ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂਕਿ ਜੋ ਕੋਈ ਉਹ ਦਾ ਨਾਮ ਵਿਅਰਥ ਲੈਂਦਾ ਹੈ ਯਹੋਵਾਹ ਉਸ ਨੂੰ ਨਿਰਦੋਸ਼ ਨਾ ਠਹਿਰਾਵੇਗਾ।
TSK
TSK · ਕਹਾਉਤਾਂ 30:9
مراجع Treasury of Scripture Knowledge في ਪੰਜਾਬੀ IRV.
¶ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਪਹੁੰਚਾਵੇ, ਜਿਸ ਨੂੰ ਤੁਹਾਨੂੰ ਦੇਣ ਦੀ ਉਸਨੇ ਤੁਹਾਡੇ ਪੁਰਖਿਆਂ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਅਤੇ ਜਦ ਉਹ ਤੈਨੂੰ ਵੱਡੇ ਅਤੇ ਚੰਗੇ ਸ਼ਹਿਰ ਜਿਹੜੇ ਤੁਸੀਂ ਨਹੀਂ ਬਣਾਏ
ਤੁਸੀਂ ਰੱਜ ਕੇ ਖਾਓਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਸ ਚੰਗੇ ਦੇਸ਼ ਦੇ ਕਾਰਨ ਜਿਹੜਾ ਉਸ ਨੇ ਤੁਹਾਨੂੰ ਦਿੱਤਾ ਹੈ, ਮੁਬਾਰਕ ਆਖੋਗੇ।
ਯਸ਼ੁਰੂਨ ਮੋਟਾ ਹੋ ਗਿਆ ਅਤੇ ਦੁਲੱਤੀ ਮਾਰਨ ਲੱਗਾ, ਤੂੰ ਵੀ ਮੋਟਾ ਹੋ ਗਿਆ, ਤੂੰ ਤਕੜਾ ਹੋ ਗਿਆ, ਤੂੰ ਚਰਬੀ ਨਾਲ ਭਰ ਗਿਆ ਹੈਂ। ਤਦ ਉਸ ਨੇ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਆਪਣੀ ਮੁਕਤੀ ਦੀ ਚੱਟਾਨ ਨੂੰ ਹਲਕਾ ਜਾਣਿਆ।
ਹੁਣ ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ ਅਤੇ ਨਾ ਹੀ ਤੁਹਾਨੂੰ ਇਸ ਗੱਲ ਵਿੱਚ ਭੁਲਾਵੇ! ਉਹ ਦੇ ਉੱਤੇ ਭਰੋਸਾ ਨਾ ਰੱਖੋ ਕਿਉਂ ਜੋ ਕਿਸੇ ਕੌਮ ਦਾ ਜਾਂ ਪਾਤਸ਼ਾਹੀ ਦਾ ਕੋਈ ਦੇਵਤਾ ਅਜਿਹਾ ਨਹੀਂ ਜੋ ਮੇਰੇ ਹੱਥੋਂ ਜਾਂ ਮੇਰੇ ਪੁਰਖਿਆਂ ਦੇ ਹੱਥੋਂ ਆਪਣੇ ਲੋਕਾਂ ਨੂੰ ਛੁਡਾ ਸਕਿਆ ਹੋਵੇ। ਫੇਰ ਤੁਹਾਡਾ ਪਰਮੇਸ਼ੁਰ ਕਿਵੇਂ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇਗਾ?
“ਜੇ ਮੈਂ ਸੋਨੇ ਉੱਤੇ ਆਪਣੀ ਆਸ ਰੱਖੀ ਹੁੰਦੀ, ਜਾਂ ਆਖਿਆ ਹੁੰਦਾ ਕਿ ਕੁੰਦਨ ਸੋਨੇ ਤੇ ਮੇਰਾ ਭਰੋਸਾ ਹੈ, -
ਚੋਰ ਜਿਹੜਾ ਭੁੱਖ ਦੇ ਮਾਰੇ ਢਿੱਡ ਭਰਨ ਨੂੰ ਚੋਰੀ ਕਰਦਾ ਹੈ, ਉਹ ਨੂੰ ਲੋਕ ਬੁਰਾ ਨਹੀਂ ਜਾਣਦੇ,
ਓਏ ਤੁਸੀਂ ਜਿਹੜੇ ਇਸ ਪੀੜ੍ਹੀ ਦੇ ਹੋ, ਯਹੋਵਾਹ ਦੇ ਬਚਨ ਦਾ ਧਿਆਨ ਕਰੋ। ਕੀ ਮੈਂ ਇਸਰਾਏਲ ਲਈ ਉਜਾੜ, ਜਾਂ ਗੂੜ੍ਹੇ ਅਨ੍ਹੇਰ ਦੀ ਧਰਤੀ ਹੋਇਆ ਹਾਂ? ਤਦ ਮੇਰੀ ਪਰਜਾ ਕਿਉਂ ਆਖਦੀ ਹੈ, ਅਸੀਂ ਤਾਂ ਅਜ਼ਾਦ ਹਾਂ, ਅਸੀਂ ਫਿਰ ਤੇਰੇ ਕੋਲ ਨਾ ਆਵਾਂਗੇ?
ਵੇਖ, ਤੇਰੀ ਭੈਣ ਸਦੂਮ ਦਾ ਅਪਰਾਧ ਇਹ ਸੀ ਕਿ ਉਹ ਆਪਣੀਆਂ ਧੀਆਂ ਸਮੇਤ ਘਮੰਡ ਕਰਦੀ, ਬੇਪਰਵਾਹ ਸੀ ਅਤੇ ਬਿਨਾਂ ਚਿੰਤਾ ਤੋਂ ਰਹਿੰਦੀ ਸੀ, ਪਰ ਉਹਨਾਂ ਨੇ ਗ਼ਰੀਬ ਤੇ ਲੋੜਵੰਦ ਨੂੰ ਸਹਾਰਾ ਨਾ ਦਿੱਤਾ।
ਇਹ ਹੁਕਮ ਰਾਖਿਆਂ ਦੇ ਫ਼ੈਸਲੇ ਤੋਂ ਹੈ ਅਤੇ ਪਵਿੱਤਰ ਜਨਾਂ ਦੇ ਬਚਨ ਤੋਂ ਹੈ ਤਾਂ ਜੋ ਸਾਰੇ ਜੀਵ ਜਾਣ ਲੈਣ ਕਿ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਕਿਸੇ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹੈ ਸਗੋਂ ਸਭਨਾਂ ਤੋਂ ਨੀਵੇਂ ਆਦਮੀ ਨੂੰ ਉਸ ਉੱਤੇ ਖੜਾ ਕਰਦਾ ਹੈ।
ਉਹ ਆਪਣੀਆਂ ਚਾਰਗਾਹਾਂ ਦੇ ਅਨੁਸਾਰ ਰੱਜ ਗਏ, ਉਹ ਰੱਜ ਗਏ ਅਤੇ ਉਹਨਾਂ ਦਾ ਦਿਲ ਉੱਚਾ ਹੋ ਗਿਆ, ਇਸ ਲਈ ਉਹ ਮੈਨੂੰ ਭੁੱਲ ਗਏ।
ਤਦ ਉਹ ਸਰਾਪ ਦੇਣ ਅਤੇ ਸਹੁੰ ਖਾਣ ਲੱਗਾ ਕਿ ਮੈਂ ਉਸ ਮਨੁੱਖ ਨੂੰ ਜਾਣਦਾ ਹੀ ਨਹੀਂ। ਅਤੇ ਉਸੇ ਵੇਲੇ ਮੁਰਗੇ ਨੇ ਬਾਂਗ ਦਿੱਤੀ।