TSK

TSK · ਕਹਾਉਤਾਂ 3:25

مراجع Treasury of Scripture Knowledge في ਪੰਜਾਬੀ IRV.

العودة إلى المقطع

ਤੂੰ ਜੀਭ ਰੂਪੀ ਕੋਰੜੇ ਤੋਂ ਬਚਾਇਆ ਜਾਵੇਂਗਾ ਅਤੇ ਜਦ ਤਬਾਹੀ ਆਵੇਗੀ ਤਦ ਤੂੰ ਉਸ ਤੋਂ ਨਾ ਡਰੇਂਗਾ।

ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈਅ ਖਾਵਾਂ?

ਓਹ ਛਿੰਨ ਮਾਤਰ ਵਿੱਚ ਕਿਹੋ ਜਿਹੇ ਉੱਜੜ ਗਏ! ਓਹ ਮੁੱਕ ਗਏ, ਓਹ ਭੈਜਲ ਨਾਲ ਮਿਟ ਗਏ ਹਨ!

ਉਹ ਬੁਰੀ ਖ਼ਬਰ ਤੋਂ ਨਹੀਂ ਡਰਦਾ, ਉਹ ਦਾ ਦਿਲ ਮਜ਼ਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ।

ਕਿ ਉਹ ਸਭ ਕੁਝ ਜਿਸ ਨੂੰ ਇਹ ਪਰਜਾ ਸਾਜਿਸ਼ ਆਖੇ, ਤੁਸੀਂ ਉਸ ਨੂੰ ਸਾਜਿਸ਼ ਨਾ ਆਖਣਾ ਅਤੇ ਜਿਸ ਗੱਲ ਤੋਂ ਉਹ ਭੈਅ ਖਾਂਦੀ ਹੈ, ਤੁਸੀਂ ਉਸ ਤੋਂ ਭੈਅ ਨਾ ਖਾਇਓ, ਨਾ ਹੀ ਕੰਬੋ।

ਤੂੰ ਧਰਮ ਨਾਲ ਕਾਇਮ ਰਹੇਂਗੀ, ਅਤੇ ਜ਼ੁਲਮ ਤੋਂ ਦੂਰ ਰਹੇਂਗੀ, ਇਸ ਲਈ ਤੂੰ ਨਾ ਡਰੇਂਗੀ, ਅਤੇ ਖੌਫ਼ ਨਾ ਖਾਵੇਂਗੀ, ਕਿਉਂ ਜੋ ਉਹ ਤੇਰੇ ਨੇੜੇ ਨਾ ਆਵੇਗਾ।

ਪਰ ਉਹ ਆਪੋ ਆਪਣੀਆਂ ਅੰਗੂਰੀ ਵੇਲਾਂ ਅਤੇ ਹੰਜ਼ੀਰ ਦੇ ਰੁੱਖਾਂ ਹੇਠ ਬੈਠਣਗੇ, ਅਤੇ ਕੋਈ ਉਹਨਾਂ ਨੂੰ ਨਹੀਂ ਡਰਾਵੇਗਾ, ਕਿਉਂ ਜੋ ਸੈਨਾਂ ਦੇ ਯਹੋਵਾਹ ਦੇ ਮੂੰਹ ਦਾ ਵਾਕ ਹੈ।

ਅਤੇ ਵੇਖੋ ਝੀਲ ਵਿੱਚ ਵੱਡਾ ਤੂਫ਼ਾਨ ਆਇਆ ਜੋ ਬੇੜੀ ਲਹਿਰਾਂ ਵਿੱਚ ਡੁੱਬਦੀ ਜਾਂਦੀ ਸੀ ਪਰ ਉਹ ਸੁੱਤਾ ਪਿਆ ਸੀ।

¶ ‹ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤਰ ਥਾਂ ਵਿੱਚ ਖੜ੍ਹੀ ਵੇਖੋਗੇ (ਪੜ੍ਹਨ ਵਾਲਾ ਸਮਝ ਲਵੇ)›

‹ਪਰ ਜਦ ਤੁਸੀਂ ਲੜਾਈਆਂ ਅਤੇ ਹੱਲੇ ਗੁੱਲੇ ਦੀਆਂ ਖ਼ਬਰਾਂ ਸੁਣੋ ਤਾਂ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਪਹਿਲਾਂ ਹੋਣੀਆਂ ਹੀ ਹਨ ਪਰ ਅੰਤ ਉਸ ਸਮੇਂ ਨਹੀਂ।”›

¶ ਯਿਸੂ ਨੇ ਆਖਿਆ, ‹“ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ।›