TSK

TSK · ਕਹਾਉਤਾਂ 5:21

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰ ਹੁਣ ਤੂੰ ਮੇਰੇ ਕਦਮਾਂ ਨੂੰ ਗਿਣਦਾ ਹੈਂ, ਕੀ ਤੂੰ ਮੇਰੇ ਪਾਪ ਉੱਤੇ ਨਜ਼ਰ ਨਹੀਂ ਰੱਖਦਾ?

ਕੀ ਉਹ ਮੇਰਾ ਰਾਹ ਨਹੀਂ ਵੇਖਦਾ, ਅਤੇ ਮੇਰੇ ਸਭ ਕਦਮ ਨਹੀਂ ਗਿਣਦਾ?

ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸਵਰਗ ਵਿੱਚ ਹੈ ਉਹ ਦੀਆਂ ਅੱਖਾਂ ਤੱਕਦੀਆਂ ਹਨ ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਂਚਦੀਆਂ ਹਨ।

ਮੈਂ ਤੇਰੇ ਫ਼ਰਮਾਨਾਂ ਤੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਇਸ ਲਈ ਕਿ ਮੇਰੀਆਂ ਸਾਰੀਆਂ ਚਾਲਾਂ ਤੇਰੇ ਸਾਹਮਣੇ ਹਨ।

ਤੂੰ ਮੇਰੇ ਚੱਲਣੇ ਅਤੇ ਲੇਟਣੇ ਦੀ ਛਾਣਬੀਣ ਕਰਦਾ ਹੈਂ, ਅਤੇ ਮੇਰੀਆਂ ਸਾਰੀਆਂ ਚਾਲਾਂ ਤੋਂ ਵਾਕਫ਼ ਹੈਂ।

ਕਿਉਂ ਜੋ ਮੇਰੀਆਂ ਅੱਖਾਂ ਉਹਨਾਂ ਦੇ ਸਾਰੇ ਰਾਹਾਂ ਉੱਤੇ ਹਨ। ਉਹ ਮੇਰੇ ਹਜ਼ੂਰੋਂ ਲੁੱਕੇ ਹੋਏ ਨਹੀਂ ਹਨ, ਨਾ ਉਹਨਾਂ ਦੀ ਬਦੀ ਮੇਰੀਆਂ ਅੱਖਾਂ ਦੇ ਅੱਗੋਂ ਛੁੱਪੀ ਹੋਈ ਹੈ

ਕੀ ਕੋਈ ਮਨੁੱਖ ਆਪਣੇ ਆਪ ਨੂੰ ਪੜਦੇ ਵਿੱਚ ਲੁਕਾ ਲਵੇਗਾ ਕਿ ਮੈਂ ਉਹ ਨੂੰ ਨਾ ਵੇਖਾਂ? ਯਹੋਵਾਹ ਦਾ ਵਾਕ ਹੈ। ਕੀ ਅਕਾਸ਼ ਅਤੇ ਧਰਤੀ ਮੇਰੇ ਨਾਲ ਨਹੀਂ ਭਰੇ ਹੋਏ? ਯਹੋਵਾਹ ਦਾ ਵਾਕ ਹੈ

ਉਹ ਆਪਣੇ ਦਿਲਾਂ ਵਿੱਚ ਨਹੀਂ ਸੋਚਦੇ ਕਿ ਮੈਂ ਉਹਨਾਂ ਦੀ ਸਾਰੀ ਬਦੀ ਚੇਤੇ ਰੱਖਦਾ ਹਾਂ, ਹੁਣ ਉਹਨਾਂ ਦੀਆਂ ਕਰਤੂਤਾਂ ਉਹਨਾਂ ਨੂੰ ਘੇਰਦੀਆਂ ਹਨ, ਉਹ ਮੇਰੇ ਸਨਮੁਖ ਹਨ।

¶ ‹ਥੂਆਤੀਰੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਪਰਮੇਸ਼ੁਰ ਦਾ ਪੁੱਤਰ ਜਿਹ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆਂ ਹਨ ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਹਨ, ਉਹ ਇਹ ਆਖਦਾ ਹੈ,›