ਤਿੰਨ ਗੱਲਾਂ ਕਰਕੇ ਧਰਤੀ ਕੰਬਦੀ ਹੈ ਸਗੋਂ ਚਾਰ ਗੱਲਾਂ ਕਰਕੇ, ਜਿਹੜੀਆਂ ਉਸ ਤੋਂ ਨਹੀਂ ਸਹਾਰੀਆਂ ਜਾਂਦੀਆਂ,
TSK
TSK · ਕਹਾਉਤਾਂ 30:15
مراجع Treasury of Scripture Knowledge في ਪੰਜਾਬੀ IRV.
ਇਹ ਤਿੰਨ ਵਸਤਾਂ ਹਨ ਜਿਨ੍ਹਾਂ ਦੀ ਤੋਰ ਠਾਠ ਵਾਲੀ ਹੈ, ਸਗੋਂ ਚਾਰ ਹਨ ਜਿਨ੍ਹਾਂ ਦੀ ਚਾਲ ਸੋਹਣੀ ਹੈ,
¶ ਪਰ ਤੁਸੀਂ ਐਥੇ ਨੇੜੇ ਆਓ, ਹੇ ਜਾਦੂਗਰਨੀ ਦੇ ਪੁੱਤਰੋ, ਵਿਭਚਾਰੀ ਅਤੇ ਵੇਸਵਾ ਦੀ ਵੰਸ਼!
ਸ਼ਰਾਬੀਆਂ ਦਾ ਜੱਥਾ ਬਣਾ ਕੇ ਉਹ ਪੁੱਜ ਕੇ ਵਿਭਚਾਰ ਕਰਦੇ ਹਨ, ਉਹ ਦੇ ਹਾਕਮ ਸ਼ਰਮਿੰਦਗੀ ਨਾਲ ਗੂੜ੍ਹਾ ਪ੍ਰੇਮ ਰੱਖਦੇ ਹਨ।
¶ ਯਹੋਵਾਹ ਇਹ ਫ਼ਰਮਾਉਂਦਾ ਹੈ, “ਅੱਜ਼ਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹ ਇੱਕ ਪੂਰੀ ਕੌਮ ਨੂੰ ਗ਼ੁਲਾਮੀ ਵਿੱਚ ਲੈ ਗਏ ਤਾਂ ਜੋ ਉਨ੍ਹਾਂ ਨੂੰ ਅਦੋਮ ਦੇ ਹਵਾਲੇ ਕਰਨ।
¶ ਯਹੋਵਾਹ ਇਹ ਫ਼ਰਮਾਉਂਦਾ ਹੈ, “ਅਦੋਮ ਸ਼ਹਿਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਸ ਨੇ ਤਲਵਾਰ ਨਾਲ ਆਪਣੇ ਭਰਾ ਦਾ ਪਿੱਛਾ ਕੀਤਾ ਅਤੇ ਆਪਣੀ ਦਯਾ ਨੂੰ ਛੱਡ ਦਿੱਤਾ, ਉਸ ਦਾ ਕ੍ਰੋਧ ਸਦਾ ਭੜਕਿਆ ਹੀ ਰਿਹਾ, ਅਤੇ ਉਸ ਨੇ ਆਪਣਾ ਕਹਿਰ ਸਦਾ ਲਈ ਰੱਖ ਛੱਡਿਆ।
¶ ਯਹੋਵਾਹ ਇਹ ਫ਼ਰਮਾਉਂਦਾ ਹੈ, “ਮੋਆਬ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹ ਨੇ ਅਦੋਮ ਦੇ ਰਾਜੇ ਦੀਆਂ ਹੱਡੀਆਂ ਨੂੰ ਸਾੜ ਕੇ ਚੂਨਾ ਕਰ ਦਿੱਤਾ।
ਉਹ ਮਨ ਲਗਾ ਕੇ ਆਪਣੇ ਹੱਥ ਬਦੀ ਕਰਨ ਲਈ ਪਾਉਂਦੇ ਹਨ, ਹਾਕਮ ਅਤੇ ਨਿਆਈਂ ਰਿਸ਼ਵਤ ਮੰਗਦੇ ਹਨ, ਵੱਡਾ ਆਦਮੀ ਆਪਣੇ ਜੀ ਦਾ ਲੋਭ ਦੱਸਦਾ ਹੈ, ਇਸ ਤਰ੍ਹਾਂ ਉਹ ਜਾਲਸਾਜ਼ੀ ਕਰਦੇ ਹਨ।
ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਆਖਿਆ, ‹“ਜੇਕਰ ਸੱਚ-ਮੁੱਚ ਤੁਸੀਂ ਅਬਰਾਹਾਮ ਦੀ ਅੰਸ ਹੁੰਦੇ, ਤਾਂ ਤੁਸੀਂ ਉਹੀ ਕੰਮ ਕਰਦੇ ਜੋ ਅਬਰਾਹਾਮ ਨੇ ਕੀਤੇ।›
ਕਿਉਂ ਜੋ ਇਸ ਤਰ੍ਹਾਂ ਦੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ ਸਗੋਂ ਆਪਣੇ ਹੀ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ।
ਦਿਨੇ ਉਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਉਹ ਕਲੰਕ ਅਤੇ ਦਾਗ ਹਨ ਅਤੇ ਭਾਵੇਂ ਉਹ ਤੁਹਾਡੇ ਨਾਲ ਖਾਂਦੇ-ਪੀਂਦੇ ਹਨ ਪਰ ਆਪਣਿਆਂ ਪਿਆਰ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ।