ਪਰ ਇਸ ਕਰਕੇ ਜੋ ਤੇਰੇ ਇਸ ਕੰਮ ਕਰਨ ਤੋਂ ਯਹੋਵਾਹ ਦੇ ਵੈਰੀਆਂ ਨੂੰ ਨਿੰਦਿਆ ਕਰਨ ਦਾ ਵੱਡਾ ਮੌਕਾ ਮਿਲਿਆ ਸੋ ਇਹ ਬਾਲਕ ਵੀ ਜੋ ਤੇਰੇ ਲਈ ਜਨਮ ਲਵੇਗਾ ਉਹ ਜ਼ਰੂਰ ਮਰ ਜਾਵੇਗਾ, ਤਾਂ ਨਾਥਾਨ ਆਪਣੇ ਘਰ ਚਲਾ ਗਿਆ।
TSK
TSK · ਰੋਮੀਆਂ 14:13
مراجع Treasury of Scripture Knowledge في ਪੰਜਾਬੀ IRV.
ਹੇ ਮਨੁੱਖ ਦੇ ਪੁੱਤਰ, ਇਹਨਾਂ ਮਨੁੱਖਾਂ ਨੇ ਆਪਣੀਆਂ ਮੂਰਤੀਆਂ ਨੂੰ ਆਪਣੇ ਮਨ ਵਿੱਚ ਥਾਂ ਦਿੱਤਾ ਹੈ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖੀ ਹੈ। ਅਜਿਹੇ ਲੋਕਾਂ ਦਾ ਕੀ ਹੱਕ ਹੈ ਕਿ ਉਹ ਮੇਰੇ ਕੋਲੋਂ ਕੁਝ ਪੁੱਛਣ।
ਪਰ ਉਹ ਨੇ ਮੁੜ ਕੇ ਪਤਰਸ ਨੂੰ ਆਖਿਆ, ‹ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ! ਤੂੰ ਮੇਰੇ ਲਈ ਠੋਕਰ ਹੈਂ ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ।›
¶ ‹ਜੋ ਠੀਕ ਹੈ ਉਸ ਬਾਰੇ ਤੁਸੀਂ ਆਪੇ ਵਿਚਾਰ ਕਿਉਂ ਨਹੀਂ ਕਰਦੇ ਹੋ?›
ਕਿਉਂ? ਇਸ ਲਈ ਜੋ ਉਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਨਹੀਂ ਪਰ ਕੰਮਾਂ ਦੇ ਰਾਹੀਂ ਉਹ ਦਾ ਪਿੱਛਾ ਕੀਤਾ। ਉਨ੍ਹਾਂ ਨੇ ਠੋਕਰ ਖੁਆਉਣ ਵਾਲੇ ਪੱਥਰ ਨਾਲ ਠੇਡਾ ਖਾਧਾ।
ਤੂੰ ਦੂਜੇ ਦੇ ਸੇਵਕ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ? ਉਹ ਤਾਂ ਆਪਣੇ ਹੀ ਮਾਲਕ ਦੇ ਅੱਗੇ ਸਥਿਰ ਰਹਿੰਦਾ ਜਾਂ ਡਿੱਗ ਪੈਂਦਾ ਹੈ, ਪਰ ਉਹ ਸਥਿਰ ਰਹੇਗਾ ਕਿਉਂ ਜੋ ਪ੍ਰਭੂ ਉਸ ਨੂੰ ਸਥਿਰ ਰੱਖ ਸਕਦਾ ਹੈ।
¶ ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ।
ਤੁਸੀਂ ਨਾ ਯਹੂਦੀਆਂ, ਨਾ ਯੂਨਾਨੀਆਂ, ਨਾ ਪਰਮੇਸ਼ੁਰ ਦੀ ਕਲੀਸਿਯਾ ਦੇ ਲਈ ਠੋਕਰ ਦੇ ਕਾਰਨ ਬਣੋ।
ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ।
ਤੁਸੀਂ ਚੰਗੀ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੱਕ ਨਿਸ਼ਕਪਟ ਅਤੇ ਨਿਰਦੋਸ਼ ਰਹੋ।
ਤਾਂ ਕੀ ਤੁਸੀਂ ਆਪਣਿਆਂ ਮਨਾਂ ਵਿੱਚ ਭੇਦਭਾਵ ਨਹੀਂ ਕੀਤਾ ਅਤੇ ਬੁਰਿਆਈ ਸੋਚਣ ਵਾਲੇ ਨਿਆਈਂ ਨਹੀਂ ਬਣੇ?
ਉਹ ਜਿਹੜਾ ਆਪਣੇ ਭਰਾ ਨਾਲ ਪਿਆਰ ਰੱਖਦਾ ਹੈ ਉਹ ਚਾਨਣ ਵਿੱਚ ਰਹਿੰਦਾ ਹੈ ਅਤੇ ਉਸ ਵਿੱਚ ਠੋਕਰ ਦਾ ਕਾਰਨ ਨਹੀਂ।