ਤਾਂ ਜੋ ਜਿਸ ਦੇਸ਼ ਨੂੰ ਯਹੋਵਾਹ ਨੇ ਤੁਹਾਡੇ ਪੁਰਖਿਆਂ ਨੂੰ ਦੇਣ ਦੀ ਸਹੁੰ ਖਾਧੀ ਸੀ, ਉਸ ਵਿੱਚ ਤੁਹਾਡੀ ਅਤੇ ਤੁਹਾਡੇ ਬੱਚਿਆਂ ਦੀ ਉਮਰ ਲੰਮੀ ਹੋਵੇ ਅਤੇ ਜਦ ਤੱਕ ਧਰਤੀ ਉੱਤੇ ਅਕਾਸ਼ ਬਣਿਆ ਰਹੇ ਤਦ ਤੱਕ ਉਹ ਵੀ ਬਣੇ ਰਹਿਣ।
TSK
TSK · ਕਹਾਉਤਾਂ 3:2
مراجع Treasury of Scripture Knowledge في ਪੰਜਾਬੀ IRV.
ਉਸ ਨੇ ਤੇਰੇ ਕੋਲੋਂ ਜੀਵਨ ਮੰਗਿਆ ਹੈ ਅਤੇ ਤੂੰ ਉਹ ਨੂੰ ਦੇ ਦਿੱਤਾ, ਸਗੋਂ ਸਦੀਪਕ ਕਾਲ ਤੱਕ ਉਮਰ ਦਾ ਵਾਧਾ ਵੀ।
ਆਰਜਾ ਦੇ ਵਾਧੇ ਨਾਲ ਮੈਂ ਉਹ ਦੀ ਨਿਸ਼ਾ ਕਰਾਂਗਾ, ਅਤੇ ਉਹ ਨੂੰ ਆਪਣੀ ਮੁਕਤੀ ਵਿਖਾਵਾਂਗਾ।
ਸਗੋਂ ਤੂੰ ਆਪਣੇ ਦੋਹਤ੍ਰੇ-ਪੋਤ੍ਰੇ ਵੇਖੇਂ! ਇਸਰਾਏਲ ਉੱਤੇ ਸਲਾਮਤੀ ਹੋਵੇ।
ਤਦ ਉਸ ਨੇ ਮੈਨੂੰ ਸਿਖਾਇਆ ਤੇ ਇਹ ਆਖਿਆ, ਤੇਰਾ ਮਨ ਮੇਰੀਆਂ ਗੱਲਾਂ ਨੂੰ ਫੜ੍ਹੀ ਰੱਖੇ, ਤੂੰ ਮੇਰੇ ਹੁਕਮਾਂ ਨੂੰ ਮੰਨ, ਤਾਂ ਤੂੰ ਜੀਵੇਂਗਾ।
ਮੇਰੇ ਰਾਹੀਂ ਤੇਰੀ ਉਮਰ ਵਧੇਗੀ, ਅਤੇ ਤੇਰੇ ਜੀਵਨ ਦੇ ਸਾਲ ਢੇਰ ਸਾਰੇ ਹੋਣਗੇ।
ਧਰਮ ਦਾ ਕੰਮ ਸ਼ਾਂਤੀ ਹੋਵੇਗਾ, ਧਰਮ ਦਾ ਫਲ ਸਦੀਪਕ ਚੈਨ ਅਤੇ ਆਸ ਹੋਵੇਗਾ।
¶ ਸੋ ਜਦੋਂ ਅਸੀਂ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨਾਲ ਮੇਲ ਰੱਖੀਏ।
ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ।
ਕਿਉਂ ਜੋ ਸਰੀਰਕ ਕਿਰਿਆ ਤੋਂ ਥੋੜਾ ਲਾਭ ਹੈ, ਪਰ ਭਗਤੀ ਸਭਨਾਂ ਗੱਲਾਂ ਲਈ ਲਾਹੇਵੰਦ ਹੈ, ਕਿਉਂ ਜੋ ਹੁਣ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਸ ਦੇ ਨਾਲ ਹੈ।