ਇਸ ਲਈ ਤੂੰ ਹੁਣ ਲੋਕਾਂ ਨੂੰ ਸੁਣਾ ਕੇ ਘੋਸ਼ਣਾ ਕਰ ਅਤੇ ਕਹਿ ਕਿ ਜਿਹੜਾ ਘਬਰਾਉਂਦਾ ਹੈ ਅਤੇ ਡਰਦਾ ਹੈ ਉਹ ਗਿਲਆਦ ਪਰਬਤ ਤੋਂ ਵਾਪਿਸ ਮੁੜ ਜਾਵੇ।” ਤਦ ਲੋਕਾਂ ਵਿੱਚੋਂ ਬਾਈ ਹਜ਼ਾਰ ਮਨੁੱਖ ਵਾਪਿਸ ਮੁੜ ਗਏ ਅਤੇ ਦਸ ਹਜ਼ਾਰ ਬਾਕੀ ਰਹਿ ਗਏ।
TSK
TSK · ਪਰਕਾਸ਼ ਦੀ ਪੋਥੀ 21:8
مراجع Treasury of Scripture Knowledge في ਪੰਜਾਬੀ IRV.
ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜਿਹੜਾ ਝੂਠ ਬੋਲਦਾ ਹੈ ਉਹ ਦਾ ਨਾਸ ਹੋਵੇਗਾ।
¶ ਮੈਂ, ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈਂ ਜੋ ਮਰਨਹਾਰ ਮਨੁੱਖ ਤੋਂ ਡਰੇਂ, ਅਤੇ ਆਦਮ ਵੰਸ਼ ਤੋਂ, ਜਿਹੜਾ ਘਾਹ ਵਾਂਗੂੰ ਹੋ ਜਾਵੇਗਾ?
ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਂਗਾ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।
‹ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ।›
‹ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ।›
‹ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।›
ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼।
ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,
ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ।
ਇਹ ਝੂਠ ਬੋਲਣ ਵਾਲਿਆਂ ਦੇ ਕਪਟ ਤੋਂ ਹੋਵੇਗਾ, ਜਿੰਨ੍ਹਾ ਦਾ ਆਪਣਾ ਹੀ ਵਿਵੇਕ ਗਰਮ ਲੋਹੇ ਨਾਲ ਦਾਗਿਆ ਹੋਇਆ ਹੈ।
ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ।
ਝੂਠਾ ਕੌਣ ਹੈ, ਉਹ ਜਿਹੜਾ ਯਿਸੂ ਦਾ ਇਨਕਾਰ ਕਰਦਾ ਹੈ ਕਿ ਉਹ ਮਸੀਹ ਨਹੀਂ? ਉਹ ਮਸੀਹ ਵਿਰੋਧੀ ਹੈ ਜਿਹੜਾ ਪਿਤਾ ਅਤੇ ਪੁੱਤਰ ਦਾ ਇਨਕਾਰ ਕਰਦਾ ਹੈ।
ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ।
‹ਮੈਂ ਤੇਰੇ ਕੰਮਾਂ, ਮਿਹਨਤ ਅਤੇ ਸਬਰ ਨੂੰ ਜਾਣਦਾ ਹਾਂ ਅਤੇ ਇਹ ਵੀ ਜੋ ਤੂੰ ਬੁਰਿਆਂ ਦੀ ਸਹਿਣ ਨਹੀਂ ਕਰ ਸਕਦਾ ਅਤੇ ਜਿਹੜੇ ਆਪਣੇ ਆਪ ਨੂੰ ਰਸੂਲ ਦੱਸਦੇ ਹਨ, ਪਰ ਰਸੂਲ ਨਹੀਂ ਹਨ, ਤੂੰ ਦੇਖਿਆ ਕਿ ਉਹ ਝੂਠੇ ਹਨ।›
ਨਾ ਉਹਨਾਂ ਆਪਣੇ ਖੂਨਾਂ ਤੋਂ, ਨਾ ਜਾਦੂਗਰੀਆਂ ਤੋਂ, ਨਾ ਆਪਣੀ ਹਰਾਮਕਾਰੀ ਤੋਂ ਅਤੇ ਨਾ ਚੋਰੀਆਂ ਤੋਂ ਤੋਬਾ ਕੀਤੀ।
ਤਾਂ ਕਾਲ ਅਤੇ ਪਤਾਲ ਅੱਗ ਦੀ ਝੀਲ ਵਿੱਚ ਸੁੱਟੇ ਗਏ। ਇਹ ਦੂਜੀ ਮੌਤ ਹੈ ਅਰਥਾਤ ਅੱਗ ਦੀ ਝੀਲ।