TSK

TSK · ਪਰਕਾਸ਼ ਦੀ ਪੋਥੀ 2:21

مراجع Treasury of Scripture Knowledge في ਪੰਜਾਬੀ IRV.

العودة إلى المقطع

ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ।

ਜਿਹੜੇ ਪਿਛਲੇ ਸਮੇਂ ਅਣ-ਆਗਿਆਕਾਰੀ ਸਨ ਜਿਸ ਵੇਲੇ ਪਰਮੇਸ਼ੁਰ ਨੂਹ ਦੇ ਦਿਨਾਂ ਵਿੱਚ ਧੀਰਜ ਨਾਲ ਉਡੀਕ ਕਰਦਾ ਸੀ ਜਦ ਕਿਸ਼ਤੀ ਤਿਆਰ ਹੁੰਦੀ ਸੀ ਜਿਸ ਦੇ ਵਿੱਚ ਅੱਠ ਜਣੇ ਪਾਣੀ ਤੋਂ ਬਚ ਗਏ

ਅਤੇ ਸਾਡੇ ਪ੍ਰਭੂ ਦੇ ਧੀਰਜ ਨੂੰ ਮੁਕਤੀ ਸਮਝੋ ਜਿਵੇਂ ਸਾਡੇ ਪਿਆਰੇ ਭਾਈ ਪੌਲੁਸ ਨੇ ਵੀ ਉਸ ਗਿਆਨ ਦੇ ਅਨੁਸਾਰ ਜੋ ਉਹ ਨੂੰ ਦਾਨ ਹੋਇਆ, ਤੁਹਾਨੂੰ ਲਿਖਿਆ ਸੀ।

ਅਤੇ ਮਨੁੱਖ ਵੱਡੀ ਤਪਸ਼ ਨਾਲ ਝੁਲਸ ਗਏ ਅਤੇ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਕੀਤੀ ਜਿਸ ਨੂੰ ਇਨ੍ਹਾਂ ਮਹਾਂਮਾਰੀਆਂ ਉੱਤੇ ਅਧਿਕਾਰ ਹੈ ਅਤੇ ਤੋਬਾ ਨਾ ਕੀਤੀ ਜੋ ਉਹ ਦੀ ਵਡਿਆਈ ਕਰਨ।