ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸਰਾਏਲ ਦੇ ਅੱਗੋਂ ਭੱਜੇ ਜਾਂਦੇ ਸਨ ਤਾਂ ਬੈਤ-ਹੋਰੋਨ ਦੀ ਚੜ੍ਹਾਈ ਕੋਲ ਯਹੋਵਾਹ ਨੇ ਉਹਨਾਂ ਉੱਤੇ ਅਕਾਸ਼ੋਂ ਵੱਡੇ-ਵੱਡੇ ਪੱਥਰ ਅਜ਼ੇਕਾਹ ਤੱਕ ਇਉਂ ਸੁੱਟੇ ਕਿ ਉਹ ਮਰ ਗਏ। ਜਿਹੜੇ ਗੜਿਆਂ ਨਾਲ ਮਰੇ ਉਹ ਉਹਨਾਂ ਤੋਂ ਵੱਧ ਸਨ, ਜਿਹੜੇ ਇਸਰਾਏਲ ਦੀ ਤਲਵਾਰ ਨਾਲ ਵੱਢੇ ਗਏ।
TSK
TSK · ਪਰਕਾਸ਼ ਦੀ ਪੋਥੀ 16:21
مراجع Treasury of Scripture Knowledge في ਪੰਜਾਬੀ IRV.
¶ ਉਹ ਇਸ ਦੇਸ ਵਿੱਚੋਂ ਖੱਜਲ ਅਤੇ ਭੁੱਖੇ ਹੋ ਕੇ ਲੰਘਣਗੇ ਅਤੇ ਅਜਿਹਾ ਹੋਵੇਗਾ ਕਿ ਜਦ ਉਹ ਭੁੱਖੇ ਹੋਣਗੇ ਤਾਂ ਉਹ ਆਪਣੇ ਆਪ ਉੱਤੇ ਖਿਝਣਗੇ ਅਤੇ ਆਪਣੇ ਮੂੰਹ ਉਤਾਹਾਂ ਚੁੱਕ ਕੇ ਆਪਣੇ ਰਾਜੇ ਅਤੇ ਆਪਣੇ ਪਰਮੇਸ਼ੁਰ ਨੂੰ ਫਿਟਕਾਰਨਗੇ।
ਤੂੰ ਉਹਨਾਂ ਨੂੰ ਜੋ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ ਆਖ, ਉਹ ਡਿੱਗ ਪਏਗੀ ਕਿਉਂ ਜੋ ਮੋਹਲੇਧਾਰ ਵਰਖਾ ਪਵੇਗੀ ਅਤੇ ਵੱਡੇ-ਵੱਡੇ ਗੜੇ ਪੈਣਗੇ ਅਤੇ ਹਨੇਰੀ ਉਹ ਨੂੰ ਡੇਗ ਦੇਵੇਗੀ।
ਮੈਂ ਆਪਣੇ ਸਾਰੇ ਪਹਾੜਾਂ ਤੇ ਉਹ ਦੇ ਵਿਰੁੱਧ ਤਲਵਾਰ ਨੂੰ ਸੱਦਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ। ਹਰੇਕ ਮਨੁੱਖ ਦੀ ਤਲਵਾਰ ਉਹ ਦੇ ਭਰਾ ਦੇ ਵਿਰੁੱਧ ਹੋਵੇਗੀ।
¶ ਅਤੇ ਪਰਮੇਸ਼ੁਰ ਦੀ ਹੈਕਲ ਜਿਹੜੀ ਸਵਰਗ ਵਿੱਚ ਹੈ ਖੋਲ੍ਹੀ ਗਈ ਅਤੇ ਉਹ ਦੀ ਹੈਕਲ ਵਿੱਚ ਉਹ ਦੇ ਨੇਮ ਦਾ ਸੰਦੂਕ ਦਿਖਾਈ ਦੇਣ ਲੱਗ ਪਿਆ ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ ਅਤੇ ਭੂਚਾਲ ਆਇਆ ਅਤੇ ਵੱਡੇ-ਵੱਡੇ ਗੜੇ ਪਏ।
ਅਤੇ ਉਹਨਾਂ ਦੇ ਆਪਣੇ ਦੁੱਖਾਂ ਦੇ ਕਾਰਨ ਅਤੇ ਆਪਣੇ ਜਖ਼ਮਾਂ ਦੇ ਕਾਰਨ ਸਵਰਗ ਦੇ ਪਰਮੇਸ਼ੁਰ ਦੀ ਨਿੰਦਿਆ ਕੀਤੀ ਅਤੇ ਆਪਣੇ ਕੰਮਾਂ ਤੋਂ ਤੋਬਾ ਨਾ ਕੀਤੀ।