TSK

TSK · ਜ਼ਬੂਰ 21:3

مراجع Treasury of Scripture Knowledge في ਪੰਜਾਬੀ IRV.

العودة إلى المقطع

ਤਦ ਸਮੂਏਲ ਨੇ ਤੇਲ ਦਾ ਸਿੰਗ ਲੈ ਕੇ ਉਹ ਦੇ ਭਰਾਵਾਂ ਦੇ ਵਿੱਚ ਉਹ ਨੂੰ ਅਭਿਸ਼ੇਕ ਕੀਤਾ ਅਤੇ ਉਸ ਦਿਨ ਤੋਂ ਯਹੋਵਾਹ ਦਾ ਆਤਮਾ ਸਦਾ ਦਾਊਦ ਉੱਤੇ ਆਉਂਦਾ ਰਿਹਾ ਅਤੇ ਸਮੂਏਲ ਉੱਠ ਕੇ ਰਾਮਾਹ ਨੂੰ ਵਿਦਾ ਹੋਇਆ।

ਇਸ ਲਈ ਇਸਰਾਏਲ ਦੇ ਸਾਰੇ ਬਜ਼ੁਰਗ ਹਬਰੋਨ ਵਿੱਚ ਰਾਜਾ ਕੋਲ ਆਏ, ਦਾਊਦ ਰਾਜਾ ਨੇ ਹਬਰੋਨ ਵਿੱਚ ਉਨ੍ਹਾਂ ਦੇ ਨਾਲ ਯਹੋਵਾਹ ਦੇ ਅੱਗੇ ਵਾਇਦਾ ਕੀਤਾ ਅਤੇ ਉਨ੍ਹਾਂ ਨੇ ਦਾਊਦ ਨੂੰ ਮਸਹ ਕਰ ਕੇ ਇਸਰਾਏਲ ਦਾ ਰਾਜਾ ਬਣਾ ਦਿੱਤਾ।

ਦਾਊਦ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲਾਹ ਲਿਆ ਅਤੇ ਇਹ ਪਤਾ ਕੀਤਾ ਕਿ ਉਹ ਦਾ ਸੋਨਾ ਤੋਲ ਵਿੱਚ ਇੱਕ ਤੋੜਾ ਸੀ ਅਤੇ ਹੀਰਿਆਂ ਮੋਤੀਆਂ ਦੇ ਨਾਲ ਜੜਿਆ ਹੋਇਆ ਸੀ। ਉਹ ਮੁਕਟ ਦਾਊਦ ਦੇ ਸਿਰ ਉੱਤੇ ਰੱਖਿਆ ਗਿਆ ਅਤੇ ਉਸ ਨੇ ਉਸ ਸ਼ਹਿਰ ਵਿੱਚੋਂ ਬਹੁਤ ਕੁਝ ਲੁੱਟ ਲਿਆ

ਕਿਸ ਨੇ ਪਹਿਲਾਂ ਮੈਨੂੰ ਕੁਝ ਦਿੱਤਾ ਕਿ ਮੈਨੂੰ ਕੁਝ ਮੋੜਨਾ ਪਵੇ? ਜੋ ਕੁਝ ਅਕਾਸ਼ ਦੇ ਹੇਠ ਹੈ, ਸੋ ਮੇਰਾ ਹੈ।

ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ। ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ।

ਮੇਰਾ ਦਯਾਵਾਨ ਪਰਮੇਸ਼ੁਰ ਮੈਨੂੰ ਮਿਲੇਗਾ, ਪਰਮੇਸ਼ੁਰ ਮੈਨੂੰ ਮੇਰੇ ਘਾਤੀਆਂ ਉੱਤੇ ਮੇਰੀ ਫਤਹ ਵਿਖਾਵੇਗਾ।

ਜਾਂ ਕਿਸ ਨੇ ਉਹ ਨੂੰ ਪਹਿਲਾਂ ਕੁਝ ਦਿੱਤਾ, ਜਿਹ ਦਾ ਉਹ ਨੂੰ ਮੁੜ ਬਦਲਾ ਦਿੱਤਾ ਜਾਵੇ?।

ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁੱਖ ਝੱਲਣ ਦੇ ਕਾਰਨ ਮਹਿਮਾ ਅਤੇ ਆਦਰ ਦਾ ਮੁਕਟ ਪਹਿਨੇ ਹੋਏ ਵੇਖਦੇ ਹਾਂ, ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ।