TSK

TSK · ਰੋਮੀਆਂ 2:21

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰ ਦੁਸ਼ਟ ਨੂੰ ਪਰਮੇਸ਼ੁਰ ਇਉਂ ਆਖਦਾ ਹੈ, ਤੇਰਾ ਕੀ ਹੱਕ ਹੈ ਜੋ ਮੇਰੀਆਂ ਬਿਧੀਆਂ ਨੂੰ ਸੁਣਾਵੇਂ, ਅਤੇ ਤੂੰ ਕਿਉਂ ਆਪਣੇ ਮੂੰਹ ਵਿੱਚ ਮੇਰਾ ਨੇਮ ਲਿਆ ਹੋਇਆ ਹੈ?

ਇਹ ਕੁੱਤੇ ਬਹੁਤ ਭੁੱਖੇ ਹਨ, ਇਹ ਰੱਜਣਾ ਨਹੀਂ ਜਾਣਦੇ, ਅਤੇ ਇਹ ਅਯਾਲੀ ਸਮਝ ਨਹੀਂ ਰੱਖਦੇ, ਇਹਨਾਂ ਸਾਰਿਆਂ ਨੇ ਆਪਣੇ-ਆਪਣੇ ਲਾਭ ਲਈ ਆਪਣਾ-ਆਪਣਾ ਮਾਰਗ ਚੁਣ ਲਿਆ ਹੈ।

ਉਹ ਦੇ ਹਾਕਮ ਉਹ ਦੇ ਵਿੱਚ ਸ਼ਿਕਾਰ ਨੂੰ ਪਾੜਨ ਵਾਲੇ ਬਘਿਆੜ ਵਾਂਗੂੰ ਹਨ, ਜੋ ਬੇਈਮਾਨੀ ਦੇ ਲਾਭ ਦੇ ਲਈ ਲਹੂ ਵਹਾਉਂਦੇ ਅਤੇ ਪ੍ਰਾਣਾਂ ਨੂੰ ਨਾਸ ਕਰਦੇ ਹਨ।

ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ, ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ, ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ, ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ!

‹ਇਸ ਲਈ ਸਭ ਕੁਝ ਜੋ ਉਹ ਤੁਹਾਨੂੰ ਕਹਿਣ ਤੁਸੀਂ ਮੰਨ ਲੈਣਾ ਅਤੇ ਉਹ ਦੀ ਪਾਲਣਾ ਕਰਨੀ ਪਰ ਉਨ੍ਹਾਂ ਵਰਗੇ ਕੰਮ ਨਾ ਕਰਨਾ ਕਿਉਂਕਿ ਜੋ ਉਹ ਕਹਿੰਦੇ ਹਨ ਸੋ ਉਹ ਕਰਦੇ ਨਹੀਂ।›

ਪਰ ਉਸ ਨੇ ਆਖਿਆ, ‹ਉਪਦੇਸ਼ਕਾਂ ਉੱਤੇ ਵੀ ਹਾਏ! ਕਿਉਂ ਜੋ ਤੁਸੀਂ ਮਨੁੱਖਾਂ ਉੱਤੇ ਅਜਿਹੇ ਭਾਰ ਰੱਖਦੇ ਹੋ ਜਿਨ੍ਹਾਂ ਦਾ ਚੁੱਕਣਾ ਔਖਾ ਹੈ ਪਰ ਤੁਸੀਂ ਆਪ ਆਪਣੀ ਇੱਕ ਉਂਗਲ ਵੀ ਉਸ ਭਾਰ ਨੂੰ ਚੁੱਕਣ ਵਾਸਤੇ ਨਹੀਂ ਲਾਉਂਦੇ ਹੋ।›

‹ਉਸ ਨੇ ਆਪਣੇ ਦਾਸ ਨੂੰ ਆਖਿਆ, ਹੇ ਦੁਸ਼ਟ ਨੌਕਰ! ਤੇਰੇ ਹੀ ਮੂੰਹੋਂ ਮੈਂ ਤੈਨੂੰ ਦੋਸ਼ੀ ਠਹਿਰਾਉਂਦਾ ਹਾਂ। ਤੂੰ ਮੈਨੂੰ ਜਾਣਿਆ ਜੋ ਮੈਂ ਸਖ਼ਤ ਸੁਭਾਅ ਵਾਲਾ ਆਦਮੀ ਹਾਂ ਅਤੇ ਜਿੱਥੇ ਮੈਂ ਨਹੀਂ ਰੱਖਿਆ ਉੱਥੋਂ ਮੈਂ ਚੁੱਕਦਾ ਹਾਂ ਅਤੇ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਮੈਂ ਵੱਢਦਾ ਹਾਂ।›

ਕਿਉਂਕਿ ਜਿਹੜੇ ਸੁੰਨਤੀ ਹਨ ਉਹ ਆਪ ਵੀ ਬਿਵਸਥਾ ਦੀ ਪਾਲਨਾ ਨਹੀਂ ਕਰਦੇ ਪਰ ਉਹ ਤੁਹਾਡੀ ਸੁੰਨਤ ਕਰਾਉਣਾ ਚਾਹੁੰਦੇ ਹਨ ਭਈ ਤੁਹਾਡੇ ਹੀ ਸਰੀਰ ਉੱਤੇ ਘਮੰਡ ਕਰਨ।