ਤੂੰ ਵੇਸਵਾ ਦਾ ਭਾੜਾ ਅਤੇ ਪੁਰਖਗਾਮੀ ਦੀ ਕਮਾਈ ਕਿਸੇ ਸੁੱਖਣਾ ਨੂੰ ਪੂਰਾ ਕਰਨ ਲਈ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਵਿੱਚ ਨਾ ਲਿਆਵੀਂ, ਕਿਉਂ ਜੋ ਇਹ ਦੋਵੇਂ ਯਹੋਵਾਹ ਤੇਰੇ ਪਰਮੇਸ਼ੁਰ ਲਈ ਇੱਕੋ ਜਿਹੇ ਘਿਣਾਉਣੇ ਹਨ।
TSK
TSK · ਕਹਾਉਤਾਂ 6:16
مراجع Treasury of Scripture Knowledge في ਪੰਜਾਬੀ IRV.
ਕਿਉਂ ਜੋ ਜਿਹੜੇ ਇਹ ਕੰਮ ਕਰਦੇ ਹਨ ਅਰਥਾਤ ਜਿਹੜੇ ਬੁਰਿਆਈ ਕਰਦੇ ਹਨ, ਉਹ ਸਾਰੇ ਯਹੋਵਾਹ ਤੇਰੇ ਪਰਮੇਸ਼ੁਰ ਨੂੰ ਘਿਣਾਉਣੇ ਲੱਗਦੇ ਹਨ।
ਛੇਆਂ ਬਿਪਤਾਵਾਂ ਤੋਂ ਉਹ ਤੈਨੂੰ ਛੁਡਾਵੇਗਾ, ਸਗੋਂ ਸੱਤ ਵਿੱਚੋਂ ਵੀ ਕੋਈ ਬਦੀ ਤੈਨੂੰ ਨਾ ਛੂਹੇਗੀ।
ਯਹੋਵਾਹ ਧਰਮੀ ਨੂੰ ਜਾਚਦਾ, ਪਰ ਦੁਸ਼ਟ ਅਤੇ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ।
ਯਹੋਵਾਹ ਦਾ ਭੈਅ ਬੁਰਿਆਈ ਤੋਂ ਨਫ਼ਰਤ ਕਰਨਾ ਹੈ, ਘਮੰਡ, ਹੰਕਾਰ ਅਤੇ ਬੁਰੀ ਚਾਲ, ਪੁੱਠੀਆਂ ਸਿੱਧੀਆਂ ਗੱਲਾਂ ਨਾਲ ਵੀ ਮੈਂ ਵੈਰ ਰੱਖਦੀ ਹਾਂ।
ਜਿਹੜੇ ਮਨ ਦੇ ਟੇਢੇ ਹਨ ਉਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ।
ਦੁਸ਼ਟ ਦੀ ਭੇਟ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਅਨੰਦ ਹੁੰਦਾ ਹੈ।
ਘੱਟ ਵੱਧ ਵੱਟੇ ਅਤੇ ਘੱਟ ਵੱਧ ਨਾਪ, ਇਹਨਾਂ ਦੋਹਾਂ ਤੋਂ ਯਹੋਵਾਹ ਘਿਣ ਕਰਦਾ ਹੈ।
ਘਮੰਡੀ ਅੱਖਾਂ ਹੰਕਾਰੀ ਮਨ ਅਤੇ ਦੁਸ਼ਟਾਂ ਦਾ ਦੀਵਾ, ਪਾਪ ਹਨ।
ਤਿੰਨ ਗੱਲਾਂ ਕਰਕੇ ਧਰਤੀ ਕੰਬਦੀ ਹੈ ਸਗੋਂ ਚਾਰ ਗੱਲਾਂ ਕਰਕੇ, ਜਿਹੜੀਆਂ ਉਸ ਤੋਂ ਨਹੀਂ ਸਹਾਰੀਆਂ ਜਾਂਦੀਆਂ,
ਇਹ ਤਿੰਨ ਵਸਤਾਂ ਹਨ ਜਿਨ੍ਹਾਂ ਦੀ ਤੋਰ ਠਾਠ ਵਾਲੀ ਹੈ, ਸਗੋਂ ਚਾਰ ਹਨ ਜਿਨ੍ਹਾਂ ਦੀ ਚਾਲ ਸੋਹਣੀ ਹੈ,
¶ ਯਹੋਵਾਹ ਇਹ ਫ਼ਰਮਾਉਂਦਾ ਹੈ, “ਅੱਜ਼ਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹ ਇੱਕ ਪੂਰੀ ਕੌਮ ਨੂੰ ਗ਼ੁਲਾਮੀ ਵਿੱਚ ਲੈ ਗਏ ਤਾਂ ਜੋ ਉਨ੍ਹਾਂ ਨੂੰ ਅਦੋਮ ਦੇ ਹਵਾਲੇ ਕਰਨ।
¶ ਯਹੋਵਾਹ ਇਹ ਫ਼ਰਮਾਉਂਦਾ ਹੈ, “ਅਦੋਮ ਸ਼ਹਿਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਸ ਨੇ ਤਲਵਾਰ ਨਾਲ ਆਪਣੇ ਭਰਾ ਦਾ ਪਿੱਛਾ ਕੀਤਾ ਅਤੇ ਆਪਣੀ ਦਯਾ ਨੂੰ ਛੱਡ ਦਿੱਤਾ, ਉਸ ਦਾ ਕ੍ਰੋਧ ਸਦਾ ਭੜਕਿਆ ਹੀ ਰਿਹਾ, ਅਤੇ ਉਸ ਨੇ ਆਪਣਾ ਕਹਿਰ ਸਦਾ ਲਈ ਰੱਖ ਛੱਡਿਆ।
¶ ਯਹੋਵਾਹ ਇਹ ਫ਼ਰਮਾਉਂਦਾ ਹੈ, “ਯਹੂਦਾਹ ਨਗਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਯਹੋਵਾਹ ਦੀ ਬਿਵਸਥਾ ਨੂੰ ਤੁੱਛ ਜਾਣਿਆ ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਨਹੀਂ ਕੀਤੀ ਅਤੇ ਉਹਨਾਂ ਦੇ ਝੂਠੇ ਦੇਵਤਿਆਂ ਨੇ ਉਹਨਾਂ ਨੂੰ ਭਟਕਾ ਦਿੱਤਾ, ਜਿਨ੍ਹਾਂ ਦੇ ਪਿੱਛੇ ਉਹਨਾਂ ਦੇ ਪੁਰਖੇ ਵੀ ਚਲਦੇ ਸਨ।
ਪਰ ਕੋਈ ਅਪਵਿੱਤਰ ਵਸਤ ਜਾਂ ਕੋਈ ਘਿਣਾਉਣੇ ਕੰਮ ਕਰਨ ਵਾਲਾ ਅਤੇ ਝੂਠਾ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ ਪਰ ਕੇਵਲ ਉਹ ਜਿਹਨਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ।