TSK

TSK · ਕਹਾਉਤਾਂ 3:28

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਤੂੰ ਆਪਣੇ ਗੁਆਂਢੀ ਨਾਲ ਛੱਲ ਨਾ ਕਰੀਂ ਅਤੇ ਨਾ ਹੀ ਉਸ ਨੂੰ ਲੁੱਟੀਂ। ਮਜ਼ਦੂਰ ਦੀ ਮਜ਼ਦੂਰੀ ਤੇਰੇ ਕੋਲ ਸਾਰੀ ਰਾਤ ਸਵੇਰੇ ਤੱਕ ਨਾ ਰਹੇ।

ਭਲਕ ਦੇ ਬਾਰੇ ਸ਼ੇਖੀ ਨਾ ਮਾਰ, ਕਿਉਂ ਜੋ ਤੂੰ ਨਹੀਂ ਜਾਣਦਾ ਭਈ ਇੱਕੋ ਦਿਨ ਵਿੱਚ ਕੀ ਹੋ ਜਾਵੇ।

¶ ਸਵੇਰ ਨੂੰ ਆਪਣਾ ਬੀ ਬੀਜ, ਅਤੇ ਸ਼ਾਮ ਨੂੰ ਵੀ ਆਪਣਾ ਹੱਥ ਢਿੱਲਾ ਨਾ ਹੋਣ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਇਹਨਾਂ ਵਿੱਚੋਂ ਕਿਹੜਾ ਫਲੇਗਾ, ਇਹ ਜਾਂ ਉਹ, ਜਾਂ ਦੋਵੇਂ ਦੇ ਦੋਵੇਂ ਇੱਕੋ ਜਿਹੇ ਚੰਗੇ ਹੋਣਗੇ।

ਸੋ ਹੁਣ ਤੁਸੀਂ ਉਸ ਕੰਮ ਨੂੰ ਸਿਰੇ ਵੀ ਚਾੜ੍ਹੋ ਅਤੇ ਜਿਸ ਤਰ੍ਹਾਂ ਇੱਛਾ ਕਰਨ ਦੀ ਤਿਆਰੀ ਸੀ ਉਸੇ ਤਰ੍ਹਾਂ ਆਪਣੇ ਵਾਧੇ ਦੇ ਅਨੁਸਾਰ ਚਾੜ੍ਹਨਾ ਵੀ ਹੋਵੇ।

ਨਾਲੇ ਇਹ ਕਿ ਉਹ ਪਰਉਪਕਾਰੀ ਅਤੇ ਭਲੇ ਕੰਮਾਂ ਵਿੱਚ ਧਨੀ ਅਤੇ ਦਾਨ ਕਰਨ ਵਿੱਚ ਅਤੇ ਵੰਡਣ ਨੂੰ ਤਿਆਰ ਹੋਣ।