TSK

TSK · ਕਹਾਉਤਾਂ 3:14

مراجع Treasury of Scripture Knowledge في ਪੰਜਾਬੀ IRV.

العودة إلى المقطع

ਤਦ ਪਰਮੇਸ਼ੁਰ ਨੇ ਸੁਲੇਮਾਨ ਨੂੰ ਆਖਿਆ, ਇਸ ਲਈ ਜੋ ਤੇਰੇ ਮਨ ਵਿੱਚ ਇਹ ਗੱਲ ਸੀ ਅਤੇ ਤੂੰ ਨਾ ਤਾਂ ਧਨ ਦੌਲਤ, ਨਾ ਪਤ, ਨਾ ਆਪਣੇ ਵੈਰੀਆਂ ਦੇ ਪ੍ਰਾਣ ਮੰਗੇ ਤੇ ਨਾ ਹੀ ਵੱਡੀ ਉਮਰ ਮੰਗੀ ਸਗੋਂ ਤੂੰ ਆਪਣੇ ਲਈ ਬੁੱਧ ਤੇ ਗਿਆਨ ਮੰਗਿਆ ਤਾਂ ਜੋ ਮੇਰੀ ਇਸ ਪਰਜਾ ਦਾ ਨਿਆਂ ਕਰੇਂ ਜਿਨ੍ਹਾਂ ਦਾ ਮੈਂ ਤੈਨੂੰ ਪਾਤਸ਼ਾਹ ਬਣਾਇਆ ਹੈ।

ਤੇਰੇ ਮੂੰਹ ਦੀ ਬਿਵਸਥਾ ਮੇਰੇ ਲਈ ਸੋਨੇ ਤੇ ਚਾਂਦੀ ਦੇ ਹਜ਼ਾਰਾਂ ਸਿੱਕਿਆਂ ਤੋਂ ਚੰਗੀ ਹੈ!

ਮੈਂ ਤੇਰੇ ਬਚਨ ਦੇ ਕਾਰਨ ਖੁਸ਼ ਹਾਂ, ਜਿਵੇਂ ਕੋਈ ਵੱਡੀ ਲੁੱਟ ਦੇ ਮਿਲਣ ਤੇ ਹੁੰਦਾ ਹੈ!

ਚਾਂਦੀ ਨਾਲੋਂ ਮੇਰੀ ਸਿੱਖਿਆ ਨੂੰ, ਅਤੇ ਚੋਖੇ ਸੋਨੇ ਨਾਲੋਂ ਗਿਆਨ ਨੂੰ ਗ੍ਰਹਿਣ ਕਰੋ,

ਬੁੱਧ ਦੀ ਪ੍ਰਾਪਤੀ ਚੋਖੇ ਸੋਨੇ ਨਾਲੋਂ ਕਿੰਨੀ ਉੱਤਮ ਹੈ, ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ।

‹ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੀ ਦੁਨੀਆਂ ਨੂੰ ਜਿੱਤ ਲਵੇ, ਪਰ ਆਪਣੀ ਜਾਨ ਨੂੰ ਗੁਆ ਲਵੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ?›

‹ਮੈਂ ਤੈਨੂੰ ਸਲਾਹ ਦਿੰਦਾ ਹਾਂ ਕਿ ਅੱਗ ਵਿੱਚ ਤਾਇਆ ਹੋਇਆ ਸੋਨਾ ਮੇਰੇ ਕੋਲੋਂ ਮੁੱਲ ਲੈ, ਤਾਂ ਜੋ ਤੂੰ ਧਨਵਾਨ ਜੋ ਜਾਵੇਂ ਅਤੇ ਚਿੱਟੇ ਬਸਤਰ ਲੈ ਤਾਂ ਜੋ ਤੂੰ ਪਹਿਨ ਲਵੇਂ ਅਤੇ ਤੇਰੇ ਨੰਗੇਜ਼ ਦੀ ਸ਼ਰਮ ਪਰਗਟ ਨਾ ਹੋਵੇ ਅਤੇ ਆਪਣੀਆਂ ਅੱਖਾਂ ਵਿੱਚ ਪਾਉਣ ਨੂੰ ਸੁਰਮਾ ਲੈ, ਜੋ ਤੂੰ ਸੁਜਾਖਾ ਹੋ ਜਾਵੇਂ।›