TSK

TSK · ਕਹਾਉਤਾਂ 30:4

مراجع Treasury of Scripture Knowledge في ਪੰਜਾਬੀ IRV.

العودة إلى المقطع

ਤਾਂ ਯਾਕੂਬ ਨੇ ਆਖਿਆ, ਕਿਰਪਾ ਕਰਕੇ ਮੈਨੂੰ ਆਪਣਾ ਨਾਮ ਦੱਸੋ? ਉਸ ਨੇ ਆਖਿਆ, ਤੂੰ ਮੇਰਾ ਨਾਮ ਕਿਉਂ ਪੁੱਛਦਾ ਹੈਂ? ਤਦ ਉਸ ਨੇ ਉਹ ਨੂੰ ਉੱਥੇ ਬਰਕਤ ਦਿੱਤੀ।

ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਨਾਮ ਉੱਤੇ ਦਰਸ਼ਣ ਦਿੱਤਾ ਪਰ ਮੈਂ ਆਪਣੇ ਯਹੋਵਾਹ ਨਾਮ ਨਾਲ ਉਨ੍ਹਾਂ ਉੱਤੇ ਪਰਗਟ ਨਹੀਂ ਹੋਇਆ।

¶ ਜੇਕਰ ਤੁਸੀਂ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਨੂੰ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪੂਰੇ ਕਰਨ ਦੀ ਪਾਲਣਾ ਨਾ ਕਰੋ ਕਿ ਤੁਸੀਂ ਉਸ ਪ੍ਰਤਾਪੀ ਅਤੇ ਭੈਅ ਦਾਇਕ ਨਾਮ ਤੋਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ,

ਤਾਂ ਯਹੋਵਾਹ ਦੇ ਦੂਤ ਨੇ ਉਸ ਨੂੰ ਕਿਹਾ, “ਮੇਰਾ ਨਾਮ ਤਾਂ ਅਚਰਜ਼ ਹੈ। ਇਸ ਲਈ ਤੂੰ ਇਹ ਕਿਉਂ ਪੁੱਛਦਾ ਹੈਂ?”

ਉਹ ਅਕਾਸ਼ ਤੋਂ ਉੱਚਾ ਹੈ, ਉਹ ਪਤਾਲ ਨਾਲੋਂ ਵੀ ਡੂੰਘਾ ਹੈ, ਤੂੰ ਕੀ ਕਰ ਸਕਦਾ ਹੈਂ?

“ਜਦ ਮੈਂ ਧਰਤੀ ਦੀ ਨੀਂਹ ਰੱਖੀ ਤਾਂ ਤੂੰ ਕਿੱਥੇ ਸੀ? ਜੇ ਤੂੰ ਸਮਝ ਰੱਖਦਾ ਹੈ ਤਾਂ ਜਵਾਬ ਦੇ!

ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,

ਤੂੰ ਉਤਾਹਾਂ ਉਠਾਇਆ ਗਿਆ, ਤੂੰ ਬੰਦੀਆਂ ਨੂੰ ਬੰਨ੍ਹ ਲਿਆ, ਤੂੰ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਕਿ ਯਾਹ ਪਰਮੇਸ਼ੁਰ ਉੱਥੇ ਵੱਸੇ।

ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ। ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ।

¶ ਕਿਸ ਨੇ ਆਪਣੀਆਂ ਚੁਲੀਆਂ ਨਾਲ ਸਮੁੰਦਰਾਂ ਨੂੰ ਮਿਣਿਆ ਹੈ, ਅਤੇ ਆਪਣੀਆਂ ਗਿੱਠਾਂ ਨਾਲ ਅਕਾਸ਼ ਨੂੰ ਮਾਪਿਆ, ਧਰਤੀ ਦੀ ਧੂੜ ਨੂੰ ਟੋਪੇ ਵਿੱਚ ਭਰਿਆ, ਪਹਾੜਾਂ ਨੂੰ ਤਕੜੀਆਂ ਵਿੱਚ, ਅਤੇ ਟਿੱਬਿਆਂ ਨੂੰ ਤਰਾਜ਼ੂ ਵਿੱਚ ਤੋਲਿਆ ਹੈ?

ਉਹ ਦੇ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਇਸਰਾਏਲ ਸੁੱਖ ਨਾਲ ਵੱਸੇਗਾ ਅਤੇ ਉਹ ਦਾ ਇਹ ਨਾਮ ਹੋਵੇਗਾ ਜਿਸ ਦੇ ਨਾਲ ਉਹ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ”

‹ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ।›

‹ਮਨੁੱਖ ਦੇ ਪੁੱਤਰ ਤੋਂ ਬਿਨਾਂ, ਜੋ ਕੋਈ ਸਵਰਗ ਤੋਂ ਹੇਠਾਂ ਉਤਰਿਆ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ।›

ਇਸ ਲਈ ਉਹ ਆਖਦਾ ਹੈ - ਜਦ ਉਹ ਉਤਾਹਾਂ ਉਠਾਇਆ ਗਿਆ, ਉਸ ਨੇ ਬੰਦੀਆਂ ਨੂੰ ਬੰਨ੍ਹ ਲਿਆ ਅਤੇ ਮਨੁੱਖਾਂ ਨੂੰ ਦਾਤਾਂ ਦਿੱਤੀਆਂ