TSK

TSK · ਰੋਮੀਆਂ 13:7

مراجع Treasury of Scripture Knowledge في ਪੰਜਾਬੀ IRV.

العودة إلى المقطع

ਤੁਸੀਂ ਆਪਣੇ-ਆਪਣੇ ਮਾਤਾ ਅਤੇ ਪਿਤਾ ਦਾ ਆਦਰ ਕਰਨਾ। ਤੁਸੀਂ ਮੇਰੇ ਸਬਤਾਂ ਨੂੰ ਮੰਨਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

ਇਸ ਤੋਂ ਬਾਅਦ ਸਮੂਏਲ ਨੇ ਯਹੋਵਾਹ ਨੂੰ ਪੁਕਾਰਿਆ ਅਤੇ ਉਸੇ ਵੇਲੇ ਗਰਜਣ ਹੋਈ ਅਤੇ ਯਹੋਵਾਹ ਨੇ ਮੀਂਹ ਭੇਜਿਆ। ਤਦ ਸਭ ਲੋਕ ਯਹੋਵਾਹ ਕੋਲੋਂ ਅਤੇ ਸਮੂਏਲ ਕੋਲੋਂ ਬਹੁਤ ਡਰ ਗਏ।

ਹੇ ਮੇਰੇ ਪੁੱਤਰ, ਯਹੋਵਾਹ ਦਾ ਅਤੇ ਰਾਜੇ ਦਾ ਭੈਅ ਮੰਨ, ਅਤੇ ਵਿਦਰੋਹੀਆਂ ਨਾਲ ਨਾ ਰਲ,

ਉਨ੍ਹਾਂ ਉਸ ਨੂੰ ਕਿਹਾ, ਕੈਸਰ ਦੀ। ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਓ।›

ਤਦ ਉਸ ਨੇ ਉਨ੍ਹਾਂ ਨੂੰ ਕਿਹਾ, ‹ਤਾਂ ਜੋ ਕੈਸਰ ਦਾ ਹੈ ਕੈਸਰ ਨੂੰ ਅਤੇ ਜੋ ਪਰਮੇਸ਼ੁਰ ਦਾ ਹੈ, ਪਰਮੇਸ਼ੁਰ ਨੂੰ ਦਿਉ।›

ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ।

¶ ਹੇ ਨੌਕਰੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਅਨੁਸਾਰ ਕਰਕੇ ਤੁਹਾਡੇ ਮਾਲਕ ਹਨ, ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ।

ਉਹ ਬਜ਼ੁਰਗ ਜਿਹੜੇ ਚੰਗਾ ਪ੍ਰਬੰਧ ਕਰਦੇ ਹਨ ਦੁਗਣੇ ਆਦਰ ਦੇ ਯੋਗ ਸਮਝੇ ਜਾਣ, ਪਰ ਖ਼ਾਸ ਕਰਕੇ ਉਹ ਜਿਹੜੇ ਬਚਨ ਸੁਣਾਉਣ ਅਤੇ ਸਿੱਖਿਆ ਦੇਣ ਵਿੱਚ ਮਿਹਨਤ ਕਰਦੇ ਹਨ।

ਸਭਨਾਂ ਦਾ ਆਦਰ ਕਰੋ, ਭਾਈਆਂ ਨਾਲ ਪਿਆਰ ਰੱਖੋ, ਪਰਮੇਸ਼ੁਰ ਦਾ ਡਰ ਰੱਖੋ ਅਤੇ ਪਾਤਸ਼ਾਹ ਦਾ ਆਦਰ ਕਰੋ l