ਆਉਣ ਵਾਲਿਆਂ ਸਮਿਆਂ ਵਿੱਚ ਯਾਕੂਬ ਜੜ੍ਹ ਫੜ੍ਹੇਗਾ, ਇਸਰਾਏਲ ਫੁੱਟੇਗਾ ਅਤੇ ਫੁੱਲੇਗਾ, ਅਤੇ ਜਗਤ ਨੂੰ ਫਲ ਨਾਲ ਭਰ ਦੇਵੇਗਾ।
TSK
TSK · ਰੋਮੀਆਂ 1:13
مراجع Treasury of Scripture Knowledge في ਪੰਜਾਬੀ IRV.
‹ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਦਾਣਾ ਜ਼ਮੀਨ ਵਿੱਚ ਗਿਰ ਕੇ ਨਾ ਮਰੇ ਇਕੱਲਾ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫਲ ਦਿੰਦਾ ਹੈ।›
ਜਦੋਂ ਉਹ ਉੱਥੇ ਪਹੁੰਚੇ ਤਾਂ ਕਲੀਸਿਯਾ ਨੂੰ ਇਕੱਠੇ ਕਰ ਕੇ ਖ਼ਬਰ ਦਿੱਤੀ, ਪਰਮੇਸ਼ੁਰ ਨੇ ਸਾਡੇ ਨਾਲ ਹੋ ਕੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਅਤੇ ਪਰਾਈਆਂ ਕੌਮਾਂ ਦੇ ਲਈ ਵਿਸ਼ਵਾਸ ਦਾ ਦਰਵਾਜ਼ਾ ਖੋਲ੍ਹਿਆ।
¶ ਉਹ ਫ਼ਰੂਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚ ਦੀ ਲੰਘ ਗਏ, ਕਿਉਂ ਜੋ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਏਸ਼ੀਆ ਵਿੱਚ ਬਚਨ ਸੁਣਾਉਣ ਤੋਂ ਮਨ੍ਹਾ ਕੀਤਾ ਸੀ।
ਅਤੇ ਉਸ ਨੇ ਉਹਨਾਂ ਨੂੰ ਪਰਨਾਮ ਕਰ ਕੇ, ਉਸ ਨੇ ਇੱਕ-ਇੱਕ ਕਰਕੇ ਉਹ ਸਾਰੇ ਜੋ ਕੰਮ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਵਿੱਚ ਉਹ ਦੀ ਸੇਵਕਾਈ ਦੇ ਦੁਆਰਾ ਕੀਤੇ ਸਨ, ਸੁਣਾ ਦਿੱਤੇ।
ਕਿਉਂ ਜੋ ਮੇਰਾ ਹੌਂਸਲਾ ਨਹੀਂ ਪੈਂਦਾ ਜੋ ਮੈਂ ਹੋਰ ਕੰਮਾਂ ਦੀ ਗੱਲ ਕਰਾਂ ਬਿਨ੍ਹਾਂ ਉਨ੍ਹਾਂ ਦੇ ਜਿਹੜੇ ਮਸੀਹ ਨੇ ਪਰਾਈਆਂ ਕੌਮਾਂ ਨੂੰ ਆਗਿਆਕਾਰੀ ਕਰਨ ਲਈ ਬਚਨ ਅਤੇ ਕੰਮਾਂ ਤੋਂ,
ਭਾਵੇਂ ਮੈਂ ਹੋਰਨਾਂ ਲਈ ਰਸੂਲ ਨਹੀਂ, ਪਰ ਤੁਹਾਡੇ ਲਈ ਤਾਂ ਹਾਂ ਕਿਉਂ ਜੋ ਤੁਸੀਂ ਪ੍ਰਭੂ ਦੇ ਵਿੱਚ ਮੇਰੀ ਰਸੂਲਗੀ ਦੀ ਮੋਹਰ ਹੋ।
¶ ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਆਤਮਿਕ ਦਾਤਾਂ ਦੇ ਬਾਰੇ ਅਣਜਾਣ ਰਹੋ।
¶ ਇਸੇ ਭਰੋਸੇ ਨਾਲ ਮੈਂ ਚਾਹਿਆ ਜੋ ਪਹਿਲਾਂ ਤੁਹਾਡੇ ਕੋਲ ਆਵਾਂ ਜੋ ਤੁਹਾਨੂੰ ਦੂਜੀ ਵਾਰ ਅਨੰਦ ਪ੍ਰਾਪਤ ਹੋਵੇ।
ਪਰ ਅਸੀਂ ਨਾਪ ਤੋਂ ਬਾਹਰ ਨਹੀਂ ਸਗੋਂ ਉਸ ਨਾਪ ਦੇ ਅੰਦਾਜ਼ੇ ਅਨੁਸਾਰ ਮਾਣ ਕਰਾਂਗੇ ਜੋ ਪਰਮੇਸ਼ੁਰ ਨੇ ਸਾਨੂੰ ਵੰਡ ਦਿੱਤਾ। ਉਹ ਨਾਪ ਤੁਹਾਡੇ ਤੱਕ ਵੀ ਪਹੁੰਚਦਾ ਹੈ।
ਅਤੇ ਉਹ ਤੁਹਾਡੇ ਕੋਲ ਆ ਪਹੁੰਚੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਵੀ ਫੈਲਦੀ ਅਤੇ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਦ ਤੁਸੀਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਵੀ ਫੈਲਦੀ ਅਤੇ ਵਧਦੀ ਹੈ।
ਇਸ ਕਾਰਨ ਅਸੀਂ ਵੀ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿ ਜਦ ਤੁਹਾਨੂੰ ਪਰਮੇਸ਼ੁਰ ਦਾ ਸੁਣਿਆ ਹੋਇਆ ਬਚਨ ਸਾਡੇ ਕੋਲੋਂ ਮਿਲਿਆ ਤਾਂ ਤੁਸੀਂ ਉਸ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ-ਮੁੱਚੀ ਪਰਮੇਸ਼ੁਰ ਦਾ ਬਚਨ ਹੈ ਮੰਨ ਕੇ ਕਬੂਲ ਕੀਤਾ ਅਤੇ ਉਹ ਤੁਹਾਡੇ ਵਿਸ਼ਵਾਸੀਆਂ ਵਿੱਚ ਕੰਮ ਵੀ ਕਰਦਾ ਹੈ।
¶ ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਉਨ੍ਹਾਂ ਬਾਰੇ ਜਿਹੜੇ ਸੁੱਤੇ ਪਏ ਹਨ ਅਣਜਾਣ ਰਹੋ, ਤੁਸੀਂ ਪਰਾਈਆਂ ਕੌਮਾਂ ਦੀ ਤਰ੍ਹਾਂ ਸੋਗ ਕਰੋ, ਜਿਨ੍ਹਾਂ ਨੂੰ ਕੋਈ ਆਸ ਨਹੀਂ।
ਪਰ ਪ੍ਰਭੂ ਮੇਰੇ ਅੰਗ-ਸੰਗ ਰਿਹਾ ਅਤੇ ਮੈਨੂੰ ਤਕੜਿਆਂ ਕੀਤਾ ਕਿ ਮੇਰੇ ਰਾਹੀਂ ਪਰਚਾਰ ਪੂਰਾ ਕੀਤਾ ਜਾਵੇ ਅਤੇ ਪਰਾਈਆਂ ਕੌਮਾਂ ਸੱਭੇ ਸੁਣਨ, ਅਤੇ ਮੈਂ ਬੱਬਰ ਸ਼ੇਰ ਦੇ ਮੂੰਹੋਂ ਛੁਡਾਇਆ ਗਿਆ।