ਹੇ ਪਰਮੇਸ਼ੁਰ, ਮੈਨੂੰ ਪਰਖ ਅਤੇ ਮੇਰੇ ਦਿਲ ਨੂੰ ਜਾਣ, ਮੈਨੂੰ ਜਾਚ ਅਤੇ ਮੇਰੇ ਖਿਆਲਾਂ ਨੂੰ ਜਾਣ,
TSK
TSK · ਕਹਾਉਤਾਂ 4:23
مراجع Treasury of Scripture Knowledge في ਪੰਜਾਬੀ IRV.
ਬੁੱਧ ਦਾ ਮੁੱਢ ਇਹ ਹੈ ਭਈ ਬੁੱਧ ਨੂੰ ਪ੍ਰਾਪਤ ਕਰ ਅਤੇ ਆਪਣੇ ਸਾਰੇ ਜਤਨ ਨਾਲ ਸਮਝ ਨੂੰ ਪ੍ਰਾਪਤ ਕਰ।
ਜੋ ਆਪਣੇ ਮੂੰਹ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਰਾਖੀ ਕਰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਬੇਕਾਰ ਖੋਲਦਾ ਹੈ ਉਹ ਦੇ ਲਈ ਬਰਬਾਦੀ ਹੋਵੇਗੀ।
ਟੇਢਿਆਂ ਦੇ ਰਾਹ ਵਿੱਚ ਕੰਡੇ ਅਤੇ ਫਾਹੀਆਂ ਹੁੰਦੀਆਂ ਹਨ, ਜਿਹੜਾ ਆਪਣੀ ਜਾਨ ਦੀ ਰੱਖਿਆ ਕਰਦਾ ਹੈ ਉਹ ਉਨ੍ਹਾਂ ਤੋਂ ਦੂਰ ਰਹਿੰਦਾ ਹੈ।
ਜਿਹੜਾ ਆਪਣੇ ਆਪ ਉੱਤੇ ਹੀ ਭਰੋਸਾ ਰੱਖਦਾ ਹੈ ਉਹ ਮੂਰਖ ਹੈ, ਪਰ ਜੋ ਬੁੱਧ ਨਾਲ ਚੱਲਦਾ ਹੈ ਉਹ ਛੁਡਾਇਆ ਜਾਵੇਗਾ।
ਦਿਲ ਸਭ ਚੀਜ਼ਾਂ ਨਾਲੋਂ ਧੋਖੇਬਾਜ਼ ਹੈ, ਉਹ ਪੁੱਜ ਕੇ ਖ਼ਰਾਬ ਹੈ, ਉਹ ਨੂੰ ਕੌਣ ਜਾਣ ਸਕਦਾ ਹੈ?
‹ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ।›
‹ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਓ, ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ।›
ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵਾਂਝਾ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁੱਖ ਦੇਵੇ ਅਤੇ ਉਹ ਦੇ ਕਾਰਨ ਬਹੁਤਿਆਂ ਦਾ ਜੀਵਨ ਭਰਿਸ਼ਟ ਹੋ ਜਾਵੇ।