ਵੇਖੋ, ਸਾਰੀਆਂ ਜਾਨਾਂ ਮੇਰੀਆਂ ਹਨ। ਜਿਹੀ ਪਿਉ ਦੀ ਜਾਨ, ਤਿਹੀ ਹੀ ਪੁੱਤਰ ਦੀ ਜਾਨ ਵੀ ਮੇਰੀ ਹੈ। ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ।
TSK
TSK · ਰੋਮੀਆਂ 2:9
مراجع Treasury of Scripture Knowledge في ਪੰਜਾਬੀ IRV.
¶ ਫਿਰ ਉਹ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਸ ਨੇ ਬਹੁਤ ਅਚਰਜ਼ ਕੰਮ ਕੀਤੇ ਸਨ ਉਲਾਂਭਾ ਦੇਣ ਲੱਗਾ, ਕਿਉਂਕਿ ਉਨ੍ਹਾਂ ਨੇ ਤੋਬਾ ਨਹੀਂ ਕੀਤੀ ਸੀ।
ਕਿਉਂਕਿ ਮੇਰੀਆਂ ਅੱਖਾਂ ਨੇ ਤੇਰੀ ਮੁਕਤੀ ਨੂੰ ਵੇਖ ਲਿਆ ਹੈ,
‹ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ।›
ਜਦੋਂ ਉਨ੍ਹਾਂ ਇਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ, ਫਿਰ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਜੀਵਨ ਲਈ ਤੋਬਾ ਦੀ ਦਾਤ ਬਖ਼ਸ਼ੀ ਹੈ!।
ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ।
ਅਤੇ ਮੈਂ ਯਹੂਦੀਆਂ ਅਤੇ ਯੂਨਾਨੀਆਂ ਦੇ ਸਾਹਮਣੇ ਗਵਾਹੀ ਦਿੱਤੀ ਕਿ ਪਰਮੇਸ਼ੁਰ ਦੇ ਅੱਗੇ ਤੋਬਾ ਕਰੋ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੋ।
¶ ਤਾਂ ਇਸ ਤਰ੍ਹਾਂ ਹੋਇਆ ਜੋ ਤਿੰਨਾਂ ਦਿਨਾਂ ਤੋਂ ਬਾਅਦ ਉਹ ਨੇ ਯਹੂਦੀਆਂ ਦੇ ਆਗੂਆਂ ਨੂੰ ਇਕੱਠੇ ਬੁਲਾ ਲਿਆ ਅਤੇ ਜਦੋਂ ਉਹ ਇਕੱਠੇ ਹੋਏ ਤਾਂ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰੀਤਾਂ ਦੇ ਉਲਟ ਕੁਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹਵਾਲੇ ਕੀਤਾ ਗਿਆ ਹਾਂ!
¶ ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ।
ਫੇਰ ਕੀ ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਹੈ, ਅਤੇ ਪਰਾਈਆਂ ਕੌਮਾਂ ਦਾ ਨਹੀਂ? ਹਾਂ, ਪਰਾਈਆਂ ਕੌਮਾਂ ਦਾ ਵੀ ਹੈ।
ਅਰਥਾਤ ਸਾਡੇ ਉੱਤੇ ਜਿਹਨਾਂ ਨੂੰ ਉਸ ਨੇ ਕੇਵਲ ਯਹੂਦੀਆਂ ਵਿੱਚੋਂ ਹੀ ਨਹੀਂ, ਸਗੋਂ ਪਰਾਈਆਂ ਕੌਮਾਂ ਵਿੱਚੋਂ ਵੀ ਬੁਲਾਇਆ।
ਮੈਂ ਆਖਦਾ ਹਾਂ ਕਿ ਮਸੀਹ ਪਰਮੇਸ਼ੁਰ ਦੀ ਸਚਿਆਈ ਦੇ ਅਨੁਸਾਰ ਸੁੰਨਤੀਆਂ ਦਾ ਸੇਵਕ ਬਣਿਆ ਤਾਂ ਜੋ ਉਹ ਉਨ੍ਹਾਂ ਵਾਇਦਿਆਂ ਨੂੰ ਜਿਹੜੇ ਸਾਡੇ ਪਿਉ-ਦਾਦਿਆਂ ਨੂੰ ਦਿੱਤੇ ਹੋਏ ਸਨ ਪੂਰਾ ਕਰੇ।
ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ।
ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁਝ ਅਤੇ ਸਾਰਿਆਂ ਵਿੱਚ ਹੈ।
ਕਿਉਂ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ੁਰ ਦੇ ਘਰੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਡੇ ਤੋਂ ਸ਼ੁਰੂ ਹੋਵੇ ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ