ਯਾਕੂਬ ਨੇ ਇਹ ਆਖ ਕੇ ਸੁੱਖਣਾ ਸੁੱਖੀ, ਜੇ ਯਹੋਵਾਹ ਪਰਮੇਸ਼ੁਰ ਮੇਰੇ ਅੰਗ-ਸੰਗ ਹੋਵੇ ਅਤੇ ਇਸ ਮਾਰਗ ਵਿੱਚ ਜਿਸ ਵਿੱਚ ਮੈਂ ਤੁਰਿਆ ਜਾਂਦਾ ਹਾਂ ਮੇਰੀ ਰਾਖੀ ਕਰੇ, ਅਤੇ ਮੈਨੂੰ ਖਾਣ ਨੂੰ ਰੋਟੀ ਅਤੇ ਪਾਉਣ ਨੂੰ ਬਸਤਰ ਦੇਵੇ
TSK
TSK · ਕਹਾਉਤਾਂ 30:8
مراجع Treasury of Scripture Knowledge في ਪੰਜਾਬੀ IRV.
ਜਾਂ ਇਸਰਾਏਲੀਆਂ ਨੇ ਵੇਖਿਆ ਤਾਂ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ, ਇਹ ਕੀ ਹੈ? ਕਿਉਂ ਜੋ ਉਹ ਨਹੀਂ ਜਾਣਦੇ ਸਨ ਕਿ ਉਹ ਕੀ ਸੀ। ਉਪਰੰਤ ਮੂਸਾ ਨੇ ਉਨ੍ਹਾਂ ਨੂੰ ਆਖਿਆ, ਇਹ ਉਹ ਰੋਟੀ ਹੈ ਜਿਹੜੀ ਯਹੋਵਾਹ ਤੁਹਾਨੂੰ ਖਾਣ ਲਈ ਦਿੱਤੀ ਹੈ।
ਸੋ ਉਹ ਹਰ ਇੱਕ ਦੇ ਖਾਣ ਜੋਗਾ ਹਰ ਸਵੇਰ ਨੂੰ ਇਕੱਠਾ ਕਰ ਲੈਂਦੇ ਸਨ ਅਤੇ ਜਦ ਧੁੱਪ ਤਿੱਖੀ ਹੁੰਦੀ ਸੀ ਤਾਂ ਉਹ ਢੱਲ਼ ਜਾਂਦਾ ਸੀ।
ਅਤੇ ਇਸਰਾਏਲੀਆਂ ਨੇ ਚਾਲ੍ਹੀ ਸਾਲਾਂ ਤੱਕ ਉਸ ਮੰਨ ਨੂੰ ਖਾਧਾ ਜਦ ਤੱਕ ਉਹ ਆਪਣੇ ਵੱਸਣ ਦੀ ਧਰਤੀ ਵਿੱਚ ਨਾ ਆਏ। ਉਨ੍ਹਾਂ ਨੇ ਉਸ ਮੰਨ ਨੂੰ ਖਾਧਾ ਜਦ ਤੱਕ ਉਹ ਕਨਾਨ ਦੇਸ ਦੀਆਂ ਹੱਦਾਂ ਵਿੱਚ ਨਾ ਆਏ।
ਉਹ ਦੇ ਬੁੱਲ੍ਹਾਂ ਦੇ ਹੁਕਮ ਤੋਂ ਮੈਂ ਨਾ ਹਟਿਆ ਉਹ ਦੇ ਮੂੰਹ ਦਿਆਂ ਵਾਕਾਂ ਦੀ ਮੈਂ ਆਪਣੇ ਜ਼ਰੂਰੀ ਭੋਜਨ ਨਾਲੋਂ ਵਧੇਰੇ ਕਦਰ ਕੀਤੀ।
ਝੂਠ ਦਾ ਰਾਹ ਮੈਥੋਂ ਦੂਰ ਕਰ, ਅਤੇ ਆਪਣੀ ਬਿਵਸਥਾ ਦਯਾ ਨਾਲ ਮੈਨੂੰ ਬਖਸ਼ ਦੇ!
ਧਰਮੀ ਨੂੰ ਝੂਠ ਤੋਂ ਨਫ਼ਰਤ ਆਉਂਦੀ ਹੈ, ਪਰ ਦੁਸ਼ਟ ਸ਼ਰਮ ਦਾ ਕਾਰਨ ਹੁੰਦਾ ਹੈ।
ਜਿਹੜਾ ਬੁਰਾਈ ਬੀਜਦਾ ਹੈ ਉਹ ਬਿਪਤਾ ਹੀ ਵੱਢੇਗਾ, ਅਤੇ ਉਹ ਦੇ ਕਹਿਰ ਦੀ ਲਾਠੀ ਟੁੱਟ ਜਾਵੇਗੀ।
ਉਪਦੇਸ਼ਕ ਆਖਦਾ ਹੈ, ਵਿਅਰਥ ਹੀ ਵਿਅਰਥ, ਵਿਅਰਥ ਹੀ ਵਿਅਰਥ, ਸਭ ਕੁਝ ਵਿਅਰਥ ਹੈ!
ਕੋਈ ਆਪਣਾ ਮੁਕੱਦਮਾ ਧਰਮ ਨਾਲ ਪੇਸ਼ ਨਹੀਂ ਕਰਦਾ, ਨਾ ਕੋਈ ਸਚਿਆਈ ਨਾਲ ਇਨਸਾਫ਼ ਕਰਦਾ, ਉਹ ਫੋਕਟ ਉੱਤੇ ਭਰੋਸਾ ਰੱਖਦੇ ਅਤੇ ਝੂਠ ਬੋਲਦੇ ਹਨ, ਉਹ ਝਗੜੇ ਨਾਲ ਗਰਭੀ ਹੁੰਦੇ ਅਤੇ ਬਦੀ ਨੂੰ ਜਨਮ ਦਿੰਦੇ ਹਨ!
ਉਹ ਦਾ ਰਾਸ਼ਨ ਸਦਾ ਦਾ ਰਾਸ਼ਨ ਸੀ ਅਤੇ ਉਹ ਨੂੰ ਰਾਜਾ ਵੱਲੋਂ ਉਹ ਦੀ ਉਮਰ ਭਰ ਮੌਤ ਤੱਕ ਨਿੱਤ ਦਿੱਤਾ ਜਾਂਦਾ ਰਿਹਾ।
‹ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।›
ਫਿਰ ਯਿਸੂ ਨੇ ਸੇਵਕਾਂ ਨੂੰ ਆਖਿਆ, ‹“ਹੁਣ ਕੁਝ ਪਾਣੀ ਕੱਢੋ ਅਤੇ ਦਾਅਵਤ ਦੇ ਮੁਖੀ ਨੂੰ ਦੇ ਦਿਉ।”› ਸੋ ਉਨ੍ਹਾਂ ਸੇਵਕਾਂ ਨੇ ਪਾਣੀ ਲਿਆ ਅਤੇ ਉਸ ਨੂੰ ਦੇ ਦਿੱਤਾ।
ਪਰ ਸੰਤੋਖ ਨਾਲ ਭਗਤੀ ਅਸਲ ਵਿੱਚ ਵੱਡੀ ਕਮਾਈ ਹੈ।