ਕੀ ਉਹ ਮੇਰਾ ਰਾਹ ਨਹੀਂ ਵੇਖਦਾ, ਅਤੇ ਮੇਰੇ ਸਭ ਕਦਮ ਨਹੀਂ ਗਿਣਦਾ?
TSK
TSK · ਜ਼ਬੂਰ 44:21
مراجع Treasury of Scripture Knowledge في ਪੰਜਾਬੀ IRV.
“ਕਿਉਂ ਜੋ ਪਰਮੇਸ਼ੁਰ ਦੀਆਂ ਅੱਖਾਂ ਮਨੁੱਖਾਂ ਦੇ ਮਾਰਗਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਉਹ ਉਸ ਦੇ ਸਾਰੇ ਕਦਮਾਂ ਨੂੰ ਵੇਖਦਾ ਹੈ।
ਪਰਮੇਸ਼ੁਰ ਤਾਂ ਇੱਕ-ਇੱਕ ਕੰਮ ਦਾ ਅਤੇ ਇੱਕ-ਇੱਕ ਗੁਪਤ ਗੱਲ ਦਾ ਨਿਆਂ ਕਰੇਗਾ, ਭਾਵੇਂ ਉਹ ਚੰਗੀ ਹੋਵੇ ਭਾਵੇਂ ਮਾੜੀ।
ਕੀ ਕੋਈ ਮਨੁੱਖ ਆਪਣੇ ਆਪ ਨੂੰ ਪੜਦੇ ਵਿੱਚ ਲੁਕਾ ਲਵੇਗਾ ਕਿ ਮੈਂ ਉਹ ਨੂੰ ਨਾ ਵੇਖਾਂ? ਯਹੋਵਾਹ ਦਾ ਵਾਕ ਹੈ। ਕੀ ਅਕਾਸ਼ ਅਤੇ ਧਰਤੀ ਮੇਰੇ ਨਾਲ ਨਹੀਂ ਭਰੇ ਹੋਏ? ਯਹੋਵਾਹ ਦਾ ਵਾਕ ਹੈ
ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ। ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ।
‹ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ।›