TSK

TSK · ਕਹਾਉਤਾਂ 31:22

مراجع Treasury of Scripture Knowledge في ਪੰਜਾਬੀ IRV.

العودة إلى المقطع

ਜੋ ਸੋਨੇ ਦੀਆਂ ਵਾਲੀਆਂ ਉਸ ਨੇ ਮੰਗੀਆਂ ਸਨ, ਉਨ੍ਹਾਂ ਦਾ ਤੋਲ ਵੀਹ ਸੇਰ ਦੇ ਲੱਗਭੱਗ ਸੀ, ਉਨ੍ਹਾਂ ਗਹਿਣਿਆਂ, ਕੈਂਠੇ ਅਤੇ ਬੈਂਗਣੀ ਕੱਪੜਿਆਂ ਤੋਂ ਬਿਨ੍ਹਾਂ ਜੋ ਮਿਦਯਾਨੀਆਂ ਦੇ ਰਾਜੇ ਪਹਿਨਦੇ ਸਨ ਅਤੇ ਉਨ੍ਹਾਂ ਗਹਿਣਿਆਂ ਤੋਂ ਬਿਨ੍ਹਾਂ ਜੋ ਊਠਾਂ ਦੇ ਗਲ਼ ਵਿੱਚ ਸਨ।

¶ ਤਦ ਮਾਰਦਕਈ ਰਾਜਾ ਦੇ ਹਜ਼ੂਰੋਂ ਨੀਲਾ ਅਤੇ ਸਫ਼ੇਦ ਸ਼ਾਹੀ ਬਸਤਰ ਪਹਿਨ ਕੇ ਅਤੇ ਸਿਰ ਉੱਤੇ ਸੋਨੇ ਦਾ ਇੱਕ ਵੱਡਾ ਮੁਕਟ ਰੱਖ ਕੇ ਅਤੇ ਕਤਾਨੀ ਅਤੇ ਬੈਂਗਣੀ ਚੋਗਾ ਪਾ ਕੇ, ਬਾਹਰ ਨਿੱਕਲਿਆ ਅਤੇ ਸ਼ੂਸ਼ਨ ਸ਼ਹਿਰ ਦੇ ਲੋਕ ਅਨੰਦ ਅਤੇ ਪ੍ਰਸੰਨ ਹੋ ਗਏ।

ਮੈਂ ਆਪਣੀ ਸੇਜ਼ ਉੱਤੇ ਪਲੰਗ ਪੋਸ਼, ਅਤੇ ਮਿਸਰ ਦੇ ਸੂਤ ਦੇ ਰੰਗਦਾਰ ਵਿਛਾਉਣੇ ਵਿਛਾਏ:

ਅਤੇ ਤੁਹਾਡਾ ਸ਼ਿੰਗਾਰ ਸਿਰ ਦੇ ਵਾਲ਼ ਗੁੰਦਣ ਅਤੇ ਸੋਨੇ ਦੇ ਗਹਿਣੇ ਪਾਉਣ ਅਤੇ ਬਸਤਰ ਪਹਿਨਣ ਦੇ ਨਾਲ ਦਿਖਾਵਟੀ ਨਾ ਹੋਵੇ

ਅਤੇ ਜਿਹੜੀਆਂ ਫ਼ੌਜਾਂ ਸਵਰਗ ਵਿੱਚ ਹਨ, ਉਹ ਚਿੱਟੇ ਅਤੇ ਸਾਫ਼ ਕਤਾਨੀ ਕੱਪੜੇ ਪਹਿਨੀ ਚਿੱਟੇ ਘੋੜਿਆਂ ਉੱਤੇ ਉਹ ਦੇ ਮਗਰ-ਮਗਰ ਆਉਂਦੀਆਂ ਹਨ।