ਪਰ ਜੇ ਤੁਸੀਂ ਇਹ ਨਾ ਕਰੋ ਤਾਂ ਵੇਖੋ, ਤੁਸੀਂ ਯਹੋਵਾਹ ਦੇ ਵਿਰੁੱਧ ਪਾਪ ਕਰੋਗੇ ਅਤੇ ਜਾਣੋ ਕਿ ਤੁਹਾਡਾ ਪਾਪ ਤੁਹਾਡੇ ਉੱਤੇ ਆ ਪਵੇਗਾ।
TSK
TSK · ਕਹਾਉਤਾਂ 5:22
مراجع Treasury of Scripture Knowledge في ਪੰਜਾਬੀ IRV.
ਤਾਂ ਉਸਨੇ ਆਖਿਆ, ਮੈਂ ਇਸਰਾਏਲ ਨੂੰ ਦੁੱਖ ਨਹੀਂ ਦਿੱਤਾ ਸਗੋਂ ਤੂੰ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਜਦ ਤੁਸੀਂ ਯਹੋਵਾਹ ਦੇ ਹੁਕਮਾਂ ਨੂੰ ਛੱਡ ਦਿੱਤਾ ਅਤੇ ਬਆਲ ਦੇ ਮਗਰ ਚੱਲ ਪਾਏ।
ਉਹ ਤਾਂ ਆਪਣੇ ਹੀ ਪੈਰ ਜਾਲ਼ ਵਿੱਚ ਫਸਾਵੇਗਾ, ਅਤੇ ਉਹ ਆਪ ਫੰਦੇ ਉੱਤੇ ਚੱਲਦਾ ਹੈ।
ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ ਉਸ ਵਿੱਚ ਓਹ ਆਪ ਡਿੱਗ ਪਈਆਂ ਹਨ, ਜਿਹੜੀ ਫਾਹੀ ਉਹਨਾਂ ਨੇ ਛਿਪਾਈ ਸੀ ਉਸੇ ਵਿੱਚ ਉਨ੍ਹਾਂ ਦਾ ਆਪਣਾ ਪੈਰ ਫਸ ਗਿਆ ਹੈ।
ਉਹ ਆਪਣਾ ਹੀ ਖ਼ੂਨ ਕਰਨ ਲਈ ਘਾਤ ਲਾਉਂਦੇ ਹਨ, ਉਹ ਆਪਣੀਆਂ ਹੀ ਜਾਨਾਂ ਦੇ ਲਈ ਲੁੱਕ ਕੇ ਜਾਲ਼ ਵਿਛਾਉਂਦੇ ਹਨ।
ਸਿੱਧਿਆਂ ਦੀ ਖ਼ਰਾਈ ਉਹਨਾਂ ਦੀ ਅਗਵਾਈ ਕਰੇਗੀ, ਪਰ ਕਪਟੀਆਂ ਦੀ ਟੇਢੀ ਚਾਲ ਉਨ੍ਹਾਂ ਦਾ ਨਾਸ ਕਰੇਗੀ।
ਸਿੱਧਿਆਂ ਦੀ ਸਿਧਿਆਈ ਉਹਨਾਂ ਨੂੰ ਛੁਡਾਉਂਦੀ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ।
ਦੁਸ਼ਟ ਤਾਂ ਬੁਰਿਆਈ ਕਰਦਾ-ਕਰਦਾ ਨਾਸ ਹੋ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਰਮੇਸ਼ੁਰ ਦੀ ਪਨਾਹ ਪਾਉਂਦਾ ਹੈ।
ਜੇ ਤੂੰ ਆਖੇਂ, ਲਓ, ਸਾਨੂੰ ਤਾਂ ਇਸ ਗੱਲ ਦਾ ਪਤਾ ਹੀ ਨਹੀਂ ਸੀ, ਤਾਂ ਜਿਹੜਾ ਦਿਲਾਂ ਨੂੰ ਜਾਚਦਾ ਹੈ ਭਲਾ, ਉਹ ਨਹੀਂ ਸਮਝਦਾ? ਅਤੇ ਤੇਰੀ ਜਾਨ ਦਾ ਰਾਖ਼ਾ ਇਹ ਨਹੀਂ ਜਾਣਦਾ? ਭਲਾ, ਉਹ ਆਦਮੀ ਨੂੰ ਉਹ ਦੀਆਂ ਕਰਨੀਆਂ ਦਾ ਫਲ ਨਾ ਦੇਵੇਗਾ?
¶ ਮੈਂ ਉਸ ਇਸਤਰੀ ਨੂੰ ਮੌਤ ਨਾਲੋਂ ਕੌੜੀ ਜਾਣਦਾ ਹਾਂ, ਜਿਸ ਦਾ ਦਿਲ ਫਾਹੀਆਂ ਅਤੇ ਜਾਲ਼ ਹੈ, ਜਿਸ ਦੇ ਹੱਥ ਬੇੜੀਆਂ ਹਨ। ਜਿਹੜਾ ਪਰਮੇਸ਼ੁਰ ਨੂੰ ਪਰਸੰਨ ਕਰਦਾ ਹੈ, ਉਹ ਉਸ ਤੋਂ ਬਚੇਗਾ ਪਰ ਪਾਪੀ ਉਸ ਦਾ ਸ਼ਿਕਾਰ ਹੋ ਜਾਵੇਗਾ
ਜੂਲੇ ਦੀਆਂ ਰੱਸੀਆਂ ਦੀ ਤਰ੍ਹਾਂ ਉਸਨੇ ਮੇਰੇ ਅਪਰਾਧਾਂ ਨੂੰ ਆਪਣੇ ਹੱਥ ਨਾਲ ਬੰਨਿਆ ਹੈ, ਅਤੇ ਉਨ੍ਹਾਂ ਨੂੰ ਵੱਟ ਕੇ ਮੇਰੀ ਗਰਦਨ ਉੱਤੇ ਚੜ੍ਹਾਇਆ ਹੈ, ਉਸ ਨੇ ਮੇਰਾ ਬਲ ਘਟਾ ਦਿੱਤਾ ਹੈ, ਪ੍ਰਭੂ ਨੇ ਮੈਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ, ਜਿਨ੍ਹਾਂ ਦੇ ਅੱਗੇ ਮੈਂ ਖੜ੍ਹੀ ਵੀ ਨਹੀਂ ਰਹਿ ਸਕਦੀ।
¶ ਯਹੋਵਾਹ ਦੇ ਨਿਆਂ ਦਾ ਦਿਨ ਤਾਂ ਸਾਰੀਆਂ ਕੌਮਾਂ ਉੱਤੇ ਨੇੜੇ ਆ ਪਹੁੰਚਿਆ ਹੈ, ਜਿਵੇਂ ਤੂੰ ਕੀਤਾ, ਉਸੇ ਤਰ੍ਹਾਂ ਹੀ ਤੇਰੇ ਨਾਲ ਕੀਤਾ ਜਾਵੇਗਾ, ਤੇਰੀ ਕਰਨੀ ਮੁੜ ਕੇ ਤੇਰੇ ਸਿਰ ਪਵੇਗੀ।
ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,
ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ।