TSK

TSK · ਜ਼ਬੂਰ 21:8

مراجع Treasury of Scripture Knowledge في ਪੰਜਾਬੀ IRV.

العودة إلى المقطع

ਤਾਂ ਵੀ ਤੁਹਾਡੇ ਮਗਰ ਲੱਗਣ ਅਤੇ ਤੁਹਾਡੀ ਜਿੰਦ ਨੂੰ ਲੱਭਣ ਵਾਸਤੇ ਇੱਕ ਜਣਾ ਉੱਠਿਆ ਹੈ ਪਰ ਮੇਰੇ ਮਹਾਰਾਜ ਦੀ ਜਿੰਦ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਕੋਲ ਜੀਉਣ ਦੀ ਗੱਠੜੀ ਵਿੱਚ ਬੰਨ੍ਹੀ ਰਹੇਗੀ ਪਰ ਤੁਹਾਡੇ ਵੈਰੀਆਂ ਦੇ ਪ੍ਰਾਣਾਂ ਨੂੰ ਉਹ ਅਜਿਹਾ ਚਲਾਵੇਗਾ ਜਿਹਾ ਕਿਸੇ ਗੋਪੀਏ ਵਿੱਚੋਂ।

¶ ਅਜਿਹਾ ਹੋਇਆ ਜਿਸ ਵੇਲੇ ਰਾਜਾ ਆਪਣੇ ਘਰ ਵਿੱਚ ਬੈਠਾ ਸੀ, ਯਹੋਵਾਹ ਨੇ ਉਸ ਦੇ ਚੁਫ਼ੇਰੇ ਦੇ ਵੈਰੀਆਂ ਤੋਂ ਉਹ ਨੂੰ ਆਰਾਮ ਦਿੱਤਾ।

ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ।

ਉਜਾੜ ਦੇ ਰਹਿਣ ਵਾਲੇ ਉਹ ਦੇ ਅੱਗੇ ਗੋਡੇ ਨਿਵਾਉਣਗੇ, ਅਤੇ ਉਹ ਦੇ ਵੈਰੀ ਖਾਕ ਚੱਟਣਗੇ!

ਏਹੋ ਈ ਮੇਰੇ ਵਿਰੋਧੀਆਂ ਦਾ ਬਦਲਾ ਯਹੋਵਾਹ ਵੱਲੋਂ ਹੋਵੇ, ਅਤੇ ਮੇਰੀ ਜਾਨ ਦੇ ਵਿਰੁੱਧ ਬੁਰਾ ਬੋਲਣ ਵਾਲਿਆਂ ਦਾ ਵੀ!

ਜਿਵੇਂ ਮੇਰਾ ਹੱਥ ਬੁੱਤਾਂ ਨਾਲ ਭਰੇ ਹੋਏ ਰਾਜਾਂ ਤੱਕ ਪਹੁੰਚਿਆ, ਜਿਨ੍ਹਾਂ ਦੀਆਂ ਖੋਦੀਆਂ ਹੋਈਆਂ ਮੂਰਤੀਆਂ, ਯਰੂਸ਼ਲਮ ਅਤੇ ਸਾਮਰਿਯਾ ਦੀਆਂ ਮੂਰਤਾਂ ਨਾਲੋਂ ਬਹੁਤੀਆਂ ਸਨ,

‹ਪਰ ਉਸ ਸ਼ਹਿਰ ਦੇ ਰਹਿਣ ਵਾਲੇ ਉਸ ਨਾਲ ਵੈਰ ਰੱਖਦੇ ਸਨ ਅਤੇ ਉਸ ਦੇ ਪਿੱਛੇ ਦਾਸਾਂ ਦੁਆਰਾ ਸੁਨੇਹਾ ਭੇਜਿਆ ਕਿ ਅਸੀਂ ਨਹੀਂ ਚਾਹੁੰਦੇ ਜੋ ਇਹ ਸਾਡੇ ਉੱਤੇ ਰਾਜ ਕਰੇ।›

ਕਿਉਂਕਿ ਜਿੰਨਾਂ ਚਿਰ ਉਹ ਸਾਰੇ ਵੈਰੀਆਂ ਨੂੰ ਆਪਣੇ ਪੈਰਾਂ ਹੇਠਾਂ ਨਾ ਕਰ ਲਵੇ ਉਨੀਂ ਦੇਰ ਉਸ ਨੇ ਰਾਜ ਕਰਨਾ ਹੈ।

ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਜੋ ਉਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈਅ ਦੇ ਚੁਬੱਚੇ ਨੂੰ ਲਿਤਾੜਦਾ ਹੈ।