ਜ਼ਬੂਰ 138:6
TSK
ਭਾਵੇਂ ਯਹੋਵਾਹ ਮਹਾਨ ਹੈ, ਤਾਂ ਵੀ ਉਹ ਹੀਣਿਆਂ ਨੂੰ ਵੇਖਦਾ ਹੈ, ਪਰ ਹੰਕਾਰੀਆਂ ਨੂੰ ਦੂਰੋਂ ਜਾਣ ਲੈਂਦਾ ਹੈ!
TSK
مراجع Treasury of Scripture Knowledge في ਪੰਜਾਬੀ IRV.
ਭਾਵੇਂ ਯਹੋਵਾਹ ਮਹਾਨ ਹੈ, ਤਾਂ ਵੀ ਉਹ ਹੀਣਿਆਂ ਨੂੰ ਵੇਖਦਾ ਹੈ, ਪਰ ਹੰਕਾਰੀਆਂ ਨੂੰ ਦੂਰੋਂ ਜਾਣ ਲੈਂਦਾ ਹੈ!
ਮਖ਼ੌਲੀਏ ਨੂੰ ਤਾੜਨ ਵਾਲਾ ਆਪਣੀ ਹੀ ਬੇਇੱਜ਼ਤੀ ਕਰਾਉਂਦਾ ਹੈ, ਅਤੇ ਦੁਸ਼ਟ ਨੂੰ ਡਾਂਟਣ ਵਾਲੇ ਨੂੰ ਧੱਬਾ ਲੱਗਦਾ ਹੈ।
ਠੱਠਾ ਕਰਨ ਵਾਲਿਆਂ ਦੇ ਲਈ ਸਜ਼ਾ ਤਿਆਰ ਹੈ, ਤੇ ਮੂਰਖਾਂ ਦੀ ਪਿੱਠ ਲਈ ਕੋਰੜੇ ਹਨ।
ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ।
ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ