ਤਾਂ ਵੀ ਉਹ ਦੀ ਰੋਟੀ ਉਹ ਦੀਆਂ ਆਂਦਰਾਂ ਵਿੱਚ ਪਲਟ ਜਾਂਦੀ ਹੈ, ਉਹ ਉਸ ਦੇ ਅੰਦਰ ਸੱਪਾਂ ਦਾ ਜ਼ਹਿਰ ਹੋ ਜਾਂਦੀ ਹੈ।
TSK
TSK · ਰੋਮੀਆਂ 3:13
مراجع Treasury of Scripture Knowledge في ਪੰਜਾਬੀ IRV.
ਯਹੋਵਾਹ ਸਾਰੇ ਚੋਪੜੇ ਬੁੱਲ੍ਹਾਂ ਨੂੰ ਨਾਲੇ ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ, ਵੱਢ ਸੁੱਟੇਗਾ।
ਹੇ ਛਲੀਏ, ਤੇਰੀ ਜੀਭ ਬੁਰਿਆਈ ਦੀਆਂ ਯੋਜਨਾਵਾਂ ਤਿੱਖੇ ਉਸਤਰੇ ਵਾਂਗੂੰ ਕਰਦੀ ਹੈ!
ਉਨ੍ਹਾਂ ਨੇ ਨਾਗ ਵਾਂਗੂੰ ਆਪਣੀਆਂ ਜੀਭਾਂ ਨੂੰ ਤਿੱਖਿਆਂ ਕੀਤਾ, ਸੱਪਾਂ ਦੀ ਵਿੱਸ ਉਨ੍ਹਾਂ ਦੇ ਬੁੱਲ੍ਹਾਂ ਦੇ ਹੇਠ ਹੈ!।
ਉਹਨਾਂ ਦਾ ਤਰਕਸ਼ ਖੁੱਲ੍ਹੀ ਗੋਰ ਹੈ, ਉਹ ਸਾਰਿਆਂ ਦੇ ਸਾਰੇ ਸੂਰਮੇ ਹਨ।
ਕੀ ਤੁਸੀਂ ਝੂਠਾ ਦਰਸ਼ਣ ਨਹੀਂ ਵੇਖਿਆ? ਕੀ ਤੁਸੀਂ ਝੂਠੀ ਭਵਿੱਖਬਾਣੀ ਨਹੀਂ ਕੀਤੀ? ਕਿਉਂ ਜੋ ਤੁਸੀਂ ਆਖਦੇ ਹੋ ਕਿ ਯਹੋਵਾਹ ਦਾ ਵਾਕ ਹੈ, ਭਾਵੇਂ ਮੈਂ ਨਹੀਂ ਆਖਿਆ।
¶ ‹ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਰੰਗ ਕੀਤੀਆਂ ਕਬਰਾਂ ਵਰਗੇ ਹੋ, ਜਿਹੜੀਆਂ ਬਾਹਰੋਂ ਤਾਂ ਸੋਹਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਅਸ਼ੁੱਧਤਾ ਨਾਲ ਭਰੀਆਂ ਹੋਈਆਂ ਹਨ।›
ਇਸੇ ਤਰ੍ਹਾਂ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੀਆਂ-ਵੱਡੀਆਂ ਗੱਲਾਂ ਮਾਰਦੀ ਹੈ, ਵੇਖੋ ਕਿੰਨ੍ਹਾਂ ਵੱਡਾ ਜੰਗਲ ਇੱਕ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ!