TSK

TSK · ਕਹਾਉਤਾਂ 31:17

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰ ਉਹ ਦਾ ਧਣੁੱਖ ਤਕੜਾ ਰਿਹਾ ਅਤੇ ਯਾਕੂਬ ਦੇ ਸ਼ਕਤੀਮਾਨ ਪਰਮੇਸ਼ੁਰ ਦੇ ਹੱਥੋਂ ਉਸ ਦੀਆਂ ਬਾਹਾਂ ਤੇ ਹੱਥ ਬਲਵੰਤ ਹਨ (ਉੱਥੋਂ ਹੀ ਅਯਾਲੀ ਅਰਥਾਤ ਇਸਰਾਏਲ ਦਾ ਪੱਥਰ ਆਵੇਗਾ)

ਤਾਂ ਉਸ ਨੇ ਗੇਹਾਜੀ ਨੂੰ ਕਿਹਾ, “ਆਪਣਾ ਲੱਕ ਬੰਨ੍ਹ ਅਤੇ ਮੇਰੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਆਪਣਾ ਰਾਹ ਫੜ। ਜੇ ਕੋਈ ਆਦਮੀ ਤੈਨੂੰ ਮਿਲੇ ਤਾਂ ਉਹ ਨੂੰ ਪਰਨਾਮ ਨਾ ਕਰੀਂ ਅਤੇ ਜੇ ਕੋਈ ਆਦਮੀ ਪਰਨਾਮ ਕਰੇਂ ਤਾਂ ਤੂੰ ਉਹ ਨੂੰ ਉੱਤਰ ਨਾ ਦੇਵੀਂ। ਫੇਰ ਤੂੰ ਮੁੰਡੇ ਦੇ ਮੂੰਹ ਉੱਤੇ ਮੇਰੀ ਲਾਠੀ ਰੱਖ ਦੇਵੀਂ।”

ਲੁਹਾਰ ਆਪਣਾ ਸੰਦ ਤਿੱਖਾ ਕਰਦਾ ਹੈ, ਉਹ ਕੋਲਿਆਂ ਨਾਲ ਕੰਮ ਕਰਦਾ, ਅਤੇ ਹਥੌੜਿਆਂ ਨਾਲ ਉਹ ਨੂੰ ਘੜ੍ਹਦਾ, ਉਹ ਆਪਣੀ ਬਲਵੰਤ ਬਾਂਹ ਨਾਲ ਉਹ ਨੂੰ ਬਣਾਉਂਦਾ ਹੈ, ਪਰ ਉਹ ਭੁੱਖਾ ਹੋ ਜਾਂਦਾ ਅਤੇ ਉਹ ਦਾ ਬਲ ਘੱਟ ਜਾਂਦਾ ਹੈ, ਉਹ ਪਾਣੀ ਨਹੀਂ ਪੀਂਦਾ ਅਤੇ ਥੱਕ ਜਾਂਦਾ ਹੈ।

‹ਤੁਹਾਡੇ ਲੱਕ ਬੰਨ੍ਹੇ ਅਤੇ ਦੀਵੇ ਬਲਦੇ ਰਹਿਣ।›

ਸੋ ਤੁਸੀਂ ਆਪਣੀ ਕਮਰ ਸਚਿਆਈ ਨਾਲ ਕੱਸ ਕੇ ਅਤੇ ਧਰਮ ਦੀ ਸੰਜੋ ਪਹਿਨ ਕੇ।