TSK

TSK · ਜ਼ਬੂਰ 71:21

مراجع Treasury of Scripture Knowledge في ਪੰਜਾਬੀ IRV.

العودة إلى المقطع

ਤੂੰ ਆਪਣੇ ਬਚਾਓ ਦੀ ਢਾਲ਼ ਮੈਨੂੰ ਦਿੱਤੀ ਹੈ, ਅਤੇ ਤੇਰੇ ਸੱਜੇ ਹੱਥ ਨੇ ਮੈਨੂੰ ਸੰਭਾਲਿਆ ਹੈ, ਅਤੇ ਤੇਰੀ ਨਰਮਾਈ ਨੇ ਮੈਨੂੰ ਵਡਿਆਇਆ ਹੈ।

ਦੁਸ਼ਟ ਉੱਤੇ ਬਹੁਤ ਸਾਰੀਆਂ ਬਿਪਤਾਵਾਂ ਆਉਂਦੀਆਂ ਹਨ, ਪਰ ਜਿਹੜਾ ਯਹੋਵਾਹ ਤੇ ਭਰੋਸਾ ਕਰਦਾ ਹੈ ਦਯਾ ਉਸ ਨੂੰ ਘੇਰੀਂ ਰੱਖੇਗੀ।

ਆਪਣੀ ਭਲਿਆਈ ਦਾ ਕੋਈ ਨਿਸ਼ਾਨ ਮੈਨੂੰ ਵਿਖਾ, ਤਾਂ ਜੋ ਮੇਰੇ ਵੈਰੀ ਉਹ ਨੂੰ ਵੇਖ ਕੇ ਨਿਮੂਝਾਣੇ ਰਹਿ ਜਾਣ, ਕਿਉਂ ਜੋ ਹੇ ਯਹੋਵਾਹ, ਤੂੰ ਮੇਰੀ ਸਹਾਇਤਾ ਕੀਤੀ ਅਤੇ ਮੈਨੂੰ ਸ਼ਾਂਤੀ ਦਿੱਤੀ ਹੈ।

¶ ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੀ, ਪਰ ਤੇਰਾ ਕ੍ਰੋਧ ਟਲ ਗਿਆ ਹੈ ਅਤੇ ਤੂੰ ਮੈਨੂੰ ਦਿਲਾਸਾ ਦਿੱਤਾ ਹੈ।

ਹੇ ਅਕਾਸ਼ੋ, ਜੈਕਾਰਾ ਗਜਾਓ! ਹੇ ਧਰਤੀ, ਬਾਗ-ਬਾਗ ਹੋ! ਹੇ ਪਰਬਤੋ, ਜੈ ਜੈ ਕਾਰ ਦੇ ਨਾਰੇ ਮਾਰੋ! ਕਿਉਂਕਿ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਅਤੇ ਆਪਣੇ ਦੁਖਿਆਰਿਆਂ ਉੱਤੇ ਰਹਮ ਕੀਤਾ ਹੈ।

ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਜਿੱਤ ਦੇ ਕੇ ਲਈ ਫਿਰਦਾ ਹੈ ਅਤੇ ਉਸ ਦੇ ਗਿਆਨ ਦੀ ਖੁਸ਼ਬੂ ਸਾਡੇ ਰਾਹੀਂ ਜਗ੍ਹਾ-ਜਗ੍ਹਾ ਖਿਲਾਰਦਾ ਹੈ।

ਇਸ ਲਈ ਅਸੀਂ ਦਿਲਾਸਾ ਪਾਇਆ ਹੈ ਪਰ ਆਪਣੇ ਦਿਲਾਸੇ ਤੋਂ ਬਿਨ੍ਹਾਂ ਅਸੀਂ ਤੀਤੁਸ ਦੇ ਅਨੰਦ ਦੇ ਕਾਰਨ ਹੋਰ ਵੀ ਬਹੁਤ ਵੱਧ ਕੇ ਅਨੰਦ ਕੀਤਾ ਕਿਉਂ ਜੋ ਉਸ ਦਾ ਆਤਮਾ ਤੁਹਾਡੇ ਸਾਰਿਆਂ ਤੋਂ ਤਾਜ਼ਾ ਹੋਇਆ ਹੈ।

¶ ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ!