ਅੱਯੂਬ 38:4
TSK
“ਜਦ ਮੈਂ ਧਰਤੀ ਦੀ ਨੀਂਹ ਰੱਖੀ ਤਾਂ ਤੂੰ ਕਿੱਥੇ ਸੀ? ਜੇ ਤੂੰ ਸਮਝ ਰੱਖਦਾ ਹੈ ਤਾਂ ਜਵਾਬ ਦੇ!
TSK
مراجع Treasury of Scripture Knowledge في ਪੰਜਾਬੀ IRV.
“ਜਦ ਮੈਂ ਧਰਤੀ ਦੀ ਨੀਂਹ ਰੱਖੀ ਤਾਂ ਤੂੰ ਕਿੱਥੇ ਸੀ? ਜੇ ਤੂੰ ਸਮਝ ਰੱਖਦਾ ਹੈ ਤਾਂ ਜਵਾਬ ਦੇ!
ਅਤੇ ਆਖਿਆ, ਐਥੇ ਤੱਕ ਹੀ ਆਈਂ, ਅੱਗੇ ਨਾ ਵਧੀਂ, ਅਤੇ ਐਥੇ ਹੀ ਤੇਰੀਆਂ ਠਾਠਾਂ ਮਾਰਦੀਆਂ ਲਹਿਰਾਂ ਰੁੱਕ ਜਾਣ!”
ਤੂੰ ਧਰਤੀ ਦੀ ਨੀਂਹ ਨੂੰ ਕਾਇਮ ਕੀਤਾ, ਕਿ ਉਹ ਸਦਾ ਤੱਕ ਅਟੱਲ ਰਹੇ।
ਉਸੇ ਦਾ ਜਿਸ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,
ਕੀ ਤੁਸੀਂ ਮੈਥੋਂ ਨਹੀਂ ਡਰਦੇ? ਯਹੋਵਾਹ ਦਾ ਵਾਕ ਹੈ, ਕੀ ਤੁਸੀਂ ਮੇਰੇ ਅੱਗੇ ਨਾ ਕੰਬੋਗੇ, ਜਿਹਨੇ ਰੇਤ ਨੂੰ ਸਮੁੰਦਰ ਦੇ ਬੰਨੇ ਉੱਤੇ, ਸਦਾ ਦੀ ਬਿਧੀ ਕਰਕੇ ਰੱਖਿਆ ਹੈ, ਭਈ ਉਹ ਉਸ ਤੋਂ ਲੰਘ ਨਹੀਂ ਸਕਦਾ? ਭਾਵੇਂ ਉਹ ਦੀਆਂ ਲਹਿਰਾਂ ਉੱਛਲਣ ਪਰ ਉਹ ਨੂੰ ਦਬਾ ਨਹੀਂ ਸਕਦੀਆਂ, ਭਾਵੇਂ ਉਹ ਗੱਜਣ ਪਰ ਉਹ ਉਸ ਤੋਂ ਲੰਘ ਨਹੀਂ ਸਕਦੀਆਂ।