¶ ਦੂਮਾਹ ਦੇ ਵਿਖੇ ਅਗੰਮ ਵਾਕ l ਸੇਈਰ ਤੋਂ ਕੋਈ ਮੈਨੂੰ ਪੁਕਾਰਦਾ ਹੈ, ਹੇ ਰਾਖੇ, ਰਾਤ ਦੀ ਕੀ ਖ਼ਬਰ ਹੈ? ਹੇ ਰਾਖੇ, ਰਾਤ ਦੀ ਕੀ ਖ਼ਬਰ ਹੈ?
TSK
TSK · ਰੋਮੀਆਂ 13:11
مراجع Treasury of Scripture Knowledge في ਪੰਜਾਬੀ IRV.
‹ਅਤੇ ਸਵੇਰ ਨੂੰ ਆਖਦੇ ਹੋ, ਅੱਜ ਹਨੇਰੀ ਵਗੇਗੀ ਕਿਉਂਕਿ ਅਕਾਸ਼ ਲਾਲ ਅਤੇ ਗਹਿਰਾ ਹੈ। ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ, ਪਰ ਸਮਿਆਂ ਦੇ ਨਿਸ਼ਾਨ ਪਹਿਚਾਣ ਨਹੀਂ ਸਕਦੇ।›
‹ਅਤੇ ਜਦ ਲਾੜੇ ਦੇ ਆਉਣ ਵਿੱਚ ਦੇਰ ਹੋਈ ਤਾਂ ਉਹ ਸਭ ਊਂਘ ਪਈਆਂ ਅਤੇ ਸੌਂ ਗਈਆਂ।›
‹ਸੋ ਜਾਗਦੇ ਰਹੋ ਕਿਉਂ ਜੋ ਤੁਸੀਂ ਨਹੀਂ ਜਾਣਦੇ ਜੋ ਘਰ ਦਾ ਮਾਲਕ ਕਦ ਆਵੇਗਾ, ਸ਼ਾਮ ਨੂੰ ਜਾਂ ਅੱਧੀ ਰਾਤ ਨੂੰ ਜਾਂ ਕੁੱਕੜ ਦੇ ਬਾਂਗ ਦੇਣ ਦੇ ਵੇਲੇ ਜਾਂ ਤੜਕੇ ਨੂੰ।›
ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਸਮਾਂ ਘਟਾਇਆ ਗਿਆ ਹੈ, ਇਸ ਤੋਂ ਅੱਗੇ ਪਤਨੀ ਵਾਲੇ ਅਜਿਹੇ ਹੋਣ ਕਿ ਜਿਵੇਂ ਉਨ੍ਹਾਂ ਦੀਆਂ ਪਤਨੀਆਂ ਨਹੀਂ ਹਨ।
ਤੁਸੀਂ ਧਾਰਮਿਕਤਾ ਲਈ ਸਮਝ ਰੱਖੋ ਅਤੇ ਪਾਪ ਨਾ ਕਰੋ ਕਿਉਂ ਜੋ ਕਈਆਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ। ਮੈਂ ਤੁਹਾਡੀ ਸ਼ਰਮ ਲਈ ਇਹ ਆਖਦਾ ਹਾਂ।
¶ ਪਰ ਹੇ ਭਰਾਵੋ, ਤੁਹਾਡੇ ਲਈ ਸਮਿਆਂ ਅਤੇ ਮੌਸਮਾਂ ਬਾਰੇ ਕੁਝ ਵੀ ਲਿਖਣ ਦੀ ਜ਼ਰੂਰਤ ਨਹੀਂ।
¶ ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ। ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਕਰਨ ਲਈ ਸੁਚੇਤ ਰਹੋ
‹ਵੇਖ, ਮੈਂ ਛੇਤੀ ਆਉਂਦਾ ਹਾਂ ਅਤੇ ਹਰੇਕ ਮਨੁੱਖ ਨੂੰ ਉਸ ਦੇ ਕੰਮਾਂ ਅਨੁਸਾਰ ਦੇਣ ਲਈ ਫਲ ਮੇਰੇ ਕੋਲ ਹੈ।›