TSK

TSK · ਕਹਾਉਤਾਂ 3:24

مراجع Treasury of Scripture Knowledge في ਪੰਜਾਬੀ IRV.

العودة إلى المقطع

ਮੈਂ ਉਸ ਦੇਸ਼ ਵਿੱਚ ਸੁੱਖ ਬਖ਼ਸ਼ਾਂਗਾ ਅਤੇ ਤੁਸੀਂ ਲੰਮੇ ਪਓਗੇ ਪਰ ਤੁਹਾਨੂੰ ਕੋਈ ਨਾ ਡਰਾਵੇਗਾ ਅਤੇ ਮੈਂ ਖ਼ਤਰਨਾਕ ਜਾਨਵਰਾਂ ਨੂੰ ਦੇਸ਼ ਵਿੱਚੋਂ ਕੱਢ ਦਿਆਂਗਾ ਅਤੇ ਤਲਵਾਰ ਤੁਹਾਡੇ ਦੇਸ਼ ਵਿੱਚ ਨਾ ਚੱਲੇਗੀ।

ਜਦ ਤੂੰ ਲੰਮਾ ਪਵੇਂਗਾ ਤਾਂ ਕੋਈ ਤੈਨੂੰ ਨਹੀਂ ਡਰਾਵੇਗਾ, ਅਤੇ ਬਹੁਤੇ ਤੇਰੇ ਮੂੰਹ ਵੱਲ ਤੱਕਣਗੇ।

ਮੈਂ ਉਹਨਾਂ ਦਸ ਹਜ਼ਾਰਾਂ ਤੋਂ ਨਹੀਂ ਡਰਾਂਗਾ, ਜਿਨ੍ਹਾਂ ਨੇ ਆਲੇ-ਦੁਆਲੇ ਮੇਰੇ ਵਿਰੁੱਧ ਘੇਰਾ ਪਾ ਲਿਆ ਹੈ।

ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ, ਨਾ ਦਿਨ ਦੇ ਉੱਡਦੇ ਤੀਰ ਤੋਂ,

ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਵਿੱਚ ਹੀ ਦੇ ਦਿੰਦਾ ਹੈ।

ਯਹੋਵਾਹ ਦਾ ਭੈਅ ਮੰਨਣ ਨਾਲ ਜੀਵਨ ਦਾ ਵਾਧਾ ਹੁੰਦਾ ਹੈ, ਭੈਅ ਮੰਨਣ ਵਾਲਾ ਤ੍ਰਿਪਤ ਰਹੇਗਾ, ਅਤੇ ਬਿਪਤਾ ਤੋਂ ਬਚਿਆ ਰਹੇਗਾ।

ਇਸ ਉੱਤੇ ਮੈਂ ਜਾਗ ਉੱਠਿਆ ਅਤੇ ਵੇਖਿਆ ਅਤੇ ਮੇਰੀ ਨੀਂਦ ਮੇਰੇ ਲਈ ਮਿੱਠੀ ਸੀ।

ਮੈਂ ਉਹਨਾਂ ਨਾਲ ਸ਼ਾਂਤੀ ਦਾ ਨੇਮ ਬੰਨ੍ਹਾਂਗਾ ਅਤੇ ਬੁਰੇ ਦਰਿੰਦਿਆਂ ਨੂੰ ਦੇਸ ਵਿੱਚੋਂ ਮੁਕਾ ਦਿਆਂਗਾ। ਉਹ ਉਜਾੜ ਵਿੱਚ ਸੁੱਖ ਨਾਲ ਵੱਸਣਗੇ ਅਤੇ ਜੰਗਲਾਂ ਵਿੱਚ ਸੌਣਗੇ।

ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ।