇ ਕਿਉਂ ਜੋ ਜਿਹਾ ਉਹ ਦਾ ਨਾਮ ਹੈ ਤਿਹਾ ਹੀ ਉਹ ਹੈ। ਉਹ ਦਾ ਨਾਮ ਨਾਬਾਲ ਹੈ ਅਤੇ ਮੂਰਖਤਾਈ ਉਹ ਦੇ ਨਾਲ ਹੈ ਅਤੇ ਮੈਂ ਜੋ ਤੁਹਾਡੀ ਦਾਸੀ ਹਾਂ ਸੋ ਮੇਰੇ ਮਹਾਰਾਜ ਦੇ ਜੁਆਨਾਂ ਨੂੰ ਜਿਨ੍ਹਾਂ ਨੂੰ ਤੁਸੀਂ ਭੇਜਿਆ, ਵੇਖਿਆ ਨਹੀਂ ਸੀ।
TSK
TSK · ਕਹਾਉਤਾਂ 29:7
مراجع Treasury of Scripture Knowledge في ਪੰਜਾਬੀ IRV.
“ਜਦ ਮੇਰੇ ਦਾਸ ਜਾਂ ਦਾਸੀ ਨੇ ਮੇਰੇ ਵਿਰੁੱਧ ਸ਼ਿਕਾਇਤ ਕੀਤੀ ਹੋਵੇ, ਤਾਂ ਜੇਕਰ ਮੈਂ ਉਹਨਾਂ ਦਾ ਹੱਕ ਮਾਰਿਆ ਹੋਵੇ,
ਮੈਂ ਤੇਰੀ ਦਯਾ ਵਿੱਚ ਮਗਨ ਅਤੇ ਅਨੰਦ ਹੋਵਾਂਗਾ, ਕਿਉਂ ਜੋ ਤੂੰ ਮੇਰੇ ਦੁੱਖ ਨੂੰ ਵੇਖਿਆ ਹੈ, ਤੂੰ ਮੇਰੀ ਜਾਨ ਦੇ ਕਸ਼ਟਾਂ ਨੂੰ ਜਾਣ ਲਿਆ ਹੈ।
ਉਹ ਦੁਹਾਈ ਦੇਣ ਵਾਲੇ ਕੰਗਾਲ ਨੂੰ ਅਤੇ ਮਸਕੀਨ ਅਤੇ ਅਨਾਥ ਨੂੰ ਬਚਾਵੇਗਾ।
ਗੂੰਗਿਆਂ ਦੇ ਲਈ ਆਪਣਾ ਮੂੰਹ ਖੋਲ੍ਹ, ਅਤੇ ਉਹਨਾਂ ਸਭਨਾਂ ਦੇ ਹੱਕ ਲਈ, ਜਿਹੜੇ ਅਨਾਥ ਹਨ।
ਕੀ ਤੂੰ ਇਸ ਲਈ ਰਾਜ ਕਰੇਂਗਾ, ਭਈ ਤੈਨੂੰ ਦਿਆਰ ਦੇ ਕੰਮ ਦਾ ਚਾਅ ਹੈ? ਕੀ ਤੇਰੇ ਪਿਤਾ ਨੇ ਨਹੀਂ ਖਾਧਾ ਪੀਤਾ, ਅਤੇ ਨਿਆਂ ਅਤੇ ਧਰਮ ਨਹੀਂ ਕੀਤਾ? ਤਦ ਹੀ ਉਹ ਦਾ ਭਲਾ ਹੋਇਆ।
ਇਸ ਦੇਸ ਦੇ ਲੋਕਾਂ ਨੇ ਅੱਤਿਆਚਾਰ ਅਤੇ ਲੁੱਟ-ਮਾਰ ਕੀਤੀ ਹੈ ਅਤੇ ਮਸਕੀਨਾਂ ਤੇ ਕੰਗਾਲਾਂ ਨੂੰ ਦੁੱਖ ਦਿੱਤਾ ਹੈ ਅਤੇ ਪਰਦੇਸੀਆਂ ਉੱਤੇ ਨਾਹੱਕ ਜ਼ਬਰਦਸਤੀ ਕੀਤੀ ਹੈ।
¶ ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ।